19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

'ਆਪ' ਸਰਕਾਰ ਹੜ੍ਹ ਪੀੜਤਾਂ ਦੀ ਮਦਦ ਕਰਨ 'ਚ ਰਹੀ ਨਾਕਾਮ-ਠੰਡਲ <br/>

Ad Position 21
No active advertisement
ਸ਼੍ਰੋਮਣੀ ਅਕਾਲੀ ਦੀ ਹੋਈ ਮੀਟਿੰਗ ਮੌਕੇ ਅਕਾਲੀ ਵਰਕਰਾਂ ਨਾਲ ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ ਤੇ ਹੋਰ | <br/> 31-08-2025
ਹੁਸ਼ਿਆਰਪੁਰ, 30 ਅਗਸਤ (ਨਰਿੰਦਰ ਸਿੰਘ ਬੱਡਲਾ)-ਸ਼੍ਰੋਮਣੀ ਅਕਾਲੀ ਦਲ ਹਲਕਾ ਚੱਬੇਵਾਲ ਦੇ ਅਹੁਦੇਦਾਰਾਂ, ਵਰਕਰਾਂ ਦੀ ਇਕੱਤਰਤਾ ਸਾਬਕਾ ਕੈਬਨਿਟ ਮੰਤਰੀ ਅਤੇ ਪਾਰਟੀ ਦੇ ਸੀਨੀਅਰ ਆਗੂ ਸੋਹਣ ਸਿੰਘ ਠੰਡਲ ਦੀ ਅਗਵਾਈ 'ਚ ਹੋਈ, ਜਿਸ ਵਿਚ ਆਉਣ ਵਾਲੀਆਂ ਜਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ਬੋਲਦਿਆਂ ਠੰਡਲ ਨੇ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਜੋ ਨਵਾਂ ਫੁਰਮਾਨ ਜਾਰੀ ਕੀਤਾ ਗਿਆ ਹੈ ਕਿ ਪਿੰਡਾਂ ਦੀਆਂ ਸ਼ਾਮਲਾਟਾਂ ਦੇ ਮਤੇ ਪਾਏ ਜਾਣ ਇਸ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਇਨ੍ਹਾਂ ਲੋਕ ਮਾਰੂ ਨੀਤੀਆਂ ਸੰਬੰਧੀ ਜਾਗਰੂਕ ਕਰੇਗਾ | ਉਨ੍ਹਾਂ ਕਿਹਾ ਸੂਬਾ ਸਰਕਾਰ ਜਿੱਥੇ ਹਰ ਮੁਹਾਜ਼ 'ਤੇ ਫ਼ੇਲ੍ਹ ਹੋ ਚੁੱਕੀ ਹੈ, ਉੱਥੇ ਹੜ੍ਹ ਪੀੜਤਾਂ ਦੀ ਮਦਦ ਕਰਨ 'ਚ ਵੀ ਸਰਕਾਰ ਨਾਕਾਮ ਰਹੀ ਹੈ | ਉਨ੍ਹਾਂ ਕਿਹਾ ਕਿ ਇਸ ਔਖੀ ਘੜੀ 'ਚ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਫੜੀ ਹੈ ਅਤੇ ਪਾਰਟੀ ਵਰਕਰ ਲੋਕਾਂ ਦੀ ਸੇਵਾ 'ਚ ਜੁਟੇ ਹੋਏ ਹਨ | ਇਸ ਮੌਕੇ ਮਾਸਟਰ ਰਸ਼ਪਾਲ ਸਿੰਘ ਜਲਵੇੜਾ, ਮਾਸਟਰ ਹਰਭਜਨ ਸਿੰਘ ਅਜਨੋਹਾ, ਜਰਨੈਲ ਸਿੰਘ ਖ਼ਾਲਸਾ ਬਡੋ, ਜਸਵਿੰਦਰ ਸਿੰਘ ਨੰਗਲ ਠੰਡਲ, ਜਰਨੈਲ ਸਿੰਘ ਖ਼ਾਲਸਾ ਨਡਾਲੋ, ਸਰਵਿੰਦਰ ਸਿੰਘ ਠੀਡਾਂ, ਐਸ.ਡੀ.ਓ. ਸੰਤੋਖ ਸਿੰਘ ਅਜਨੋਹਾ, ਦਲਜੀਤ ਸਿੰਘ ਬਡੋਂ, ਮਹਿੰਦਰ ਸਿੰਘ ਮੁਖਲਿਆਣਾ, ਤਰਲੋਚਨ ਸਿੰਘ ਟੋਡਰਪੁਰ, ਪਰਮਜੀਤ ਸਿੰਘ ਰੱਕੜ, ਰਣਜੀਤ ਸਿੰਘ ਈਸ਼ਪੁਰ, ਸੁਰਿੰਦਰ ਪਾਲ ਸਿੰਘ ਮੋਨਾ ਕਲਾਂ, ਗੁਰਨਾਮ ਸਿੰਘ ਟੋਡਰਪੁਰ, ਨੰਬਰਦਾਰ ਰਾਜਵੀਰ ਸਿੰਘ, ਦੁੱਖ ਭੰਜਨ ਸਿੰਘ ਹਾਰਟਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮੁਲਤਾਨੀ ਨੇ ਹੜ੍ਹ ਪ੍ਰਭਾਵਿਤ ਇਲਾਕੇ 'ਚ ਚਾਰਾ ਅਤੇ ਹੋਰ ਜ਼ਰੂਰੀ ਸਾਮਾਨ ਭੇਜਿਆ <br/> ਅਗਲੀ ਖ਼ਬਰ ਭਾਰੀ ਮੀਂਹ ਕਾਰਨ ਝੰਗ ਤੋਂ ਬੇਲਾ ਸਰਿਆਣਾ ਨੂੰ ਜਾਣ ਵਾਲੀ ਸੜਕ ਰੁੜ੍ਹੀ <br/>
Ad Position 24