21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਡਾ. ਰਵਜੋਤ ਸਿੰਘ ਨੇ ਬਹੇੜਾ ਤੇ ਕੂਕਾਨੇਟ 'ਚ ਸਥਿਤੀ ਦਾ ਲਿਆ ਜਾਇਜ਼ਾ

Ad Position 21
No active advertisement
ਅਜੀਤ ਡੈਸਕ 02-09-2025
ਹਰਿਆਣਾ, 1 ਸਤੰਬਰ (ਹਰਮੇਲ ਸਿੰਘ ਖੱਖ)-ਪਿਛਲੇ ਲੰਬੇ ਸਮੇਂ ਤੋਂ ਪੰਜਾਬ ਅੰਦਰ ਭਾਰੀ ਮੀਂਹ ਪੈ ਰਿਹਾ ਹੈ, ਜਿਸ ਕਾਰਨ ਹੀ ਮੈਦਾਨੀ ਖੇਤਰ ਤੇ ਪਹਾੜੀ ਖੇਤਰ ਦੇ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਦੇ ਚੱਲਦੇ ਹੀ ਡਾ. ਰਵਜੋਤ ਸਿੰਘ ਕੈਬਨਿਟ ਮੰਤਰੀ ਪੰਜਾਬ ਨੇ ਕੰਢੀ ਖੇਤਰ ਦੇ ਪਿੰਡ ਬਹੇੜਾ ਤੇ ਕੂਕਾਨੇਟ ਵਿਖੇ ਉਚੇਚੇ ਤੌਰ 'ਤੇ ਦੌਰਾ ਕੀਤਾ | ਇਸ ਮੌਕੇ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਤੇ ਹਿਮਾਚਲ ਪ੍ਰਦੇਸ਼ 'ਚ ਪੈ ਰਹੇ ਭਾਰੀ ਮੀਂਹ ਕਾਰਨ ਵੱਡੇ ਪੱਧਰ 'ਤੇ ਪਾਣੀ ਲੋਕਾਂ ਦਾ ਨੁਕਸਾਨ ਕਰ ਰਿਹਾ ਹੈ, ਜਿਸ ਦੀ ਭਰਪਾਈ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਕੰਮ ਕਰ ਰਹੀ ਹੈ ਤੇ ਹਰ ਵਿਭਾਗ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਇਨ੍ਹਾਂ ਪਿੰਡਾਂ 'ਚ ਵੀ ਜੋ ਨੁਕਸਾਨ ਹੋਇਆ ਹੈ ਉਸ ਨੂੰ ਬਰਸਾਤ ਦੇ ਮੌਸਮ ਤੋਂ ਬਾਅਦ ਤੁਰੰਤ ਠੀਕ ਕੀਤਾ ਜਾਵੇਗਾ | ਉਨ੍ਹਾਂ ਇਸ ਮੌਕੇ ਪਿੰਡ ਬਹੇੜਾ ਦੇ ਕੂਕਾਨੇਟ ਵਾਸੀਆਂ ਨੂੰ ਵਿਸ਼ਵਾਸ ਦਿੱਤਾ ਕਿ ਸਰਕਾਰ ਹਰ ਸਮੇਂ ਤੁਹਾਡੇ ਨਾਲ ਖੜ੍ਹੀ ਹੈ ਤੇ ਹਰ ਸੰਭਵ ਮਦਦ ਕੀਤੀ ਜਾਏਗੀ, ਇਲਾਕੇ ਦਾ ਜੋ ਵੀ ਨੁਕਸਾਨ ਹੋਇਆ ਹੈ ਉਸ ਦੀ ਭਰਪਾਈ ਕੀਤੀ ਜਾਏਗੀ | ਇਸ ਮੌਕੇ ਮੁਕੇਸ਼ ਡਡਵਾਲ ਤੇ ਵੱਖ-ਵੱਖ ਪਿੰਡਾਂ ਦੇ ਪੰਚ ਸਰਪੰਚ ਤੇ ਮੁਹਤਬਰ ਵਿਅਕਤੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਦੁਸਹਿਰੇ ਸੰਬੰਧੀ ਸ੍ਰੀ ਰਾਮ ਲੀਲ੍ਹਾ ਕਮੇਟੀ ਵਲੋਂ ਝੰਡਾ ਚੜ੍ਹਾਉਣ ਦੀ ਰਸਮ ਅਦਾ ਅਗਲੀ ਖ਼ਬਰ ਕਾਲੇਵਾਲ-ਬੀਤ ਦੀ ਸੰਗਤ ਨੇ ਹੜ੍ਹ ਪੀੜਤਾਂ ਲਈ ਰਾਸ਼ਨ ਦੀ ਟਰਾਲੀ ਭੇਜੀ
Ad Position 24