28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਨੈਤਿਕ ਸਿੱਖਿਆ ਇਮਤਿਹਾਨ 'ਚ ਹੁਸ਼ਿਆਰਪੁਰ ਜ਼ੋਨ ਦੇ 61 ਸਕੂਲਾਂ ਦੇ 4450 ਵਿਦਿਆਰਥੀਆਂ ਨੇ ਲਿਆ ਹਿੱਸਾ-ਗਣੇਸ਼ਪੁਰ

Ad Position 21
No active advertisement
ਅਜੀਤ ਡੈਸਕ 03-09-2025
ਹੁਸ਼ਿਆਰਪੁਰ, 2 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਹੁਸ਼ਿਆਰਪੁਰ ਜ਼ੋਨ ਵਲੋਂ ਹਰ ਸਾਲ ਕਰਵਾਏ ਜਾਂਦੇ ਨੈਤਿਕ ਸਿੱਖਿਆ ਇਮਤਿਹਾਨ 'ਚ ਹੁਸ਼ਿਆਰਪੁਰ ਜ਼ੋਨ ਦੇ 61 ਸਕੂਲਾਂ ਦੇ ਤਕਰੀਬਨ 4450 ਵਿਦਿਆਰਥੀਆਂ ਨੇ ਭਾਗ ਲਿਆ | ਇਸ ਸੰਬੰਧੀ ਜ਼ੋਨਲ ਸਕੱਤਰ ਜਗਜੀਤ ਸਿੰਘ ਗਣੇਸ਼ਪੁਰ ਤੇ ਪ੍ਰਧਾਨ ਨਵਪ੍ਰੀਤ ਸਿੰਘ ਨੇ ਦੱਸਿਆ ਕਿ ਪਿਛਲੇ ਸਾਲ ਜਿੱਥੇ 47 ਸਕੂਲਾਂ ਨੇ ਇਸ ਇਮਤਿਹਾਨ 'ਚ ਸ਼ਮੂਲੀਅਤ ਕੀਤੀ ਸੀ, ਉਥੇ ਹੀ ਇਸ ਸਾਲ ਇਹ ਗਿਣਤੀ ਵੱਧ ਕੇ 61 ਹੋ ਗਈ ਹੈ | ਇਸ ਵਾਰ ਕਈ ਚੋਆਂ 'ਚ ਆਏ ਪਾਣੀ ਕਾਰਨ ਇਮਤਿਹਾਨ ਨਹੀਂ ਲਿਆ ਜਾ ਸਕਿਆ, ਉਸ ਸੰਬੰਧੀ ਜਲਦ ਬਦਲਵੇਂ ਪ੍ਰਬੰਧ ਕੀਤੇ ਜਾਣਗੇ | ਵਧੀਕ ਸਕੱਤਰ ਡਾ. ਅਰਬਿੰਦ ਸਿੰਘ ਧੂਤ ਤੇ ਹਰਵਿੰਦਰ ਸਿੰਘ ਨੰਗਲ ਈਸ਼ਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਜਲਦ ਹੀ ਇਨ੍ਹਾਂ ਵਿਦਿਆਰਥੀਆਂ ਦੀਆਂ ਉੱਤਰ ਕਾਪੀਆਂ ਦਾ ਮੁਲਾਂਕਣ ਕਰਕੇ ਨਤੀਜਾ ਜਾਰੀ ਕੀਤਾ ਜਾਵੇਗਾ ਅਤੇ ਮੈਰਿਟ 'ਚ ਆਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਅਤੇ ਨਕਦ ਇਨਾਮ ਦਿੱਤੇ ਜਾਣਗੇ | ਉਨ੍ਹਾਂ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਤਕਰੀਬਨ ਪਿਛਲੇ ਪੰਜ ਦਹਾਕਿਆਂ ਤੋਂ ਗੁਰੂ ਸਾਹਿਬ ਵਲੋਂ ਦਰਸਾਏ ਮਾਰਗ 'ਤੇ ਚੱਲਦਿਆਂ ਅਕਾਦਮਿਕ, ਸਮਾਜਿਕ ਤੇ ਧਾਰਮਿਕ ਖੇਤਰ 'ਚ ਸਰਗਰਮ ਹੈ | ਸਟੱਡੀ ਸਰਕਲ ਦੇ ਸਮੂਹ ਮੈਂਬਰਾਂ ਵਲੋਂ ਸਾਰੇ ਹੀ ਸਕੂਲ ਮੁਖੀਆਂ, ਗਾਈਡ ਅਧਿਆਪਕਾਂ ਤੇ ਸੁਪਰਡੈਂਟ ਸਾਹਿਬਾਨ ਦਾ ਧੰਨਵਾਦ ਕੀਤਾ | ਪਿ੍ੰ: ਰੁਪਿੰਦਰਜੋਤ ਸਿੰਘ ਮਾਹਿਲਪੁਰ, ਡਾ. ਪ੍ਰਦੀਪ ਸਿੰਘ ਗੜ੍ਹਦੀਵਾਲਾ, ਸਰਬਜੀਤ ਸਿੰਘ ਸਾਬੀ, ਸੁਰਿੰਦਰ ਸਿੰਘ ਆਦਿ ਦਾ ਸਮੁੱਚੇ ਪ੍ਰਬੰਧ 'ਚ ਭਰਪੂਰ ਯੋਗਦਾਨ ਰਿਹਾ |
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜ ਆਇਆ ਮੀਂਹ ਦੇ ਪਾਣੀ ਦੀ ਲਪੇਟ 'ਚ ਅਗਲੀ ਖ਼ਬਰ ਹੜ੍ਹ ਪੀੜਤਾਂ ਲਈ ਇਕ ਦਿਨ ਦੀ ਤਨਖਾਹ ਦੇਵੇਗਾ ਖ਼ਾਲਸਾ ਕਾਲਜ ਗੜ੍ਹਸ਼ੰਕਰ ਦਾ ਸਟਾਫ਼
Ad Position 24