19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਹੜ੍ਹ ਦੀ ਮਾਰ ਹੇਠ ਆਏ ਪਿੰਡ ਮਹਿਤਾਬਪੁਰ ਦਾ ਮੰਦਾ ਹਾਲ <br/>

Ad Position 21
No active advertisement
ਪਿੰਡ ਮਹਿਤਾਬਪੁਰ 'ਚ ਆਏ ਹੜ੍ਹ ਦੇ ਪਾਣੀ ਕਾਰਨ ਹੋਏ ਨੁਕਸਾਨ ਦੀ ਤਸਵੀਰ | ਤਸਵੀਰ : ਬਲਵਿੰਦਰਜੀਤ ਸਿੰਘ ਸੈਣੀ <br/> 31-08-2025
ਭੰਗਾਲਾ, 30 ਅਗਸਤ (ਬਲਵਿੰਦਰਜੀਤ ਸਿੰਘ ਸੈਣੀ)- ਪਿਛਲੇ ਕੁੱਝ ਦਿਨਾਂ ਤੋਂ ਲਗਾਤਾਰ ਪਹਾੜੀ ਅਤੇ ਮੈਦਾਨੀ ਇਲਾਕਿਆਂ ਵਿਚ ਪੈ ਰਹੇ ਮੀਂਹ ਦੇ ਚੱਲਦਿਆਂ ਦਰਿਆ ਬਿਆਸ 'ਚ ਆਏ ਹੜ੍ਹ ਕਾਰਨ ਦਰਿਆ ਨੇੜੇ ਲੱਗਦੇ ਪਿੰਡ ਮਹਿਤਾਬਪੁਰ ਇਸ ਸਮੇਂ ਪਾਣੀ ਦੀ ਮਾਰ ਹੇਠਾਂ ਆ ਚੁੱਕੇ ਹਨ ਅਤੇ ਹੜ੍ਹ ਦਾ ਪਾਣੀ ਲੋਕਾਂ ਦੇ ਘਰਾਂ ਅੰਦਰ ਵੀ ਵੜ ਚੁੱਕਾ ਹੈ ਜਿਸ ਕਾਰਨ ਜਿੱਥੇ ਲੋਕਾਂ ਦਾ ਭਾਰੀ ਮਾਲੀ ਨੁਕਸਾਨ ਹੋਇਆ ਹੈ | ਇਨ੍ਹਾਂ ਪਿੰਡਾਂ ਦੀ ਹਜ਼ਾਰਾਂ ਏਕੜ ਜ਼ਮੀਨ ਖੜੀ ਝੋਨਾ ਕਮਾਦ ਅਤੇ ਹਰੇ ਚਾਰੇ ਦੀਆਂ ਫ਼ਸਲਾਂ ਪਾਣੀ ਵਿਚ ਪੂਰੀ ਤਰ੍ਹਾਂ ਡੁੱਬ ਜਾਣ ਕਾਰਨ ਬਰਬਾਦ ਹੋ ਗਈਆਂ ਹਨ | ਪਿੰਡ ਮਹਿਤਾਬਪੁਰ ਤੋਂ 2 ਕਿੱਲੋਮੀਟਰ ਦੂਰ ਪੈਂਦੇ ਧੁੱਸੀ ਬੰਨ੍ਹ ਟੁੱਟ ਚੁੱਕਾ ਹੈ ਜਿਸ ਕਾਰਨ ਪਾਣੀ ਨਾਲ ਲੱਗਦੇ ਪਿੰਡਾਂ ਦੇ ਘਰਾਂ ਵਿਚ ਵੜ ਗਿਆ ਹੈ | ਇਸ ਮੌਕੇ ਸਰਪੰਚ ਮਨਜਿੰਦਰ ਸਿੰਘ ਮਹਿਤਾਬਪੁਰ ਨੇ ਕਿਹਾ ਕਿ ਬਿਆਸ ਦਰਿਆ ਦੇ ਕਿਨਾਰੇ ਵਸੇ ਪਿੰਡਾਂ ਵਿਚ ਲਗਭਗ ਕਿਸਾਨ ਖੇਤੀ ਅਤੇ ਦਿਹਾੜੀ 'ਤੇ ਨਿਰਭਰ ਹਨ, ਜਿਨ੍ਹਾਂ ਦਾ ਗੁਜ਼ਾਰਾ ਖੇਤੀ ਦੇ ਨਾਲ ਹੁੰਦਾ ਹੈ ਪਰ ਤਕਰੀਬਨ ਹਜ਼ਾਰਾਂ ਏਕੜ ਜ਼ਮੀਨ ਪਾਣੀ ਦੀ ਮਾਰ ਹੇਠਾਂ ਆਉਣ ਕਾਰਨ ਇੱਥੋਂ ਦੇ ਕਿਸਾਨ ਨਿਥਲ ਹੋ ਕੇ ਬਹਿ ਚੁੱਕੇ ਹਨ | ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਹੜ੍ਹ ਪ੍ਰਭਾਵਿਤ ਪਿੰਡ ਮਹਿਤਾਬਪੁਰ ਦੇ ਲੋਕਾਂ ਦੀ ਵੱਧ ਤੋਂ ਵੱਧ ਮਦਦ ਕੀਤੀ ਜਾਵੇ ਤਾਂ ਜੋ ਕੋਈ ਨੁਕਸਾਨ ਹੋ ਸਕੇ |

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਵਲੋਂ ਭੇਜੀ ਰਾਹਤ ਸਮੱਗਰੀ ਬਿਨਾਂ ਭੇਦਭਾਵ ਵੰਡੀ ਜਾਵੇਗੀ-ਵਿਧਾਇਕ ਰਾਜਾ ਗਿੱਲ <br/> ਅਗਲੀ ਖ਼ਬਰ ਤੀਕਸ਼ਣ ਸੂਦ ਨੇ ਜ਼ਿਲ੍ਹਾ ਯੋਗ ਮੁਕਾਬਲੇ ਦੇ ਜੇਤੂਆਂ ਨੂੰ ਕੀਤਾ ਸਨਮਾਨਿਤ <br/>
Ad Position 24