19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਸਹਾਇਕ ਕਿਰਤ ਕਮਿਸ਼ਨਰ ਦੇ ਤਬਾਦਲੇ ਉਪਰੰਤ ਜ਼ਿਲ੍ਹਾ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਵਲੋਂ ਹੜਤਾਲ ਰੱਦ <br/>

Ad Position 21
No active advertisement
ਸਹਾਇਕ ਕਿਰਤ ਕਮਿਸ਼ਨਰ ਦੇ ਹੋਏ ਤਬਾਦਲੇ ਉਪਰੰਤ ਜ਼ਿਲ੍ਹਾ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਦੇ ਅਹੁਦੇਦਾਰ ਤੇ ਵਰਕਰ ਏਕਤਾ ਦਾ ਪ੍ਰਗਟਾਵਾ ਕਰਦੇ ਹੋਏ | ਤਸਵੀਰ : ਹਮਸ਼ਾਇਨ ਸਟੂਡੀਓ <br/> 31-08-2025
ਹੁਸ਼ਿਆਰਪੁਰ, 30 ਅਗਸਤ (ਬਲਜਿੰਦਰਪਾਲ ਸਿੰਘ)-ਸਹਾਇਕ ਕਿਰਤ ਕਮਿਸ਼ਨਰ ਵਲੋਂ ਕਥਿਤ ਬਦਸਲੂਕੀ ਕੀਤੇ ਜਾਣ ਦੇ ਵਿਰੋਧ 'ਚ ਜ਼ਿਲ੍ਹਾ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਦੇ ਸੱਦੇ 'ਤੇ ਕੀਤੀ ਹੜਤਾਲ ਵਕੀਲਾਂ ਨੇ ਉਨ੍ਹਾਂ ਦੇ ਤਬਾਦਲੇ ਉਪਰੰਤ ਰੱਦ ਕਰਨ ਦਾ ਐਲਾਨ ਕੀਤਾ | ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਪੀ.ਐਸ. ਘੁੰਮਣ ਨੇ ਕਿਹਾ ਕਿ ਇਹ ਸਮੂਹ ਵਕੀਲਾਂ ਵੀ ਵੱਡੀ ਜਿੱਤ ਦਾ ਦਿਨ ਹੈ | ਉਨ੍ਹਾਂ ਕਿਹਾ ਕਿ ਵਕੀਲਾਂ ਦੀ ਏਕਤਾ ਅਤੇ ਬਾਰ ਦੀ ਸ਼ਾਨ ਨੂੰ ਬਰਕਰਾਰ ਰੱਖਣ ਦੇ ਨਿਰੰਤਰ ਯਤਨਾਂ ਕਾਰਨ ਹੀ ਸਹਾਇਕ ਕਿਰਤ ਕਮਿਸ਼ਨਰ ਦਾ ਹੁਸ਼ਿਆਰਪੁਰ ਤੋਂ ਤਬਾਦਲਾ ਹੋਇਆ ਹੈ | ਉਨ੍ਹਾਂ ਇਸ ਸੰਘਰਸ਼ 'ਚ ਇੱਕਜੁੱਟਤਾ ਦਿਖਾਉਣ ਲਈ ਸਮੂਹ ਵਕੀਲ ਭਾਈਚਾਰੇ ਦਾ ਧੰਨਵਾਦ ਕੀਤਾ | ਉਨ੍ਹਾਂ ਜ਼ਿਲ੍ਹਾ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਦਾ ਨਿਰੰਤਰ ਸਮਰਥਨ ਦੇਣ ਲਈ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਦਾ ਵਿਸ਼ੇਸ਼ ਧੰਨਵਾਦ ਕੀਤਾ, ਜਿਨ੍ਹਾਂ ਨੇ ਸ਼ੁਰੂ ਤੋਂ ਹੀ ਵਕੀਲਾਂ ਨਾਲ ਸਹਿਯੋਗ ਕੀਤਾ ਅਤੇ ਵਕੀਲਾਂ ਨੂੰ ਸਮੇਂ ਸਿਰ ਅਤੇ ਢੁਕਵੀਂ ਕਾਰਵਾਈ ਦਾ ਭਰੋਸਾ ਦਿੱਤਾ | ਉਨ੍ਹਾਂ ਦੇ ਦਖ਼ਲ ਨਾਲ ਜ਼ਿਲ੍ਹਾ ਬਾਰ ਐਸੋਸੀਏਸ਼ਨ ਅਤੇ ਸਹਾਇਕ ਕਿਰਤ ਕਮਿਸ਼ਨਰ ਵਿਚਕਾਰ ਮਾਮਲਾ ਸੁਹਿਰਦਤਾ ਨਾਲ ਹੱਲ ਹੋ ਗਿਆ ਹੈ | ਇਸ ਮੌਕੇ ਜਨਰਲ ਸਕੱਤਰ ਐਡਵੋਕੇਟ ਨਵਜਿੰਦਰ ਸਿੰਘ ਬੇਦੀ ਨੇ ਕਿਹਾ ਕਿ ਇਹ ਪ੍ਰਾਪਤੀ ਬਾਰ ਐਸੋਸੀਏਸ਼ਨ ਦੇ ਸਮੂਹ ਅਹੁਦੇਦਾਰਾਂ, ਮੈਂਬਰਾਂ ਤੇ ਵਕੀਲਾਂ ਦੀ ਏਕਤਾ ਅਤੇ ਪ੍ਰਸ਼ਾਸਨ ਦੇ ਸਕਾਰਾਤਮਿਕ ਪਹੁੰਚ ਦਾ ਸੱਚਾ ਪ੍ਰਮਾਣ ਹੈ | ਇਸ ਮੌਕੇ ਐਡਵੋਕੇਟ ਰਣਜੀਤ ਕੁਮਾਰ ਸਾਬਕਾ ਪ੍ਰਧਾਨ, ਐਡਵੋਕੇਟ ਵੀ.ਕੇ. ਮੈਨਨ ਸਾਬਕਾ ਪ੍ਰਧਾਨ, ਐਡਵੋਕੇਟ ਕੁਲਦੀਪ ਸਿੰਘ ਸਾਬਕਾ ਪ੍ਰਧਾਨ, ਐਡਵੋਕੇਟ ਵਿਕਰਮ ਸਿੰਘ ਮੀਤ ਪ੍ਰਧਾਨ, ਐਡਵੋਕੇਟ ਡੀ.ਐਮ. ਸ਼ਰਮਾ, ਐਡਵੋਕੇਟ ਐਸ.ਕੇ.ਸ਼ਰਮਾ, ਐਡਵੋਕੇਟ ਐਸ.ਆਰ.ਧੀਰ, ਐਡਵੋਕੇਟ ਐਲ.ਐਸ.ਸਵਰਾ, ਐਡਵੋਕੇਟ ਮਾਣਿਕ, ਐਡਵੋਕੇਟ ਵੀ.ਕੇ.ਸ਼ਰਮਾ, ਐਡਵੋਕੇਟ ਨਵੀਨ ਜੈਰਥ, ਐਡਵੋਕੇਟ ਰਾਕੇਸ਼ ਮਰਵਾਹਾ, ਐਡਵੋਕੇਟ ਦੁਸ਼ਯੰਤ ਓਹਰੀ, ਐਡਵੋਕੇਟ ਨਵਰੋਜ਼ ਸ਼ਰਮਾ, ਐਡਵੋਕੇਟ ਅਭਿਨਵ ਮਹਿੰਦਰਾ, ਐਡਵੋਕੇਟ ਅਨੂਪ ਸ਼ਰਮਾ, ਐਡਵੋਕੇਟ ਹਰਭਗਵਾਨ ਕੁਮਾਰ, ਐਡਵੋਕੇਟ ਅਨੂਪ, ਐਡਵੋਕੇਟ ਗੁਰਜਿੰਦਰ ਸਿੰਘ ਆਦਿ ਵਕੀਲ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕੇ.ਏ.ਪੀ. ਸਿਨਹਾ ਚੀਫ਼ ਸੈਕਟਰੀ, ਕਿ੍ਸ਼ਨ ਕੁਮਾਰ ਪਿ੍ੰਸੀਪਲ ਸੈਕਟਰੀ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦੌਰਾ <br/> ਅਗਲੀ ਖ਼ਬਰ ਦਿਨ-ਦਿਹਾੜੇ ਘਰ 'ਚੋਂ 10 ਤੋਲੇ ਸੋਨਾ ਤੇ ਨਕਦੀ ਚੋਰੀ <br/>
Ad Position 24