20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਸਿੱਖ ਵੈੱਲਫੇਅਰ ਸੁਸਾਇਟੀ ਵਲੋਂ ਮਿਰਜ਼ਾਪੁਰ ਜੰਡੇ ਤੇ ਬੇਗਮਪੁਰ ਜੰਡਿਆਲਾ 'ਚ ਗੁਰਮਤਿ ਸਮਾਗਮ

Ad Position 21
No active advertisement
ਅਜੀਤ ਡੈਸਕ 02-09-2025
ਹੁਸ਼ਿਆਰਪੁਰ, 1 ਸਤੰਬਰ (ਬਲਜਿੰਦਰਪਾਲ ਸਿੰਘ)-ਸੰਤ ਅਨੂਪ ਸਿੰਘ ਊਨਾ ਸਾਹਿਬ ਤੇ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਇਲਾਕੇ ਦੀਆਂ ਸਹਿਯੋਗੀ ਸਭਾਵਾਂ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਨੂੰ ਸਮਰਪਿਤ 35ਵਾਂ ਅੰਤਰਰਾਸ਼ਟਰੀ ਮਹਾਨ ਕੀਰਤਨ ਦਰਬਾਰ 11 ਅਕਤੂਬਰ ਨੂੰ ਰੌਸ਼ਨ ਗਰਾਊਾਡ ਵਿਚ ਸ਼ਾਮ 5 ਵਜੇ ਤੋਂ ਅੰਮਿ੍ਤ ਵੇਲੇ ਤੱਕ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਸੁਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸਵ: ਅਜਵਿੰਦਰ ਸਿੰਘ ਵਲੋਂ ਕੀਰਤਨ ਦਰਬਾਰ ਕਰਵਾਉਣ ਤੋਂ ਪਹਿਲਾਂ ਪਿੰਡਾਂ 'ਚ ਜਾ ਕੇ ਗੁਰਮਤਿ ਸਮਾਗਮ ਕਰਵਾਉਣ ਦੀ ਲੜੀ ਨੂੰ ਅੱਗੇ ਵਧਾਉਂਦੇ ਹੋਏ ਪਿੰਡ ਮਿਰਜ਼ਾਪੁਰ ਜੰਡੇ ਤੇ ਬੇਗਮਪੁਰ ਜੰਡਿਆਲਾ ਵਿਖੇ ਗੁਰਮਤਿ ਸਮਾਗਮ ਕਰਵਾਏ ਗਏ | ਇਸ ਦੌਰਾਨ ਭਾਈ ਹਰਭਜਨ ਸਿੰਘ ਸੋਤਲਾ ਵਾਲੇ, ਭਾਈ ਸਤਿੰਦਰ ਸਿੰਘ ਆਲਮ, ਭਾਈ ਕੁਲਵਿੰਦਰ ਸਿੰਘ ਕੰਗਮਾਈ, ਭਾਈ ਘਰਜੋਤ ਸਿੰਘ ਖ਼ਾਲਸਾ ਦੇ ਜਥਿਆਂ ਵਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਦੁਆਰਾ ਨਿਹਾਲ ਕੀਤਾ | ਇਸ ਮੌਕੇ ਸੁਸਾਇਟੀ ਦੇ ਜਨਰਲ ਸਕੱਤਰ ਜਸਵਿੰਦਰ ਸਿੰਘ ਪਰਮਾਰ ਨੇ ਸਮੂਹ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦੇ ਹੋਏ 11 ਅਕਤੂਬਰ ਨੂੰ ਕਰਵਾਏ ਜਾ ਰਹੇ ਕੀਰਤਨ ਦਰਬਾਰ 'ਚ ਹਾਜ਼ਰੀਆਂ ਲਗਵਾਉਣ ਲਈ ਪ੍ਰੇਰਿਤ ਕੀਤਾ ਅਤੇ ਸੁਸਾਇਟੀ ਵਲੋਂ ਹੜ੍ਹਾਂ ਕਾਰਨ ਜਾਨੀ ਤੇ ਮਾਲੀ ਨੁਕਸਾਨ ਤੋਂ ਬਚਾਅ ਲਈ ਪ੍ਰਮਾਤਮਾ ਅੱਗੇ ਅਰਦਾਸ ਵੀ ਕੀਤੀ ਗਈ | ਉਨ੍ਹਾਂ ਦੁਆਰਾ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਸਮੂਹ ਸੇਵਾਦਾਰਾਂ ਤੇ ਸੰਗਤਾਂ ਦਾ ਧੰਨਵਾਦ ਕੀਤਾ | ਸੁਸਾਇਟੀ ਵਲੋਂ ਧਾਰਮਿਕ ਲਿਟਰੇਚਰ, ਕੈਲੰਡਰ ਵੀ ਵੰਡੇ ਗਏ | ਇਸ ਮੌਕੇ ਦਰਸ਼ਨ ਸਿੰਘ ਪਲਾਹਾ, ਅਮਰਜੀਤ ਸਿੰਘ, ਨਰਿੰਦਰ ਸਿੰਘ, ਦਿਆਲ ਸਿੰਘ, ਹਰਦੀਪ ਸਿੰਘ, ਬਹਾਦਰ ਸਿੰਘ, ਰੁਪਿੰਦਰ ਸਿੰਘ ਫ਼ੌਜੀ, ਅਮਰਜੀਤ ਸਿੰਘ, ਲਖਵੀਰ ਸਿੰਘ, ਮਨਮੋਹਨ ਸਿੰਘ, ਨਰਿੰਦਰ ਸਿੰਘ, ਪਰਮਿੰਦਰ ਸਿੰਘ, ਅਮਿਤ ਸਿੰਘ ਤੇ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ |
01 ਐਚ ਐਸ ਪੀ 05
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਵਲੋਂ ਹਲਕਾ ਟਾਂਡਾ ਦੇ ਬੇਟ ਖੇਤਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ 'ਚ ਰਾਹਤ ਤੇ ਬਚਾਅ ਕਾਰਜਾਂ ਦਾ ਜਾਇਜ਼ਾ ਅਗਲੀ ਖ਼ਬਰ ਐਮ.ਪੀ. ਬਸਤੀ ਪਿੰਡ ਲੰਢੇਕੇ ਦੇ ਲੋੜਵੰਦ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਆਵਾਸ ਯੋਜਨਾ ਦਾ ਲਾਹਾ ਨਾ ਮਿਲਣ ਕਾਰਨ ਰੋਸ ਦੀ...
Ad Position 24