28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਹੜ੍ਹ ਪੀੜਤਾਂ ਲਈ ਇਕ ਦਿਨ ਦੀ ਤਨਖਾਹ ਦੇਵੇਗਾ ਖ਼ਾਲਸਾ ਕਾਲਜ ਗੜ੍ਹਸ਼ੰਕਰ ਦਾ ਸਟਾਫ਼

Ad Position 21
No active advertisement
ਅਜੀਤ ਡੈਸਕ 03-09-2025
ਗੜ੍ਹਸ਼ੰਕਰ, 2 ਸਤੰਬਰ (ਧਾਲੀਵਾਲ) -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਦੇ ਸਮੂਹ ਸਟਾਫ਼ ਵਲੋਂ ਆਪਣੀ ਇਕ ਦਿਨ ਦੀ ਤਨਖਾਹ ਹੜ੍ਹ ਪੀੜਤਾਂ ਲਈ ਦੇਣ ਦਾ ਫੈਸਲਾ ਲਿਆ ਗਿਆ ਹੈ | ਕਾਲਜ ਪਿ੍ੰਸੀਪਲ ਡਾ. ਅਮਨਦੀਪ ਹੀਰਾ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੜ੍ਹ ਪ੍ਰਭਾਵਿਤ ਖੇਤਰਾਂ 'ਚ ਕੀਤੇ ਜਾ ਰਹੇ ਸੇਵਾ ਦੇ ਕਾਰਜਾਂ ਤੋਂ ਪ੍ਰੇਰਨਾ ਲੈਂਦੇ ਹੋਏ ਇੰਜ. ਸੁਖਮਿੰਦਰ ਸਿੰਘ ਸਕੱਤਰ ਵਿੱਦਿਆ ਸ਼੍ਰੋਮਣੀ ਕਮੇਟੀ ਦੀ ਯੋਗ ਅਗਵਾਈ ਹੇਠ ਕਾਲਜ ਸਟਾਫ਼ ਵਲੋਂ ਆਪਣੀ ਇਕ ਦਿਨ ਦੀ ਤਨਖਾਹ ਹੜ੍ਹ ਪੀੜਤਾਂ ਲਈ ਦੇਣ ਦਾ ਫੈਸਲਾ ਲਿਆ ਹੈ | ਉਨ੍ਹਾਂ ਦੱਸਿਆ ਕਿ ਇਹ ਰਾਸ਼ੀ ਸ਼੍ਰੋਮਣੀ ਕਮੇਟੀ ਦੇ ਸੇਵਾ ਕਾਰਜਾਂ ਲਈ ਭੇਜੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਕਾਲਜ ਖੁੱਲ੍ਹਣ 'ਤੇ ਜਲਦ ਹੀ ਵਿਦਿਆਰਥੀਆਂ ਵਲੋਂ ਵੀ ਇਸ ਨੇਕ ਕਾਰਜ 'ਚ ਯੋਗਦਾਨ ਪਾਇਆ ਜਾਵੇਗਾ | ਪਿ੍ੰਸੀਪਲ ਡਾ. ਅਮਨਦੀਪ ਹੀਰਾ ਤੇ ਸਟਾਫ਼ ਨੇ ਹੜ੍ਹ ਪ੍ਰਭਾਵਿਤ ਖੇਤਰਾਂ 'ਚ ਸ਼੍ਰੋਮਣੀ ਕਮੇਟੀ ਵਲੋਂ ਲੰਗਰ ਲਗਾਉਣ ਸਮੇਤ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਨੈਤਿਕ ਸਿੱਖਿਆ ਇਮਤਿਹਾਨ 'ਚ ਹੁਸ਼ਿਆਰਪੁਰ ਜ਼ੋਨ ਦੇ 61 ਸਕੂਲਾਂ ਦੇ 4450 ਵਿਦਿਆਰਥੀਆਂ ਨੇ ਲਿਆ ਹਿੱਸਾ-ਗਣੇਸ਼ਪੁਰ ਅਗਲੀ ਖ਼ਬਰ ਫਿੱਟ ਬਾਈਕਰ ਕਲੱਬ ਵਲੋਂ ਸਚਦੇਵਾ ਸਟਾਕਸ ਵਾਕਥੌਨ 2 ਨਵੰਬਰ ਨੂੰ ਕਰਵਾਈ ਜਾਵੇਗੀ-ਸਚਦੇਵਾ
Ad Position 24