19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਖ਼ਾਲਸਾ ਕਾਲਜ 'ਚ 7 ਦਿਨਾਂ ਰੁਜ਼ਗਾਰ ਯੋਗਤਾ ਤੇ ਹੁਨਰ ਸਿਖਲਾਈ ਪ੍ਰੋਗਰਾਮ ਸਮਾਪਤ <br/>

Ad Position 21
No active advertisement
ਸਿਖਲਾਈ ਪ੍ਰੋਗਰਾਮ ਦੇ ਪਹਿਲੇ ਬੈਚ ਦੀ ਸਮਾਪਤੀ ਮੌਕੇ ਵਿਦਿਆਰਥਣਾਂ ਨੂੰ ਸਰਟੀਫਿਕੇਟ ਤਕਸੀਮ ਕਰਨ ਸਮੇਂ ਪਿ੍ੰਸੀਪਲ ਡਾ. ਅਮਨਦੀਪ ਹੀਰਾ, ਨਾਲ ਮੁੱਖ ਬੁਲਾਰੇ ਵਿਨੀਤ ਮਹਿਤਾ ਤੇ ਹੋਰ | ਤਸਵੀਰ : ਧਾਲੀਵਾਲ <br/> 31-08-2025
ਗੜ੍ਹਸ਼ੰਕਰ, 30 ਅਗਸਤ (ਧਾਲੀਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਦੇ ਨਿਰਦੇਸ਼ 'ਤੇ ਕਾਲਜ ਦੇ ਕੈਰੀਅਰ ਗਾਈਡੈਂਸ ਅਤੇ ਪਲੇਸਮੈਂਟ ਸੈੱਲ ਵਲੋਂ 7 ਦਿਨਾਂ ਦਿਨਾਂ ਰੁਜ਼ਗਾਰ ਯੋਗਤਾ ਅਤੇ ਹੁਨਰ ਸਿਖਲਾਈ ਪ੍ਰੋਗਰਾਮ ਦੇ ਪਹਿਲੇ ਬੈਚ ਦੀ ਸਮਾਪਤੀ ਉਪਰੰਤ ਟਰੇਨਿੰਗ ਵਿਚ ਸ਼ਾਮਿਲ ਵਿਦਿਆਰਥਣਾਂ ਨੂੰ ਸਰਟੀਫਿਕੇਟ ਤਕਸੀਮ ਕੀਤੇ ਗਏ | ਕਾਲਜ ਪਿ੍ੰਸੀਪਲ ਡਾ. ਅਮਨਦੀਪ ਹੀਰਾ ਦੀ ਅਗਵਾਈ ਹੇਠ ਮਹਿੰਦਰਾ ਐਂਡ ਮਹਿੰਦਰਾ ਨੰਦੀ ਫਾਊਾਡੇਸ਼ਨ ਦੇ ਸਹਿਯੋਗ ਨਾਲ ਕਾਲਜ ਵਿਦਿਆਰਥੀਆਂ ਨੂੰ ਵਪਾਰਕ ਅਤੇ ਪੇਸ਼ੇਵਾਰ ਹੁਨਰ ਵਿਕਾਸ ਸੰਬੰਧੀ ਉਤਸ਼ਾਹਿਤ ਕਰਨ ਲਈ ਟਰੇਨਿੰਗ ਦੇ ਪਹਿਲੇ ਬੈਚ ਦੀ ਸਮਾਪਤੀ ਉਪਰੰਤ ਦੂਜੇ ਬੈਚ ਵਿਚ ਸ਼ਾਮਿਲ ਲੜਕੀਆਂ ਦੀ ਟਰੇਨਿੰਗ ਆਰੰਭ ਕੀਤੀ ਗਈ | ਟਰੇਨਿੰਗ ਦੌਰਾਨ ਮਹਿੰਦਰਾ ਐਂਡ ਮਹਿੰਦਰਾ ਨੰਦੀ ਫਾਊਾਡੇਸ਼ਨ ਵਲੋਂ ਮੁੱਖ ਬੁਲਾਰੇ ਨੇ ਵਿਦਿਆਰਥੀਆਂ ਨੂੰ ਕੈਰੀਅਰ ਦੇ ਖੇਤਰ 'ਚ ਵਿਕਾਸ ਦੇ ਮਹੱਤਵਪੂਰਨ ਪਹਿਲੂਆਂ 'ਤੇ ਵਿਦਿਆਰਥਣਾਂ ਦਾ ਮਾਰਗ ਦਰਸ਼ਨ ਕਰਦਿਆਂ ਉਨ੍ਹਾਂ ਨੂੰ ਸੰਚਾਰ ਹੁਨਰ, ਇੰਟਰਵਿਊ ਤਕਨੀਕ, ਨਿੱਜੀ ਵਿਵਰਣ ਤਿਆਰ ਕਰਨ ਸਮੇਤ ਕੰਮ ਦੀ ਥਾਂ 'ਤੇ ਨੈਤਿਕਤਾ ਸਬੰਧੀ ਜਾਗਰੂਕ ਕੀਤਾ | ਪਿ੍ੰਸੀਪਲ ਡਾ. ਅਮਨਦੀਪ ਹੀਰਾ ਨੇ ਮੁੱਖ ਬੁਲਾਰੇ ਵਿਨੀਤ ਮਹਿਤਾ ਦਾ ਧੰਨਵਾਦ ਕਰਦਿਆਂ ਵਿਦਿਆਰਥਣਾਂ ਨੂੰ ਆਪਣੇ ਜੀਵਨ ਵਿਚ ਅੱਗੇ ਵਧਣ ਲਈ ਟਰੇਨਿੰਗ ਦੌਰਾਨ ਪ੍ਰਾਪਤ ਗਿਆਨ ਨੂੰ ਲਾਗੂ ਕਰਨ ਲਈ ਪ੍ਰੇਰਿਆ | ਉਨ੍ਹਾਂ ਇੰਜ. ਸੁਖਮਿੰਦਰ ਸਿੰਘ ਸਕੱਤਰ ਸਿੱਖਿਆ ਅਤੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵਲੋਂ ਵਿਦਿਆਰਥੀਆਂ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਪ੍ਰੋਗਰਾਮ ਵਿਦਿਆਰਥੀਆਂ ਦੇ ਕੈਰੀਅਰ ਵਿਚ ਵਾਧੇ ਲਈ ਬਹੁਤ ਲਾਹੇਵੰਦ ਹੋਵੇਗਾ | ਇਸ ਮੌਕੇ ਕੈਰੀਅਰ ਗਾਈਡੈਂਸ ਅਤੇ ਪਲੇਸਮੈਂਟ ਸੈੱਲ ਦੇ ਕੋਆਰਡੀਨੇਟਰ ਡਾ. ਗੁਰਪ੍ਰੀਤ ਸਿੰਘ, ਡਾ ਮੁਕੇਸ਼ ਸ਼ਰਮਾ, ਪ੍ਰੋ. ਕਿਰਨਜੋਤ ਕੌਰ, ਪ੍ਰੋ. ਨਵਦੀਪ ਸਿੰਘ, ਡਾ. ਪ੍ਰੀਤਇੰਦਰ ਸਿੰਘ, ਡਾ. ਅਜੇ ਦੱਤਾ ਅਤੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਦੇ ਹੁਕਮਾਂ ਨੂੰ ਟਿੱਚ ਜਾਣਦੇ ਹੋਏ ਸਿੱਖਿਆ ਵਿਭਾਗ ਨੇ ਦਿਵਿਆਂਗ ਵਿਦਿਆਰਥੀਆਂ ਲਈ ਲਗਾਇਆ ਅਸੈਸਮੈਂਟ ਕੈਂਪ... ਅਗਲੀ ਖ਼ਬਰ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦਾ ਵਫ਼ਦ ਡੀ.ਈ.ਓ. ਲਲਿਤਾ ਅਰੋੜਾ ਨੂੰ ਮਿਲਿਆ <br/>
Ad Position 24