28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਹੜ੍ਹ ਪੀੜਤਾਂ ਦੀ ਸੁਰੱਖਿਆ ਤੇ ਦੇਖ-ਭਾਲ ਲਈ ਸਰਕਾਰ ਵਚਨਬੱਧ-ਕਰਮਜੀਤ ਕੌਰ

Ad Position 21
No active advertisement
ਅਜੀਤ ਡੈਸਕ 03-09-2025
ਹੁਸ਼ਿਆਰਪੁਰ, 2 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਇਕ ਵੱਡਾ ਕਦਮ ਚੁੱਕਿਆ ਹੈ | ਉਨ੍ਹਾਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੇ 138 ਨਵੇਂ ਭਰਤੀ ਕੀਤੇ ਮੈਡੀਕਲ ਅਫ਼ਸਰਾਂ ਨੂੰ ਤੁਰੰਤ ਪ੍ਰਭਾਵ ਨਾਲ ਸੱਤ ਸਭ ਤੋਂ ਪ੍ਰਭਾਵਿਤ ਜ਼ਿਲਿ੍ਹਆਂ 'ਚ ਤਾਇਨਾਤ ਕਰਨ 'ਤੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ | ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਪਰਸਨ ਨੇ ਕਿਹਾ ਕਿ ਇਹ ਤਾਇਨਾਤੀ ਸਰਕਾਰ ਦੀ ਦੂਰਅੰਦੇਸ਼ੀ ਨੀਤੀ ਨੂੰ ਦਰਸਾਉਂਦੀ ਹੈ, ਜਿਸ ਦਾ ਉਦੇਸ਼ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸਮੇਂ ਸਿਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਅਤੇ ਕਿਸੇ ਵੀ ਐਮਰਜੈਂਸੀ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣਾ ਹੈ | ਮੈਡੀਕਲ ਅਫ਼ਸਰਾਂ ਦੀ ਇਹ ਨਿਯੁਕਤੀ ਉਨ੍ਹਾਂ ਖੇਤਰਾਂ ਵਿਚ ਕੀਤੀ ਗਈ ਹੈ ਜਿਥੇ ਹੜ੍ਹਾਂ ਕਾਰਨ ਬਿਮਾਰੀਆਂ ਤੇ ਲਾਗ ਫੈਲਣ ਦਾ ਸਭ ਤੋਂ ਵੱਧ ਖ਼ਤਰਾ ਹੈ |
Ad Position 22
No active advertisement
ਪਿਛਲੀ ਖ਼ਬਰ ਡਾ. ਰਵਜੋਤ ਸਿੰਘ ਵਲੋਂ ਹੜ੍ਹ ਪੀੜਤਾਂ ਦੀ ਮਦਦ ਲਈ 12 ਲੱਖ ਰੁਪਏ ਮੁੱਖ ਮੰਤਰੀ ਰਾਹਤ ਫ਼ੰਡ 'ਚ ਭੇਟ ਅਗਲੀ ਖ਼ਬਰ ਹੈੱਡਮਾਸਟਰ ਜਤਿੰਦਰਪਾਲ ਸਿੰਘ ਵਲੋਂ ਵੇਟਲਿਫਟਿੰਗ ਸੈਂਟਰ ਲਈ ਵਿੱਤੀ ਮਦਦ ਭੇਟ
Ad Position 24