28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹੜ੍ਹ ਪੀੜਤਾਂ ਲਈ ਡਿਜੀਟਲ ਦਾਨ ਦੀ ਵਿਵਸਥਾ ਉਦਯੋਗਪਤੀਆਂ ਨੂੰ ਸਹਿਯੋਗ ਦੀ ਅਪੀਲ

Ad Position 21
No active advertisement
ਅਜੀਤ ਡੈਸਕ 03-09-2025
ਹੁਸ਼ਿਆਰਪੁਰ, 2 ਸਤੰਬਰ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਸਹਾਇਤਾ ਪ੍ਰਦਾਨ ਕਰਨ ਦੇ ਉਦੇਸ਼ ਨਾਲ ਹੁਸ਼ਿਆਰਪੁਰ ਜ਼ਿਲ੍ਹਾ ਪ੍ਰਸ਼ਾਸਨ ਨੇ ਇਕ ਵਿਸ਼ੇਸ਼ ਰਾਹਤ ਫੰਡ ਮੁਹਿੰਮ ਸ਼ੁਰੂ ਕੀਤੀ ਹੈ | ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਹਰੇਕ ਦਾਨੀ ਦਾ ਨਾਂਅ ਤੇ ਮੋਬਾਈਲ ਨੰਬਰ ਦਰਜ ਕੀਤਾ ਜਾਵੇਗਾ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦਾਨ ਕਰਨ ਲਈ ਆਨਲਾਈਨ ਲਿੰਕ, ਕਿਊ. ਆਰ. ਕੋਡ, ਯੂ. ਪੀ. ਆਈ. ਆਈ. ਡੀ. ਤੇ ਸਿੱਧੇ ਬੈਂਕ ਟਰਾਂਸਫਰ ਦੇ ਬਦਲ ਉਪਲਬਧ ਕਰਵਾਏ ਗਏ ਹਨ | ਇਸ ਤੋਂ ਇਲਾਵਾ ਲੋੜਵੰਦ ਪਰਿਵਾਰਾਂ ਨੂੰ ਸੁੱਕਾ ਰਾਸ਼ਨ, ਤਰਪਾਲਾਂ, ਗੱਦੇ ਤੇ ਰੋਜ਼ਾਨਾ ਵਰਤੋਂ ਦੀਆਂ ਚੀਜ਼ਾਂ ਵਰਗੀ ਰਾਹਤ ਸਮੱਗਰੀ ਪ੍ਰਦਾਨ ਕਰਨ ਲਈ ਦਾਨ ਦੇ ਪ੍ਰਬੰਧ ਵੀ ਕੀਤੇ ਗਏ ਹਨ | ਮੋਬਾਈਲ ਨੰਬਰ 79861-96391 'ਤੇ ਸੰਪਰਕ ਕਰਕੇ ਰਾਹਤ ਸਮੱਗਰੀ ਭੇਜੀ ਜਾ ਸਕਦੀ ਹੈ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰੈਡ ਕਰਾਸ ਸੁਸਾਇਟੀ, ਜ਼ਿਲ੍ਹਾ ਪ੍ਰਸ਼ਾਸਨ ਅਤੇ ਸਵੈ-ਸੇਵੀ ਸੰਸਥਾਵਾਂ ਦੀ ਮਦਦ ਨਾਲ ਹੁਣ ਤੱਕ ਬਹੁਤ ਸਾਰੇ ਪ੍ਰਭਾਵਿਤ ਪਰਿਵਾਰਾਂ ਤੱਕ ਜ਼ਰੂਰੀ ਵਸਤਾਂ ਪਹੁੰਚਾਈਆਂ ਜਾ ਚੁੱਕੀਆਂ ਹਨ |
Ad Position 22
No active advertisement
ਪਿਛਲੀ ਖ਼ਬਰ ਪਹਾੜੀ ਦੀਆਂ ਢਿਗਾਂ ਡਿਗਣ ਨਾਲ ਜੇਜੋਂ ਦੁਆਬਾ ਤੋਂ ਹਿਮਾਚਲ ਪ੍ਰਦੇਸ ਰੋਡ ਬੰਦ, ਸੰਪਰਕ ਸੜਕਾਂ ਟੁੱਟੀਆਂ ਅਗਲੀ ਖ਼ਬਰ ਹੜ੍ਹ ਤੋਂ ਬਚਣ ਲਈ ਪਾਣੀ ਦੇ ਕੁਦਰਤੀ ਰਸਤਿਆਂ ਨੂੰ ਸਾਫ਼ ਕਰਨਾ ਜ਼ਰੂਰੀ-ਧੀਮਾਨ
Ad Position 24