21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਜੇ. ਸੀ. ਡੀ. ਏ.ਵੀ. ਕਾਲਜ ਦਸੂਹਾ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 02-09-2025
ਦਸੂਹਾ, 1 ਸਤੰਬਰ (ਭੁੱਲਰ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਮਈ 2025 'ਚ ਲਈ ਪ੍ਰੀਖਿਆ ਦੇ ਨਤੀਜਿਆਂ ਵਿਚ ਪੀ. ਜੀ. ਡੀ. ਸੀ. ਏ. ਦੂਸਰਾ ਸਮੈਸਟਰ 'ਚ ਜੇ. ਸੀ. ਡੀ. ਏ. ਵੀ. ਕਾਲਜ ਦਸੂਹਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਪਿ੍ੰਸੀਪਲ ਪ੍ਰੋ. ਰਾਕੇਸ਼ ਕੁਮਾਰ ਮਹਾਜਨ ਨੇ ਦੱਸਿਆ ਕਿ ਪਰਮ ਸਿੰਘ ਨੇ 85 ਫ਼ੀਸਦੀ, ਹਰਪ੍ਰੀਤ ਕੌਰ ਨੇ 82 ਫ਼ੀਸਦੀ, ਸਾਕਸ਼ੀ ਨੇ 80.4 ਫ਼ੀਸਦੀ ਅੰਕ ਪ੍ਰਾਪਤ ਕਰਕੇ ਕਾਲਜ 'ਚ ਕ੍ਰਮਵਾਰ ਪਹਿਲਾ, ਦੂਸਰਾ ਤੇ ਤੀਸਰਾ ਸਥਾਨ ਹਾਸਿਲ ਕੀਤਾ ਹੈ | ਪਿ੍ੰਸੀਪਲ ਪ੍ਰੋ. ਰਾਕੇਸ਼ ਕੁਮਾਰ ਮਹਾਜਨ ਨੇ ਚੰਗੇ ਨੰਬਰ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਉਨ੍ਹਾਂ ਦੇ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਉਨ੍ਹਾਂ ਨੇ ਇਸ ਸ਼ਾਨਦਾਰ ਨਤੀਜੇ ਦਾ ਸਿਹਰਾ ਕੰਪਿਊਟਰ ਵਿਭਾਗ ਦੇ ਮੁਖੀ ਡਾਕਟਰ ਮੋਹਿਤ ਕੁਮਾਰ, ਪ੍ਰੋਫੈਸਰ ਜਗਦੀਪ ਸਿੰਘ, ਪ੍ਰੋਫੈਸਰ ਹਰਜੀਤ ਕੌਰ ਤੇ ਸਮੂਹ ਸਟਾਫ਼ ਸਿਰ ਬੰਨਿ੍ਹਆ |
Ad Position 22
No active advertisement
ਪਿਛਲੀ ਖ਼ਬਰ ਬਲ-ਬਲ ਸੇਵਾ ਸੁਸਾਇਟੀ ਹੁਸ਼ਿਆਰਪੁਰ ਨੇ ਲੋੜਵੰਦਾਂ ਨੂੰ ਰਾਸ਼ਨ ਵੰਡਿਆ ਅਗਲੀ ਖ਼ਬਰ ਭਾਜਪਾ ਆਗੂ ਰਵਿੰਦਰ ਰਵੀ ਸ਼ਿੰਗਾਰੀ ਤੇ ਵਿਵੇਕ ਰਿੰਕਾ ਹੜ੍ਹ ਪ੍ਰਭਾਵਿਤ ਲੋਕਾਂ ਦੇ ਹੱਕ 'ਚ ਅੱਗੇ ਆਏ
Ad Position 24