ਮੁਕੇਰੀਆਂ, 1 ਸਤੰਬਰ (ਰਾਮਗੜ੍ਹੀਆ)- ਦਰਿਆ ਬਿਆਸ 'ਚ ਆਏ ਹੜ੍ਹ ਕਾਰਨ ਦਰਿਆ ਨੇੜੇ ਲੱਗਦੇ ਪਿੰਡ ਇਸ ਸਮੇਂ ਪਾਣੀ ਦੀ ਮਾਰ ਹੇਠਾਂ ਆ ਚੁੱਕੇ ਹਨ, ਜਿਸ ਤਹਿਤ ਲੋਕਾਂ ਦੀ ਮਦਦ ਲਈ ਪ੍ਰੋ. ਜੀ. ਐਸ. ਮੁਲਤਾਨੀ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਮੁਕੇਰੀਆਂ ਦੀ ਅਗਵਾਈ ਹੇਠ ਹਲਕਾ ਮੁਕੇਰੀਆਂ ਦੇ ਪਿੰਡ ਹਲੇੜ ਜਨਾਰਧਨ, ਕੋਲੀਆਂ, ਕੁਲੀਆਂ ਦੇ ਵਸਨੀਕਾਂ ਨੂੰ ਪਿੰਡ ਦੇ ਸਰਪੰਚਾਂ ਨੂੰ ਨਾਲ ਲੈ ਕੇ ਘਰ-ਘਰ ਰਾਸ਼ਨ ਪਹੁੰਚਾਇਆ ਗਿਆ | ਇਸ ਮੌਕੇ ਪ੍ਰੋ. ਜੀ. ਐਸ. ਮੁਲਤਾਨੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਖੜੀ ਹੈ ਅਤੇ ਲੋਕਾਂ ਦੀਆਂ ਫ਼ਸਲਾਂ ਤੇ ਹੋਰ ਹੋਏ ਨੁਕਸਾਨ ਦਾ ਵੀ ਮੁਆਵਜ਼ਾ ਦੇਵੇਗੀ | | ਇਸ ਮੌਕੇ ਉਨ੍ਹਾਂ ਜਿੱਥੇ ਘਰ-ਘਰ ਜਾ ਕੇ ਰਾਸ਼ਨ ਅਤੇ ਹੋਰ ਜ਼ਰੂਰੀ ਸਾਮਾਨ ਵੰਡਿਆ, ਉੱਥੇ ਉਨ੍ਹਾਂ ਲੋਕਾਂ ਨੂੰ ਹੌਸਲਾ ਦਿੱਤਾ ਕਿ ਅਸੀਂ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਦੁੱਖ ਦੀ ਘੜੀ ਵਿਚ ਲੋਕਾਂ ਦੇ ਨਾਲ ਖੜੀ ਹੈ | ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਮਾਰਕੀਟ ਕਮੇਟੀ ਹਰਜੀਤ ਸਿੰਘ ਸਹੋਤਾ, ਮਾਸਟਰ ਸੇਵਾ ਸਿੰਘ ਐਮ. ਸੀ, ਉਪਦੇਸ਼ ਠਾਕੁਰ, ਡਾ. ਜੋਲੀ, ਅਮਿਤ ਕੁਮਾਰ, ਬਲਵਿੰਦਰ ਸੋਨੀ, ਸੁਰਿੰਦਰ ਠਾਕੁਰ, ਮਲਕੀਤ ਸਿੰਘ, ਅਮਨ ਠਾਕੁਰ, ਬੈਨੀ ਰਾਣਾ, ਤਜਿੰਦਰ ਰਾਣਾ ਆਦਿ ਹਾਜ਼ਰ ਸਨ |