28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਸਰਕਾਰੀ ਕਾਲਜ ਢੋਲਬਾਹਾ ਦੇ ਬੀ. ਕਾਮ 6ਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 03-09-2025
ਹਰਿਆਣਾ, 2 ਸਤੰਬਰ (ਹਰਮੇਲ ਸਿੰਘ ਖੱਖ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਨਤੀਜੇ 'ਚ ਮਹਾਰਾਣਾ ਪ੍ਰਤਾਪ ਸਰਕਾਰੀ ਕਾਲਜ ਢੋਲਬਾਹਾ ਦੇ ਬੀ. ਕਾਮ 6ਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ਸੰਬੰਧੀ ਪਿ੍ੰ: ਗੁਰਮੀਤ ਸਿੰਘ ਨੇ ਦੱਸਿਆ ਕਿ ਕਾਲਜ ਦੇ ਬੀ. ਕਾਮ ਆਖ਼ਰੀ ਸਾਲ (ਸਮੈਸਟਰ 6ਵਾਂ) ਦੇ ਨਤੀਜੇ 'ਚੋਂ ਮੁਸਕਾਨ ਡਡਵਾਲ ਪੁੱਤਰੀ ਪ੍ਰੇਮ ਸਿੰਘ ਨੇ 79.5 ਫ਼ੀਸਦੀ ਅੰਕ ਲੈ ਕੇ ਪਹਿਲਾ, ਮੁਸਕਾਨ ਪੁੱਤਰੀ ਸੁਰਿੰਦਰ ਸਿੰਘ ਨੇ 66.8 ਫ਼ੀਸਦੀ ਅੰਕ ਲੈ ਕੇ ਦੂਜਾ ਤੇ ਕਮਲਪ੍ਰੀਤ ਕੌਰ ਪੁੱਤਰੀ ਮੋਹਣ ਸਿੰਘ ਨੇ 64.4 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ | ਇਸ ਮੌਕੇ ਪਿ੍ੰਸੀਪਲ ਗੁਰਮੀਤ ਸਿੰਘ ਨੇ ਕਿਹਾ ਕਿ ਬੀ.ਕਾਮ ਸਮੈਸਟਰ 6ਵੇਂ ਦਾ ਚੰਗਾ ਨਤੀਜਾ ਆਉਣ ਲਈ ਵਿਦਿਆਰਥੀਆਂ ਦੀ ਲਗਨ ਤੇ ਅਧਿਆਪਕਾਂ ਦੀ ਸਖ਼ਤ ਮਿਹਨਤ ਹੈ |
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਸੰਘ ਦੇ ਆਗੂਆਂ ਨੇ ਮੰਗਾਂ ਸੰਬੰਧੀ ਐਸ. ਡੀ. ਐਮ. ਮੁਕੇਰੀਆਂ ਨੂੰ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਬਲ੍ਹਡਾ ਵਿਖੇ ਛਿੰਝ ਮੇਲਾ ਧੂਮਧਾਮ ਨਾਲ ਕਰਵਾਇਆ
Ad Position 24