21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਦਸਮੇਸ਼ ਗਰਲਜ਼ ਕਾਲਜ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਦੀਆਂ ਵਿਦਿਆਰਥਣਾਂ ਦਾ ਯੂਨੀਵਰਸਿਟੀ ਮੈਰਿਟ 'ਤੇ ਕਬਜ਼ਾ

Ad Position 21
No active advertisement
ਅਜੀਤ ਡੈਸਕ 02-09-2025
ਮੁਕੇਰੀਆਂ, 1 ਸਤੰਬਰ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲਾ ਬਖ਼ਸ਼ ਮੁਕੇਰੀਆਂ ਦੀਆਂ ਹੋਣਹਾਰ ਵਿਦਿਆਰਥਣਾਂ ਆਪਣੀ ਮਿਹਨਤ ਦੇ ਬਲਬੂਤੇ ਕਾਲਜ ਦਾ ਨਾਂਅ ਰੌਸ਼ਨ ਕਰ ਰਹੀਆਂ ਹਨ | ਜਾਣਕਾਰੀ ਸਾਂਝੀ ਕਰਦਿਆਂ ਕਾਲਜ ਪਿ੍ੰ. ਡਾ. ਕਰਮਜੀਤ ਕੌਰ ਬਰਾੜ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਨਤੀਜਿਆਂ 'ਚ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਭਾਗ ਦੂਜਾ (ਸਮੈਸਟਰ ਚੌਥਾ) ਦੀ ਵਿਦਿਆਰਥਣ ਸ਼ੀਤਲ ਕੌਰ ਨੇ 81.8 ਫ਼ੀਸਦੀ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿਚ ਪਹਿਲਾਂ, ਪਰਮਜੀਤ ਕੌਰ ਨੇ 80.9 ਫ਼ੀਸਦੀ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ 'ਚੋਂ ਦੂਜਾ ਜਸਵੀਰ ਕੌਰ ਤੇ ਨਿਕਿਤਾ ਨੇ 80. 8 ਫ਼ੀਸਦੀ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿਚੋਂ ਤੀਜਾ ਸਥਾਨ ਹਾਸਿਲ ਕੀਤਾ ਅਤੇ ਕਾਲਜ ਦਾ ਨਾਂਅ ਰੌਸ਼ਨ ਕੀਤਾ | ਵਿਦਿਆਰਥਣਾਂ ਦੀ ਇਸ ਸਫਲਤਾ ਲਈ ਕਾਲਜ ਦੀ ਪ੍ਰਬੰਧਕ ਕਮੇਟੀ ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਰਵਿੰਦਰ ਸਿੰਘ ਚੱਕ, ਸਾਰੇ ਕਮੇਟੀ ਮੈਂਬਰ ਸਾਹਿਬਾਨ ਤੇ ਪਿ੍ੰ. ਡਾ. ਕਰਮਜੀਤ ਕੌਰ ਬਰਾੜ ਨੇ ਪੰਜਾਬੀ ਵਿਭਾਗ ਦੀ ਮੁਖੀ ਡਾ. ਸੋਨੀਆ ਦੇਵੀ, ਸਹਾਇਕ ਪ੍ਰੋ. ਡਾ. ਮਨਿੰਦਰਜੀਤ ਕੌਰ, ਸਹਾਇਕ ਪ੍ਰੋ. ਡਾ. ਸੁਖਵਿੰਦਰ ਕੌਰ, ਸਹਾਇਕ ਪ੍ਰੋ. ਦੀਕਸ਼ਾ, ਵਿਦਿਆਰਥਣਾਂ ਤੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਭਵਿੱਖ ਵਿਚ ਲਗਾਤਾਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਜ਼ਮੀਨ ਖਿਸਕਣ ਕਾਰਨ ਬੰਦ ਹੋਈ ਹੁਸ਼ਿਆਰਪੁਰ-ਊਨਾ ਸੜਕ ਜਿੰਪਾ ਦੇ ਯਤਨਾਂ ਨਾਲ ਹੋਈ ਚਾਲੂ ਅਗਲੀ ਖ਼ਬਰ ਮੂਨਕਾਂ ਨਜ਼ਦੀਕ ਟੂਰਿਸਟ ਬੱਸ ਪਲਟਣ ਕਾਰਨ ਵਿਅਕਤੀ ਦੀ ਮੌਤ
Ad Position 24