19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

'ਆਪ' ਵਰਕਰਾਂ ਦੀ ਟੈਂਟਪਾਲ 'ਚ ਮੀਟਿੰਗ

Ad Position 21
No active advertisement
ਅਜੀਤ ਡੈਸਕ 31-08-2025

ਹਰਿਆਣਾ, 30 ਅਗਸਤ (ਹਰਮੇਲ ਸਿੰਘ ਖੱਖ)-ਹਲਕਾ ਸ਼ਾਮਚੁਰਾਸੀ ਦੇ ਪਿੰਡ ਟੈਂਟਪਾਲ ਵਿਖੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਮੀਟਿੰਗਾਂ ਕਰਕੇ ਭਾਜਪਾ ਦੀ ਕੇਂਦਰ ਸਰਕਾਰ ਵਲੋਂ ਪੰਜਾਬ ਦੇ ਗਰੀਬ ਪਰਿਵਾਰਾਂ ਦੇ ਰਾਸ਼ਨ ਕਾਰਡ ਕੱਟਣ ਦੀ ਸਾਜ਼ਿਸ਼ ਸੰਬੰਧੀ ਲੋਕਾਂ ਨੂੰ ਸੁਚੇਤ ਕੀਤਾ ਜਾ ਰਿਹਾ ਹੈ, ਜਿਸ ਸੰਬੰਧੀ ਹੀ ਡਾ. ਰਵਜੋਤ ਸਿੰਘ ਕੈਬਨਿਟ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 'ਆਪ' ਆਗੂ ਸੁਰਜੀਤ ਸਿੰਘ ਜੀਤਾ ਬਲਾਕ ਪ੍ਰਧਾਨ ਭੂੰਗਾ ਨੇ ਕਿਹਾ ਭਾਜਪਾ ਸਰਕਾਰ ਕੇਂਦਰੀ ਸਕੀਮਾਂ ਹੇਠ ਹਜ਼ਾਰਾਂ ਗਰੀਬ ਪਰਿਵਾਰਾਂ ਦੇ ਰਾਸ਼ਨ ਕਾਰਡ ਰੱਦ ਕਰਨ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੇ ਹੱਕਾਂ ਲਈ ਡਟ ਕੇ ਲੜ ਰਹੀ ਹੈ ਤੇ ਕੋਈ ਵੀ ਪਰਿਵਾਰ ਭੁੱਖਾ ਨਹੀਂ ਸੌਣ ਦੇਵੇਗੀ | ਇਸ ਮੌਕੇ ਸੁਰਜੀਤ ਸਿੰਘ ਭੂੰਗਾ, ਸਰਪੰਚ ਬਲਕਾਰ ਸਿੰਘ ਟੈਂਟਪਾਲ, ਅਵਤਾਰ ਸਿੰਘ ਪੰਚ, ਬਹਾਦਰ ਸਿੰਘ, ਸੁਰਿੰਦਰ ਸਿੰਘ, ਰਮਨ ਕੁਮਾਰ, ਅਮਰਜੀਤ ਕੌਰ, ਕਮਲਜੀਤ ਕੌਰ, ਜਗਦੀਸ਼ ਕੌਰ, ਸੰਜੂ ਕੁਮਾਰ ਪੰਚ, ਸੰਤੋਸ਼ ਕੁਮਾਰੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ. ਕਾਲਜ 'ਚ ਵਿਰਾਸਤ-ਏ-ਪੰਜਾਬ ਪ੍ਰੋਗਰਾਮ ਕਰਵਾਇਆ <br/> ਅਗਲੀ ਖ਼ਬਰ ਮੁਕੇਰੀਆਂ ਦੇ ਕੈਂਬਰਿਜ ਓਵਰਸੀਜ਼ ਸਕੂਲ ਵਿਖੇ ਐਨ.ਸੀ.ਸੀ. ਦੀ ਸ਼ੁਰੂਆਤ <br/>
Ad Position 24