ਗੜ੍ਹਦੀਵਾਲਾ, 2 ਸਤੰਬਰ (ਚੱਗਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪਿ੍ੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਸਮੂਹ ਸਟਾਫ਼ ਨੇ ਹੜ੍ਹ ਪੀੜਤਾਂ ਲਈ ਰਾਸ਼ੀ ਤੇ ਜ਼ਰੂਰੀ ਸਾਮਾਨ ਭੇਜ ਕੇ ਪੀੜਤ ਪਰਿਵਾਰਾਂ ਦੀ ਮਦਦ ਕੀਤੀ | ਕਾਲਜ ਪ੍ਰਬੰਧਕੀ ਕਮੇਟੀ ਅਤੇ ਪਿ੍ੰਸੀਪਲ ਦੀ ਅਗਵਾਈ ਹੇਠ ਸਟਾਫ਼ ਮੈਂਬਰਾਂ ਵਲੋਂ ਰਾਸ਼ੀ ਇਕੱਠੀ ਕੀਤੀ ਗਈ | ਇਸ ਮੌਕੇ ਪਿ੍ੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਖਾਲਸਾ ਕਾਲਜ ਸਿਰਫ਼ ਪੜ੍ਹਾਈ ਤੱਕ ਸੀਮਤ ਨਹੀਂ ਹੈ, ਸਗੋਂ ਇਹ ਹਮੇਸ਼ਾਂ ਹੀ ਸਮਾਜਿਕ ਜ਼ਿੰਮੇਵਾਰੀਆਂ ਨੂੰ ਨਿਭਾਉਣ ਲਈ ਤਿਆਰ ਰਹਿੰਦਾ ਹੈ | ਸਟਾਫ਼ ਮੈਂਬਰਾਂ ਨੇ ਵੀ ਕਿਹਾ ਕਿ ਜਦੋਂ ਕਿਸੇ ਸਮਾਜ ਦੇ ਲੋਕ ਦੁੱਖ-ਤਕਲੀਫ਼ਾਂ ਵਿਚ ਫਸੇ ਹੋਣ, ਤਾਂ ਉਨ੍ਹਾਂ ਦੀ ਮਦਦ ਕਰਨਾ ਮਨੁੱਖਤਾ ਦਾ ਫਰਜ਼ ਹੈ |