28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਹੜ੍ਹ ਪ੍ਰਭਾਵਿਤ ਲੋਕਾਂ ਨਾਲ ਹਰ ਸਮੇਂ ਖੜ੍ਹੀ ਹੈ ਭਾਜਪਾ ਸਰਕਾਰ-ਐਡ. ਸਿੱਧੂ

Ad Position 21
No active advertisement
ਅਜੀਤ ਡੈਸਕ 03-09-2025
ਤਲਵਾੜਾ, 2 ਸਤੰਬਰ (ਮਹਿਤਾ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਹੜ੍ਹਾਂ ਕਾਰਨ ਮੁਸੀਬਤ ਦਾ ਸਾਹਮਣਾ ਕਰ ਰਹੇ ਲੋਕਾਂ ਨੂੰ ਇਕੱਲਾ ਨਹੀਂ ਛੱਡਿਆ ਜਾਵੇਗਾ | ਉਨ੍ਹਾਂ ਸਪੱਸ਼ਟ ਕੀਤਾ ਕਿ ਭਾਜਪਾ ਹਮੇਸ਼ਾ ਲੋਕਾਂ ਦੇ ਦੁੱਖ ਦਰਦ 'ਚ ਸਾਥ ਨਿਭਾਉਂਦੀ ਆਈ ਹੈ ਤੇ ਅੱਗੇ ਵੀ ਹਰ ਘੜੀ 'ਚ ਲੋਕਾਂ ਦੇ ਨਾਲ ਖੜ੍ਹੀ ਰਹੇਗੀ | ਉਨ੍ਹਾਂ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਹੜ੍ਹ ਕਾਰਨ ਪ੍ਰਭਾਵਿਤ ਪਿੰਡਾਂ ਤੇ ਕਸਬਿਆਂ 'ਚ ਲੋਕਾਂ ਦੇ ਘਰਾਂ ਨੂੰ ਨੁਕਸਾਨ ਪਹੁੰਚਾਇਆ ਹੈ | ਕਈ ਪਰਿਵਾਰ ਨੂੰ ਰਿਹਾਇਸ਼, ਪੀਣ ਵਾਲੇ ਪਾਣੀ ਤੇ ਖਾਣ ਪੀਣ ਦੀਆਂ ਵਸਤਾਂ ਦੀ ਤੰਗੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਗੰਭੀਰ ਸਥਿਤੀ ਨੂੰ ਦੇਖਦਿਆਂ ਭਾਜਪਾ ਦੇ ਵਰਕਰ ਮੈਦਾਨ 'ਚ ਉੱਤਰੇ ਹੋਏ ਹਨ ਤੇ ਹਰ ਸੰਭਵ ਮਦਦ ਲੋਕਾਂ ਤੱਕ ਪਹੁੰਚਾਈ ਜਾ ਰਹੀ ਹੈ | ਐਡ. ਸਿੱਧੂ ਨੇ ਕਿਹਾ ਕਿ ਭਾਜਪਾ ਵਰਕਰ ਘਰ-ਘਰ ਜਾ ਕੇ ਖਾਣ ਪੀਣ ਦੀਆਂ ਵਸਤੂਆਂ, ਦਵਾਈਆਂ ਤੇ ਕੱਪੜੇ ਪਹੁੰਚਾ ਰਹੇ ਹਨ ਨਾਲ ਹੀ ਹੜ੍ਹ ਨਾਲ ਬਿਮਾਰੀਆਂ ਦੇ ਫੈਲਣ ਦੇ ਖ਼ਤਰੇ ਨੂੰ ਦੇਖਦਿਆਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ | ਹੜ੍ਹ ਪ੍ਰਭਾਵਿਤ ਲੋਕਾਂ ਨਾਲ ਖੜੇ੍ਹ ਹੋ ਕੇ ਉਨ੍ਹਾਂ ਦੀ ਹਰ ਲੋੜ ਪੂਰੀ ਕਰਨਾ ਸਾਡਾ ਫ਼ਰਜ਼ ਹੈ | ਭਾਜਪਾ ਹਰ ਮੁਸ਼ਕਿਲ ਵੇਲੇ ਲੋਕਾਂ ਦੇ ਨਾਲ ਸੀ ਹੈ ਤੇ ਰਹੇਗੀ |
Ad Position 22
No active advertisement
ਪਿਛਲੀ ਖ਼ਬਰ ਬਲਜਿੰਦਰ ਸਿੰਘ ਹੀਰਾਹਾਰ ਸਹਿਕਾਰ ਭਾਰਤੀ ਪੰਜਾਬ ਦੇ ਮਹਾਂ ਮੰਤਰੀ ਨਿਯੁਕਤ ਅਗਲੀ ਖ਼ਬਰ ਦੋ ਨੌਜਵਾਨ ਨਸ਼ੇ ਦਾ ਸੇਵਨ ਕਰਦੇ ਕਾਬੂ
Ad Position 24