19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਆਸ਼ਾ ਵਰਕਰਾਂ ਵਲੋਂ ਅੱਜ ਦੀ ਸੰਗਰੂਰ ਰੈਲੀ ਮੁਲਤਵੀ

Ad Position 21
No active advertisement
ਅਜੀਤ ਡੈਸਕ 31-08-2025

ਹੁਸ਼ਿਆਰਪੁਰ, 31 ਅਗਸਤ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਆਸ਼ਾ ਵਰਕਰਜ਼ ਫੈਸਿਲੀਟੇਟਰ ਸਾਂਝਾ ਮੋਰਚਾ ਦੇ ਕਨਵੀਨਰ ਰਾਣੋ ਖੇੜੀ ਗਿੱਲਾਂ, ਸੁਖਵਿੰਦਰ ਕੌਰ ਸੁੱਖੀ, ਅਮਰਜੀਤ ਕੌਰ ਰਣ ਸਿੰਘ ਵਾਲਾ, ਹਰਿੰਦਰ ਕੌਰ, ਸੰਤੋਸ਼ ਕੁਮਾਰੀ ਨੇ ਸਾਂਝੇ ਤੌਰ 'ਤੇ ਕਿਹਾ ਕਿ ਆਪਣੀਆਂ ਮੰਗਾਂ ਦੀ ਪ੍ਰਾਪਤੀ ਅਤੇ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਵਿਰੁੱਧ ਉਲੀਕੇ ਗਏ ਸੰਘਰਸ਼ ਦੇ ਤਹਿਤ 25 ਤੋਂ ਸਾਰੇ ਪੰਜਾਬ ਅੰਦਰ ਕੰਮ ਦਾ ਬਾਈਕਾਟ ਕਰਕੇ ਸਫਲ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਅਤੇ 31 ਅਗਸਤ ਨੂੰ ਸੰਗਰੂਰ ਵਿਖੇ ਸੂਬਾ ਪੱਧਰੀ ਰੈਲੀ ਕਰਨ ਅਤੇ 1 ਸਤੰਬਰ ਤੋਂ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਪੱਕਾ ਮੋਰਚਾ ਲਗਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ | ਆਗੂਆਂ ਨੇ ਕਿਹਾ ਕਿ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਵਲੋਂ ਕੀਤੇ ਗਏ ਰੋਹ ਭਰਪੂਰ ਐਕਸ਼ਨਾਂ ਸਦਕਾ ਡਿਪਟੀ ਕਮਿਸ਼ਨਰ ਸੰਗਰੂਰ ਨੇ ਪੱਤਰ ਰਾਹੀਂ 8 ਸਤੰਬਰ ਨੂੰ 10:30 ਵਜੇ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਸਿਹਤ ਮੰਤਰੀ ਪੰਜਾਬ ਨਾਲ ਮੀਟਿੰਗ ਤੈਅ ਕਰਕੇ ਸਾਂਝੇ ਮੋਰਚੇ ਨੂੰ ਸੂਚਿਤ ਕੀਤਾ ਹੈ, ਜਿਸ ਤੋਂ ਬਾਅਦ ਸਾਂਝੇ ਫ਼ਰੰਟ ਵਲੋਂ ਸੰਗਰੂਰ ਵਿਖੇ 31 ਅਗਸਤ ਨੂੰ ਕੀਤੀ ਜਾਣ ਵਾਲੀ ਸੂਬਾਈ ਰੈਲੀ ਨੂੰ ਹਾਲ ਦੀ ਘੜੀ ਮੁਲਤਵੀ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਕਰਾਟੇ ਕੱਪ 'ਚ ਕੈਂਬਰਿਜ ਓਵਰਸੀਜ਼ ਸਕੂਲ ਨੇ ਪਹਿਲਾ ਇਨਾਮ ਜਿੱਤਿਆ <br/> ਅਗਲੀ ਖ਼ਬਰ ਝੋਨੇ ਦੀ ਖਰੀਦ ਲਈ ਮੰਡੀਆਂ 'ਚ ਕੀਤੇ ਗਏ ਸਾਰੇ ਢੁਕਵੇਂ ਪ੍ਰਬੰਧ-ਡਿਪਟੀ ਕਮਿਸ਼ਨਰ
Ad Position 24