28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਡਾ. ਰਵਜੋਤ ਸਿੰਘ ਵਲੋਂ ਹੜ੍ਹ ਪੀੜਤਾਂ ਦੀ ਮਦਦ ਲਈ 12 ਲੱਖ ਰੁਪਏ ਮੁੱਖ ਮੰਤਰੀ ਰਾਹਤ ਫ਼ੰਡ 'ਚ ਭੇਟ

Ad Position 21
No active advertisement
ਅਜੀਤ ਡੈਸਕ 03-09-2025
ਹੁਸ਼ਿਆਰਪੁਰ, 2 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਮਨੁੱਖਤਾ ਤੇ ਸਮਾਜਿਕ ਚਿੰਤਾ ਨੂੰ ਤਰਜੀਹ ਦਿੰਦਿਆਂ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਇਕ ਵੱਡਾ ਮਾਨਵਤਾਵਾਦੀ ਕਦਮ ਚੁੱਕਿਆ ਅਤੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਆਪਣੀ ਇਕ ਸਾਲ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਫ਼ੰਡ ਵਿਚ ਦਾਨ ਕੀਤੀ ਹੈ | ਉਨ੍ਹਾਂ ਨੇ ਇਹ ਚੈੱਕ ਕੱਲ੍ਹ ਟਾਂਡਾ ਦੇ ਦੌਰੇ 'ਤੇ ਆਏ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੌਂਪਿਆ | ਡਾ. ਰਵਜੋਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਕੁਲ ਸਾਲਾਨਾ ਤਨਖ਼ਾਹ 12 ਲੱਖ ਰੁਪਏ ਹੈ, ਜੋ ਉਨ੍ਹਾਂ ਨੇ ਮੁੱਖ ਮੰਤਰੀ ਰਾਹਤ ਫ਼ੰਡ ਨੂੰ ਭੇਟ ਕੀਤੀ ਹੈ | ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਕਈ ਜ਼ਿਲਿ੍ਹਆਂ ਵਿਚ ਆਈ ਕੁਦਰਤੀ ਆਫ਼ਤ ਨੇ ਆਮ ਲੋਕਾਂ ਦਾ ਭਾਰੀ ਨੁਕਸਾਨ ਕੀਤਾ ਹੈ | ਅਜਿਹੇ ਸਮੇਂ ਵਿਚ ਸਰਕਾਰ ਅਤੇ ਸਮਾਜ ਦੇ ਹਰ ਵਰਗ ਨੂੰ ਮਿਲ ਕੇ ਰਾਹਤ ਅਤੇ ਪੁਨਰਵਾਸ ਕਾਰਜਾਂ ਵਿਚ ਯੋਗਦਾਨ ਪਾਉਣਾ ਚਾਹੀਦਾ ਹੈ | ਡਾ. ਰਵਜੋਤ ਸਿੰਘ ਨੇ ਕਿਹਾ ਕਿ ਇਹ ਯੋਗਦਾਨ ਸਿਰਫ਼ ਵਿੱਤੀ ਸਹਾਇਤਾ ਤੱਕ ਸੀਮਤ ਨਹੀਂ ਹੈ, ਸਗੋਂ ਇਹ ਇਕ ਸੰਦੇਸ਼ ਹੈ ਕਿ ਪੰਜਾਬ ਦਾ ਹਰ ਨਾਗਰਿਕ ਇਸ ਮੁਸ਼ਕਿਲ ਸਮੇਂ ਵਿਚ ਇਕ-ਦੂਜੇ ਦੇ ਨਾਲ ਹੈ |
Ad Position 22
No active advertisement
ਪਿਛਲੀ ਖ਼ਬਰ ਉਦਾਸੀਨ ਆਸ਼ਰਮ ਨੱਥੂਪੁਰ 'ਚ ਬਾਬਾ ਸ੍ਰੀਚੰਦ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਹੜ੍ਹ ਪੀੜਤਾਂ ਦੀ ਸੁਰੱਖਿਆ ਤੇ ਦੇਖ-ਭਾਲ ਲਈ ਸਰਕਾਰ ਵਚਨਬੱਧ-ਕਰਮਜੀਤ ਕੌਰ
Ad Position 24