21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਜ਼ਮੀਨ ਖਿਸਕਣ ਕਾਰਨ ਬੰਦ ਹੋਈ ਹੁਸ਼ਿਆਰਪੁਰ-ਊਨਾ ਸੜਕ ਜਿੰਪਾ ਦੇ ਯਤਨਾਂ ਨਾਲ ਹੋਈ ਚਾਲੂ

Ad Position 21
No active advertisement
ਅਜੀਤ ਡੈਸਕ 02-09-2025
ਹੁਸ਼ਿਆਰਪੁਰ, 1 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਭਾਰੀ ਬਾਰਿਸ਼ ਕਾਰਨ ਹੁਸ਼ਿਆਰਪੁਰ-ਊਨਾ ਸੜਕ 'ਤੇ ਪਿੰਡ ਚੱਕ ਸਾਧੂ ਨੇੜੇ ਅਚਾਨਕ ਜ਼ਮੀਨ ਖਿਸਕਣ ਕਾਰਨ ਸੜਕ ਪੂਰੀ ਤਰ੍ਹਾਂ ਬੰਦ ਹੋ ਗਈ | ਸੂਚਨਾ ਮਿਲਦੇ ਹੀ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਮੌਕੇ 'ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ | ਤੁਰੰਤ ਕਾਰਵਾਈ ਕਰਦੇ ਹੋਏ ਉਨ੍ਹਾਂ ਨੇ ਸਿਵਲ ਡਿਫੈਂਸ ਟੀਮ ਤੇ ਸਥਾਨਕ ਸਮਾਜ ਸੇਵਕਾਂ ਦੀ ਮਦਦ ਨਾਲ ਸੜਕ ਨੂੰ ਸਾਫ਼ ਕਰਨ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ | ਲਗਾਤਾਰ ਕੋਸ਼ਿਸ਼ਾਂ ਤੋਂ ਬਾਅਦ ਸੜਕ ਤੋਂ ਮਲਬਾ ਹਟਾ ਕੇ ਆਵਾਜਾਈ ਬਹਾਲ ਕੀਤੀ ਗਈ | ਇਸ ਦੌਰਾਨ ਵਿਧਾਇਕ ਜਿੰਪਾ ਨੇ ਖ਼ੁਦ ਸਾਰੀ ਪ੍ਰਕਿਰਿਆ ਦੀ ਨਿਗਰਾਨੀ ਕੀਤੀ ਅਤੇ ਅਧਿਕਾਰੀਆਂ ਅਤੇ ਵਲੰਟੀਅਰਾਂ ਨੂੰ ਜ਼ਰੂਰੀ ਨਿਰਦੇਸ਼ ਦਿੱਤੇ | ਉਨ੍ਹਾਂ ਕਿਹਾ ਕਿ ਜਨਤਕ ਹਿੱਤ ਦੇ ਅਜਿਹੇ ਕੰਮਾਂ 'ਚ ਪ੍ਰਸ਼ਾਸਨ ਅਤੇ ਸਮਾਜ ਦਾ ਸਾਂਝਾ ਸਹਿਯੋਗ ਅਸਲ ਹੱਲ ਦਾ ਆਧਾਰ ਬਣਦਾ ਹੈ | ਉਨ੍ਹਾਂ ਦੱਸਿਆ ਕਿ ਹਿਮਾਚਲ ਪ੍ਰਦੇਸ਼ ਦੀ ਸਰਹੱਦ 'ਤੇ ਪਿੰਡ ਪੰਡੋਗਾ ਨੇੜੇ ਜ਼ਮੀਨ ਖਿਸਕਣ ਕਾਰਨ ਸੜਕ ਵੀ ਪ੍ਰਭਾਵਿਤ ਹੋਈ ਹੈ, ਜਿਸ ਕਾਰਨ ਲੋਕਾਂ ਨੂੰ ਸੁਚੇਤ ਰਹਿਣਾ ਚਾਹੀਦਾ ਹੈ | ਇਸ ਮੌਕੇ ਵਿਧਾਇਕ ਨੇ ਸਮਾਜ ਸੇਵਕ ਆਸ਼ੂ ਪਰਮਾਰ, ਪ੍ਰਮੋਦ ਸ਼ਰਮਾ, ਅਮਰਜੀਤ ਬਾਜਵਾ, ਚੰਦਰ ਪ੍ਰਕਾਸ਼ ਸੈਣੀ ਤੇ ਹੋਰ ਸਾਥੀਆਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਮੌਜੂਦਾ ਹੜ੍ਹ ਵਾਲੇ ਹਾਲਾਤ ਲਈ ਸੂਬਾ ਸਰਕਾਰ ਜ਼ਿੰਮੇਵਾਰ-ਸੁਖਬੀਰ ਅਗਲੀ ਖ਼ਬਰ ਦਸਮੇਸ਼ ਗਰਲਜ਼ ਕਾਲਜ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਦੀਆਂ ਵਿਦਿਆਰਥਣਾਂ ਦਾ ਯੂਨੀਵਰਸਿਟੀ ਮੈਰਿਟ 'ਤੇ ਕਬਜ਼ਾ
Ad Position 24