ਮੁਕੇਰੀਆਂ, 2 ਸਤੰਬਰ (ਰਾਮਗੜ੍ਹੀਆ) -ਭਾਰਤੀ ਕਿਸਾਨ ਸੰਘ ਦੇ ਆਗੂ ਬਲਵੀਰ ਸਿੰਘ ਜ਼ਿਲ੍ਹਾ ਪ੍ਰਧਾਨ ਹੁਸ਼ਿਆਰਪੁਰ, ਕਿਸਾਨ ਰਾਮਪਾਲ, ਇਕਬਾਲ ਸਿੰਘ, ਅਸ਼ਵਨੀ ਕੁਮਾਰ, ਕੁਲਦੀਪ ਸਿੰਘ ਤੇ ਜਗਦੀਪ ਸਿੰਘ ਆਦਿ ਨੇ ਆਪਣੀਆਂ ਮੰਗਾਂ ਸੰਬੰਧੀ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨੂੰ ਐਸ. ਡੀ. ਐਮ. ਅੰਕੁਰ ਮਹੇਂਦਰੂ ਰਾਹੀਂ ਮੰਗ ਪੱਤਰ ਭੇਜਿਆ | ਜਿਸ 'ਚ ਉਨ੍ਹਾਂ ਮੰਗ ਕੀਤੀ ਕਿ ਪੰਜਾਬ ਰਾਜ ਸਰਕਾਰ ਵਲੋਂ ਆਪਣੇ ਹਿੱਸੇ ਦੀ ਜ਼ਿਲੇ੍ਹ ਦੇ ਗੰਨਾ ਕਿਸਾਨਾਂ ਨੂੰ ਦਿੱਤੀ ਜਾਣ ਵਾਲੀ 61 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਬਕਾਇਆ ਰਕਮ ਜੋ ਕਿ ਲਗਪਗ 70 ਕਰੋੜ ਬਣਦੀ ਹੈ, ਅਜੇ ਤੱਕ ਅਦਾ ਨਹੀਂ ਦਿੱਤੀ ਗਈ ਦਿੱਤੀ ਜਾਵੇ | ਉਨ੍ਹਾਂ ਕਿਹਾ ਕਿ ਇਸ ਸਮੇਂ ਕਿਸਾਨ ਬਹੁਤ ਵੱਡੇ ਵਿੱਤੀ ਸੰਕਟ ਵਿਚੋਂ ਗੁਜ਼ਰ ਰਿਹਾ ਹੈ | ਉੱਪਰੋਂ ਹੜ੍ਹਾਂ ਦੀ ਕੁਦਰਤੀ ਮਾਰ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਹੋਰ ਵਧਾ ਦਿੱਤੀਆਂ ਹਨ | ਕਿਸਾਨ ਆਪਣੀ ਗੁਜ਼ਰ- ਬਸਰ ਲਈ ਮੋਟਾ ਵਿਆਜ ਅਦਾ ਕਰਕੇ ਉਧਾਰ ਚੁੱਕ ਰਹੇ ਹਨ | ਭਾਰਤੀ ਕਿਸਾਨ ਸੰਘ ਜ਼ਿਲ੍ਹਾ ਹੁਸ਼ਿਆਰਪੁਰ ਮੰਗ ਕਰਦਾ ਹੈ ਕਿ ਪੰਜਾਬ ਰਾਜ ਸਰਕਾਰ ਵਲੋਂ ਆਪਣੇ ਹਿੱਸੇ ਦੀ ਜ਼ਿਲੇ੍ਹ ਦੇ ਗੰਨਾ ਕਿਸਾਨਾਂ ਨੂੰ ਦਿੱਤੀ ਜਾਣ ਵਾਲੀ 61 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਬਕਾਇਆ ਰਕਮ ਛੇਤੀ ਤੋਂ ਛੇਤੀ ਕਿਸਾਨਾਂ ਨੂੰ ਅਦਾ ਕੀਤੀ ਜਾਵੇ |