19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਸੁਸਾਇਟੀ ਵਲੋਂ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸੰਬੰਧੀ ਸਮਾਗਮ <br/>

Ad Position 21
No active advertisement
ਸਿਵਲ ਹਸਪਤਾਲ ਦਸੂਹਾ ਵਿਖੇ ਸਮਾਗਮ 'ਚ ਸ਼ਾਮਿਲ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ, ਐੱਸ.ਐਮ.ਓ. ਡਾ. ਮਨਮੋਹਨ ਸਿੰਘ ਤੇ ਹੋਰ ਸ਼ਖ਼ਸੀਅਤਾਂ | ਤਸਵੀਰ : ਭੁੱਲਰ <br/> 31-08-2025
ਦਸੂਹਾ, 30 ਅਗਸਤ (ਭੁੱਲਰ)- ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸੇਵਾ ਸੁਸਾਇਟੀ ਰਜਿਸਟਰਡ ਦਸੂਹਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸਬੰਧੀ ਸਿਵਲ ਹਸਪਤਾਲ ਦਸੂਹਾ ਵਿਖੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਜਸਵਿੰਦਰ ਸਿੰਘ ਧੁੱਗਾ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੀਆਂ ਵਧਾਈਆਂ ਦਿੱਤੀਆਂ | ਇਸ ਮੌਕੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ, ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਮਨਮੋਹਨ ਸਿੰਘ, ਦੀਦਾਰ ਸਿੰਘ ਕਾਲਾ ਪ੍ਰਧਾਨ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਸੇਵਾ ਸੁਸਾਇਟੀ ਨੇ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੀਆਂ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਦੇ ਫ਼ਲਸਫ਼ੇ ਤੋਂ ਜਾਣੰੂ ਕਰਵਾਇਆ | ਇਸ ਮੌਕੇ ਐਸ.ਡੀ.ਓ. ਅਮਰਜੀਤ ਸਿੰਘ, ਅਮਰਪ੍ਰੀਤ ਸਿੰਘ ਸੋਨੰੂ ਖ਼ਾਲਸਾ ਮੀਤ ਪ੍ਰਧਾਨ ਨਗਰ ਕੌਂਸਲ ਦਸੂਹਾ, ਕੌਂਸਲਰ ਚੰਦਰ ਸ਼ੇਖਰ ਬੰਟੀ, ਚੇਅਰਮੈਨ ਮਾਰਕੀਟ ਕਮੇਟੀ ਦਸੂਹਾ ਕੇ.ਪੀ. ਸੰਧੂ, ਹਰਪਾਲ ਸਿੰਘ ਦਸੂਹਾ, ਬਲਜੀਤ ਸਿੰਘ, ਰਣਜੀਤ ਸਿੰਘ ਰਾਣਾ, ਬਲਰਾਜ ਸਿੰਘ, ਬਲਜੀਤ ਸਿੰਘ ਕਲਸੀ, ਜਗਦੇਵ ਸਿੰਘ, ਜਰਨੈਲ ਸਿੰਘ, ਡਾਕਟਰ ਗੁਰਪ੍ਰੀਤ ਸਿੰਘ, ਡਾਕਟਰ ਅੰਮਿ੍ਤ ਜੋਤ ਸਿੰਘ, ਡੈਨੀਅਲ ਸੀਨੀਅਰ ਲੈਬ ਟੈਕਨੀਸ਼ੀਅਨ, ਸੁਲੱਖਣ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਖ਼ਸੀਅਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਡਿਪਟੀ ਡੀ.ਈ.ਓ. ਸ਼ਰਮਾ ਨੂੰ ਚਾਰਜ ਸੰਭਾਲਣ 'ਤੇ ਕੀਤਾ ਸਨਮਾਨਿਤ <br/> ਅਗਲੀ ਖ਼ਬਰ ਪੁਲਿਸ ਲਾਇਨਜ਼ ਹੁਸ਼ਿਆਰਪੁਰ 'ਚ ਮੈਗਾ ਹੈਲਥ ਕੇਅਰ ਕੈਂਪ <br/>
Ad Position 24