19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਝੋਨੇ ਦੀ ਖਰੀਦ ਲਈ ਮੰਡੀਆਂ 'ਚ ਕੀਤੇ ਗਏ ਸਾਰੇ ਢੁਕਵੇਂ ਪ੍ਰਬੰਧ-ਡਿਪਟੀ ਕਮਿਸ਼ਨਰ

Ad Position 21
No active advertisement
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ <br/> 31-08-2025
ਹੁਸ਼ਿਆਰਪੁਰ, 30 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ 'ਚ ਝੋਨੇ ਦੀ ਖਰੀਦ ਸੀਜ਼ਨ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਮੰਡੀਆਂ 'ਚ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ | ਉਨ੍ਹਾਂ ਕਿਹਾ ਕਿ ਇਸ ਵਾਰ ਜ਼ਿਲ੍ਹੇ 'ਚ ਲਗਪਗ 4,36,000 ਮੀਟਿ੍ਕ ਟਨ ਝੋਨਾ ਖਰੀਦੇ ਜਾਣ ਦੀ ਉਮੀਦ ਹੈ ਅਤੇ ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਸਾਰੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਹਨ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਖਰੀਦ ਏਜੰਸੀਆਂ ਦੇ ਨਾਲ-ਨਾਲ ਮੰਡੀਆਂ ਵਿੱਚ ਆੜਤੀਆਂ ਅਤੇ ਮਾਰਕੀਟ ਕਮੇਟੀਆਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ | ਮੰਡੀਆਂ ਵਿੱਚ ਪੀਣ ਵਾਲਾ ਪਾਣੀ, ਰੋਸ਼ਨੀ, ਪਖਾਨੇ, ਤਰਪਾਲਾਂ ਅਤੇ ਹੋਰ ਮੁੱਢਲੀਆਂ ਸਹੂਲਤਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ | ਇਸ ਤੋਂ ਇਲਾਵਾ ਝੋਨੇ ਦੀ ਸਮੇਂ ਸਿਰ ਲਿਫਟਿੰਗ ਅਤੇ ਅਦਾਇਗੀ ਯਕੀਨੀ ਬਣਾਉਣ ਲਈ ਵਿਸ਼ੇਸ਼ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ | ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨਾ ਪੂਰੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ਵਿਚ ਲਿਆਉਣ |

Ad Position 22
No active advertisement
ਪਿਛਲੀ ਖ਼ਬਰ ਆਸ਼ਾ ਵਰਕਰਾਂ ਵਲੋਂ ਅੱਜ ਦੀ ਸੰਗਰੂਰ ਰੈਲੀ ਮੁਲਤਵੀ ਅਗਲੀ ਖ਼ਬਰ ਸਿਵਲ ਹਸਪਤਾਲ 'ਚੋਂ ਮੋਟਰਸਾਈਕਲ ਚੋਰੀ
Ad Position 24