19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਬਾਬਾ ਸ੍ਰੀ ਚੰਦ ਜੀ ਦਾ ਪ੍ਰਕਾਸ਼ ਪੁਰਬ ਕੱਲ੍ਹ

Ad Position 21
No active advertisement
ਅਜੀਤ ਡੈਸਕ 31-08-2025

ਬੁੱਲ੍ਹੋਵਾਲ, 30 ਅਗਸਤ (ਲੁਗਾਣਾ)-ਬਾਬਾ ਸ੍ਰੀ ਚੰਦ ਜੀ ਮਹਾਰਾਜ ਦੇ ਅਸਥਾਨ ਪਿੰਡ ਪੂਬੋਵਾਲ ਵਿਖੇ 531ਵਾਂ ਪ੍ਰਕਾਸ਼ ਪੁਰਬ ਸਮਾਗਮ, ਜੋ 1 ਸਤੰਬਰ ਦਿਨ ਸੋਮਵਾਰ ਨੂੰ ਸੰਤ ਬਾਬਾ ਸੰਤੋਸ਼ ਦਾਸ ਦੀ ਅਗਵਾਈ ਵਿਚ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਸਮਾਗਮ ਦੀ ਜਾਣਕਾਰੀ ਦਿੰਦਿਆਂ ਅਸਥਾਨ ਬਾਬਾ ਸ਼ੀ੍ਰ ਚੰਦ ਜੀ ਮਹਾਰਾਜ ਦੇ ਮੁੱਖ ਸੇਵਾਦਾਰ ਸੰਤ ਬਾਬਾ ਸੰਤੋਸ਼ ਦਾਸ ਤੇ ਬਾਬਾ ਪਰਮਿੰਦਰ ਸਿੰਘ ਨੇ ਦੱਸਿਆ ਕਿ ਬਾਬਾ ਸ਼੍ਰੀ ਚੰਦ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਰੂਪ ਰੇਖਾ ਤਿਆਰ ਕਰਕੇ ਪ੍ਰਬੰਧਕਾਂ ਦੀਆਂ ਵੱਖ ਵੱਖ ਡਿਊਟੀਆਂ ਲਾਈਆਂ ਗਈਆਂ ਹਨ ਤਾਂ ਜੋ ਸਮਾਗਮ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਸਕੇ | ਸਮਾਗਮ ਵਿਚ ਸ਼ਿਰਕਤ ਕਰਨ ਵਾਲੀ ਦੇਸ਼ ਵਿਦੇਸ਼ ਦੀਆਂ ਸੰਗਤਾਂ ਲਈ ਸਾਰੇ ਯੋਗ ਪ੍ਰਬੰਧ ਕੀਤੇ ਗਏ ਹਨ | ਇਸ ਸਬੰਧੀ ਰੱਖੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਕੀਰਤਨ ਸਮਾਗਮ ਹੋਵੇਗਾ |

Ad Position 22
No active advertisement
ਪਿਛਲੀ ਖ਼ਬਰ ਸੇਂਟ ਸੋਲਜਰ ਗਰੁੱਪ ਵਲੋਂ ਈ.ਟੀ.ਟੀ. ਦਾਖ਼ਲਾ ਪ੍ਰੀਖਿਆ ਲਈ ਮੁਫ਼ਤ ਕੋਚਿੰਗ ਸ਼ੁਰੂ-ਚੋਪੜਾ ਅਗਲੀ ਖ਼ਬਰ ਗੈਸ ਪਲਾਂਟ ਲਗਾਉਣ ਦੇ ਵਿਰੋਧ 'ਚ ਜਹੂਰਾ ਵਿਖੇ ਇਲਾਕਾ ਨਿਵਾਸੀਆਂ ਦਾ ਵੱਡਾ ਇਕੱਠ <br/>
Ad Position 24