19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਹਰਿਆਣਾ ਕਾਲਜ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ <br/>

Ad Position 21
No active advertisement
ਜੀ.ਜੀ.ਡੀ.ਐਸ.ਡੀ. ਕਾਲਜ ਹਰਿਆਣਾ ਵਿਖੇ ਮੇਜਰ ਧਿਆਨ ਚੰਦ ਦੇ ਜਨਮ ਦਿਨ ਮੌਕੇ ਮਨਾਏ ਗਏ 'ਰਾਸ਼ਟਰੀ ਖੇਡ ਦਿਵਸ' ਦਾ ਦਿ੍ਸ਼ | ਤਸਵੀਰ : ਹਰਮੇਲ ਸਿੰਘ ਖੱਖ <br/> 31-08-2025
ਹਰਿਆਣਾ, 30 ਅਗਸਤ (ਹਰਮੇਲ ਸਿੰਘ ਖੱਖ)-ਜੀ.ਜੀ.ਡੀ.ਐਸ.ਡੀ. ਕਾਲਜ ਹਰਿਆਣਾ ਵਿਖੇ ਪਿੰ੍ਰਸੀਪਲ ਡਾ. ਰਾਜੀਵ ਕੁਮਾਰ ਦੀ ਯੋਗ ਅਗਵਾਈ ਹੇਠ ਤੇ ਸਰੀਰਕ ਸਿੱਖਿਆ ਵਿਭਾਗ ਦੀ ਮੁਖੀ ਡਾ. ਹਰਵਿੰਦਰ ਕੌਰ ਦੀ ਨਿਗਰਾਨੀ ਹੇਠ ਸਰੀਰਕ ਸਿੱਖਿਆ ਵਿਭਾਗ ਦੀ 'ਮੇਜਰ ਧਿਆਨ ਚੰਦ ਸਰੀਰਕ ਸਿੱਖਿਆ ਸੁਸਾਇਟੀ' ਵੱਲੋਂ ਮੇਜਰ ਧਿਆਨ ਚੰਦ ਦੇ ਜਨਮ ਦਿਵਸ ਮੌਕੇ 'ਤੇ 'ਰਾਸ਼ਟਰੀ ਖੇਡ ਦਿਵਸ' ਮਨਾਇਆ ਗਿਆ | ਇਸ ਮੌਕੇ 'ਤੇ ਸਟਾਫ਼ ਅਤੇ ਵਿਦਿਆਰਥੀਆਂ 'ਚ ਕਿ੍ਕਟ ਦਾ ਮੈਚ ਕਰਵਾਇਆ ਗਿਆ, ਸਟਾਫ਼ ਟੀਮ ਦੇ ਕੈਪਟਨ ਪ੍ਰੋ. ਅਨਿਲ ਕੁਮਾਰ ਅਤੇ ਵਿਦਿਆਰਥੀ ਟੀਮ ਦੇ ਕੈਪਟਨ ਗੁਰਪ੍ਰੀਤ ਸਿੰਘ ਸਨ | ਇਸ ਮੈਚ ਦੌਰਾਨ ਗੁਰਪ੍ਰੀਤ ਦੀ ਟੀਮ ਜੇਤੂ ਰਹੀ | ਇਸ ਮੌਕੇ 'ਤੇ ਲੜਕੀਆਂ ਵਿਚਕਾਰ ਰੱਸਾਕਸ਼ੀ ਦਾ ਮੁਕਾਬਲਾ ਕਰਵਾਇਆ ਗਿਆ ਤੇ ਮੁਕਾਬਲੇ 'ਚ ਗੁਰਲੀਨ ਕੌਰ ਦੀ ਟੀਮ-ਬੀ ਨੇ ਪਹਿਲਾ ਸਥਾਨ ਹਾਸਿਲ ਕੀਤਾ 'ਤੇ ਕਾਮਨਾ ਦੀ ਟੀਮ-ਏ ਨੇ ਦੂਸਰਾ ਸਥਾਨ ਹਾਸਿਲ ਕੀਤਾ | ਇਸ ਮੌਕੇ ਪਿ੍ੰਸੀਪਲ ਡਾ. ਰਾਜੀਵ ਕੁਮਾਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਖੇਡਾਂ ਸਰੀਰਕ 'ਤੇ ਮਾਨਸਿਕ ਵਿਕਾਸ ਲਈ ਬਹੁਤ ਜ਼ਰੂਰੀ ਹਨ | ਇਸ ਮੌਕੇ ਸਰੀਰਕ ਸਿੱਖਿਆ ਵਿਭਾਗ ਦੀ ਮੁਖੀ ਡਾ. ਹਰਵਿੰਦਰ ਕੌਰ ਨੇ ਕਿਹਾ ਕਿ ਅੱਜ ਦਾ ਦਿਨ ਜਿੱਥੇ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਨੂੰ ਯਾਦ ਕੀਤਾ ਜਾਂਦਾ ਹੈ ਕਿ ਉੱਥੇ ਹੀ ਦੇਸ਼ ਅਤੇ ਰਾਜ ਦੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਜਾਂਦਾ ਹੈ ਕਿ ਉਹ ਦੇਸ਼ ਅਤੇ ਰਾਜ ਲਈ ਰਾਸ਼ਟਰੀ 'ਤੇ ਅੰਤਰਰਾਸ਼ਟਰੀ ਪੱਧਰ ਦੇ ਮੁਕਾਬਲਿਆਂ 'ਚ ਹਿੱਸਾ ਲੈਣ | ਅੰਤ 'ਚ ਜੇਤੂ ਰਹੇ ਖਿਡਾਰੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਰਾਸ਼ਟਰੀ ਖੇਡ ਦਿਵਸ ਨੂੰ ਨੇਪਰੇ ਚਾੜ੍ਹਨ 'ਚ ਪ੍ਰੋ. ਮਨੀ ਸ਼ਰਮਾ ਨੇ ਆਪਣਾ ਵਿਸ਼ੇਸ਼ ਯੋਗਦਾਨ ਪਾਇਆ | ਇਸ ਮੌਕੇ ਪ੍ਰੋ. ਮਨੋਹਰ ਲਾਨ ਕੌਸ਼ਲ, ਡਾ. ਨੀਰਜ ਸੰਘਰ ਅਤੇ ਕਾਲਜ ਦਾ ਸਮੂਹ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਮੌਜੂਦ ਸੀ |

Ad Position 22
No active advertisement
ਪਿਛਲੀ ਖ਼ਬਰ ਗਿਆਨੀ ਹਰਪ੍ਰੀਤ ਸਿੰਘ ਦੇ ਆਦੇਸ਼ਾਂ ਅਨੁਸਾਰ ਹੜ੍ਹ ਪੀੜਤਾਂ ਦੀ ਮਦਦ ਕੀਤੀ ਜਾਵੇਗੀ-ਢੱਟ <br/> ਅਗਲੀ ਖ਼ਬਰ ਮੁਲਤਾਨੀ ਨੇ ਹੜ੍ਹ ਪ੍ਰਭਾਵਿਤ ਇਲਾਕੇ 'ਚ ਚਾਰਾ ਅਤੇ ਹੋਰ ਜ਼ਰੂਰੀ ਸਾਮਾਨ ਭੇਜਿਆ <br/>
Ad Position 24