28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਆਸ ਕਿਰਨ ਨਸ਼ਾ ਛੁਡਾਊ ਕੇਂਦਰ 'ਚ ਸ਼ਬਦ ਗੁਰੂ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 03-09-2025
ਹੁਸ਼ਿਆਰਪੁਰ, 2 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਹੁਸ਼ਿਆਰਪੁਰ ਜ਼ੋਨ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਤੇ ਸਰਬੱਤ ਦੀ ਚੜ੍ਹਦੀਕਲਾ ਲਈ ਅਰਦਾਸ ਕਰਨ ਹਿੱਤ ਸ਼ਬਦ ਗੁਰੂ ਸਮਾਗਮ ਆਸ ਕਿਰਨ ਨਸ਼ਾ ਛੁਡਾਊ ਕੇਂਦਰ ਹੁਸ਼ਿਆਰਪੁਰ ਵਿਖੇ ਕਰਵਾਇਆ | ਇਸ ਮੌਕੇ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਭਾਈ ਜਸਵੀਰ ਸਿੰਘ ਭਟੋਲੀਆਂ ਦੇ ਜਥੇ ਨੇ ਕੀਰਤਨ ਤੇ ਡਾ. ਮਨਮੋਹਨਜੀਤ ਸਿੰਘ, ਨਵਪ੍ਰੀਤ ਸਿੰਘ ਮੰਡਿਆਲਾ, ਜਗਜੀਤ ਸਿੰਘ ਗਣੇਸ਼ਪੁਰ, ਹਰਵਿੰਦਰ ਸਿੰਘ ਨੰਗਲ ਈਸ਼ਰ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ | ਸਟੇਜ ਸਕੱਤਰ ਦੀ ਭੂਮਿਕਾ ਖੇਤੀ ਮਾਹਿਰ ਡਾ. ਅਰਬਿੰਦ ਸਿੰਘ ਧੂਤ ਨੇ ਬਹੁਤ ਸੁਚੱਜੇ ਢੰਗ ਨਾਲ ਨਿਭਾਈ | ਸਮਾਗਮ ਅੰਮਿ੍ਤਸਰ ਵਾਸੀ ਗੁਰਲਾਲ ਸਿੰਘ ਚੌਹਾਨ ਦੇ ਪਰਿਵਾਰ ਦਾ ਵਿਸ਼ੇਸ਼ ਸਨਮਾਨ ਕੀਤਾ | ਇਸ ਮੌਕੇ ਪਿ੍ੰ: ਜਗਦੀਪ ਕੌਰ, ਸੁਰਿੰਦਰ ਸਿੰਘ, ਕੇਂਦਰ ਦੇ ਡਾਇਰੈਕਟਰ ਡਾ. ਜਸਵਿੰਦਰ ਸਿੰਘ ਡੋਗਰਾ, ਸਟੇਟ ਐਵਾਰਡੀ ਬਹਾਦਰ ਸਿੰਘ ਸਿੱਧੂ, ਰੁਪਿੰਦਰ ਸਿੰਘ ਮਾਹਿਲਪੁਰੀ, ਗੁਰਪ੍ਰੀਤ ਸਿੰਘ ਪਥਿਆਲ, ਕਮਲਜੀਤ ਸਿੰਘ ਕਬੀਰਪੁਰ, ਭੁਪਿੰਦਰ ਸਿੰਘ, ਬਲਜੀਤ ਸਿੰਘ, ਹਰਜੀਤ ਸਿੰਘ, ਜਸਪਾਲ ਸਿੰਘ ਆਦਿ ਹਾਜ਼ਰ ਸਨ | ਜ਼ੋਨਲ ਪ੍ਰਧਾਨ ਜਗਜੀਤ ਸਿੰਘ ਗਣੇਸ਼ਪੁਰ ਨੇ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਗੁਰਮੀਤ ਸਿੱਧੂ ਵਲੋਂ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਭੇਜੀ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਨੂੰ ਸਮਰਪਿਤ ਸੈਂਚਾਂ 'ਚ ਹੋਣ ਵਾਲੇ 24ਵੇਂ ਕੀਰਤਨ ਦਰਬਾਰ ਦਾ ਪੋਸਟਰ ਜਾਰੀ
Ad Position 24