19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਡੇਰਾ ਬਹਾਦਰਪੁਰ 'ਚ ਭਗਵਾਨ ਸ੍ਰੀ ਚੰਦ ਜੀ ਦਾ 531ਵਾਂ ਜਨਮ ਦਿਹਾੜਾ 1 ਨੂੰ

Ad Position 21
No active advertisement
ਮਹੰਤ ਰਮਿੰਦਰ ਦਾਸ ਉਦਾਸੀਨ <br/> 31-08-2025

ਹੁਸ਼ਿਆਰਪੁਰ, 30 ਅਗਸਤ (ਬਲਜਿੰਦਰਪਾਲ ਸਿੰਘ)-ਉਦਾਸੀਨ ਆਚਾਰੀਆ ਭਗਵਾਨ ਸ੍ਰੀ ਚੰਦ ਜੀ ਦਾ 531ਵਾਂ ਜਨਮ ਦਿਹਾੜਾ ਡੇਰਾ ਬਾਬਾ ਚਰਨ ਸ਼ਾਹ ਬਹਾਦਰਪੁਰ ਵਿਖੇ 1 ਸਤੰਬਰ ਨੂੰ ਸ਼ਰਧਾਪੂਰਵਕ ਮਨਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮਹੰਤ ਰਮਿੰਦਰ ਦਾਸ ਉਦਾਸੀਨ ਨੇ ਦੱਸਿਆ ਕਿ 6 ਅਗਸਤ ਤੋਂ ਲੜੀਵਾਰ ਸ੍ਰੀ ਅਖੰਡ ਪਾਠ ਸਾਹਿਬ ਸ਼ੁਰੂ ਹੋਏ ਅਤੇ 30 ਅਗਸਤ ਨੂੰ ਸ਼ੁਰੂ ਹੋਏ ਸ੍ਰੀ ਰਾਮਾਇਣ ਦੇ ਭੋਗ 31 ਅਗਸਤ ਨੂੰ ਪਾਏ ਜਾਣਗੇ, ਜਦਕਿ 1 ਸਤੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਦੇ ਭੋਗ ਪੈਣਗੇ ਅਤੇ ਸਮੂਹਿਕ ਅਰਦਾਸ ਹੋਵੇਗੀ, ਜਿਸ ਤੋਂ ਬਾਅਦ ਕੀਰਤਨ ਅਤੇ ਸੰਤ ਸੰਮੇਲਨ ਕਰਵਾਇਆ ਜਾਵੇਗਾ | ਜਿਸ 'ਚ ਭਾਈ ਜਗਤਾਰ ਸਿੰਘ ਹਜ਼ੂਰੀ ਰਾਗੀ ਸ੍ਰੀ ਹਰਮਿੰਦਰ ਸਾਹਿਬ ਅੰਮਿ੍ਤਸਰ, ਭਾਈ ਕੁਲਦੀਪ ਸਿੰਘ ਡੇਰਾ ਹਰੀ ਭਗਤਪੁਰਾ, ਮਿੱਠਾ ਟਿਵਾਣਾ ਹੁਸ਼ਿਆਰਪੁਰ, ਬਲਵੀਰ ਸਿੰਘ ਹੁਸੈਨਪੁਰੀ ਦਾ ਕਵੀਸ਼ਰੀ ਜਥਾ ਅਤੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਜਥਾ ਬੀਬੀਆਂ, ਡੇਰਾ ਬਾਬਾ ਚਰਨ ਸ਼ਾਹ ਬਹਾਦਰਪੁਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ | ਇਸ ਦੌਰਾਨ ਦੁਰਗਾ ਸੇਵਾ ਸੰਮਤੀ, ਡੇਰਾ ਬਾਬਾ ਚਰਨਸ਼ਾਹ, ਬਹਾਦਰਪੁਰ ਵਾਲੇ ਛਬੀਲ ਦੀ ਸੇਵਾ ਕਰਨਗੇ |

Ad Position 22
No active advertisement
ਪਿਛਲੀ ਖ਼ਬਰ 10 ਮਰਲੇ ਤੋਂ ਘੱਟ ਵਾਲੇ ਘਰਾਂ 'ਤੇ ਹਾਊਸ ਟੈਕਸ ਨੂੰ ਬੰਦ ਕੀਤਾ ਜਾਵੇ-ਕਪੂਰ ਅਗਲੀ ਖ਼ਬਰ ਸੂਬੇ ਅੰਦਰ ਗੁਣਾਤਮਿਕ ਸਿੱਖਿਆ ਪ੍ਰਦਾਨ ਕਰਵਾਉਣ ਲਈ ਮਾਨ ਸਰਕਾਰ ਵਚਨਬੱਧ-ਹਰਪਾਲ ਸਿੰਘ ਚੀਮਾ <br/>
Ad Position 24