29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਸੇਂਟ ਸੋਲਜਰ ਦੇ ਵਿਦਿਆਰਥੀਆਂ ਨੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਕੀਤੀ ਪ੍ਰਾਰਥਨਾ

Ad Position 21
No active advertisement
ਅਜੀਤ ਡੈਸਕ 03-09-2025
ਹੁਸ਼ਿਆਰਪੁਰ, 2 ਸਤੰਬਰ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਗਰੁੱਪ ਦੇ ਵਿਦਿਆਰਥੀਆਂ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਫਸੇ ਲੋਕਾਂ ਲਈ ਪ੍ਰਾਰਥਨਾ ਤੇ ਉਨ੍ਹਾਂ ਦੀ ਮਦਦ ਦੀ ਅਪੀਲ ਕੀਤੀ | ਇਸ ਸੰਬੰਧ 'ਚ ਵਿਦਿਆਰਥੀਆਂ ਨੇ ਪੋਸਟਰ ਬਣਾ ਕੇ ਹੜ੍ਹ ਪੀੜਤਾਂ ਪ੍ਰਤੀ ਹਮਦਰਦੀ ਪ੍ਰਗਟ ਕੀਤੀ | ਗਰੁੱਪ ਦੀ ਵਾਇਸ ਚੇਅਰਪਰਸਨ ਸੰਗੀਤਾ ਚੋਪੜਾ, ਸਕੂਲ ਡਾਇਰੈਕਟਰ ਸੁਖਦੇਵ ਸਿੰਘ, ਡਾਇਰੈਕਟਰ ਇੰਦਰ ਕੁਮਾਰ ਸਾਹਨੀ, ਡਾਇਰੈਕਟਰ ਉਰਮਿਲ ਸੂਦ, ਪਿ੍ੰਸੀਪਲ ਸ਼ੈਲੀ ਭੱਲਾ, ਪਿ੍ੰਸੀਪਲ ਸਤਵਿੰਦਰ ਕੌਰ, ਪਿ੍ੰਸੀਪਲ ਮੇਧਾ ਵਸ਼ਿਸ਼ਟ, ਪਿ੍ੰਸੀਪਲ ਗਗਨਦੀਪ ਸਿੰਘ, ਪਿ੍ੰਸੀਪਲ ਰੁਪਿੰਦਰਜੀਤ ਸਿੰਘ ਤੇ ਪਿ੍ੰਸੀਪਲ ਅਮਿਤ ਠਾਕੁਰ ਨੇ ਪਾਣੀ 'ਚ ਘਿਰੇ ਲੋਕਾਂ ਪ੍ਰਤੀ ਆਪਣਾ ਸਮਰਥਨ ਤੇ ਹਮਦਰਦੀ ਪ੍ਰਗਟ ਕੀਤੀ | ਉਨ੍ਹਾਂ ਕਿਹਾ ਕਿ ਇਸ ਔਖੇ ਸਮੇਂ 'ਚ ਸਾਨੂੰ ਸਾਰਿਆਂ ਨੂੰ ਇਕੱਠੇ ਹੋ ਕੇ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਪੀੜਤਾਂ ਦੀ ਮਦਦ ਕਰਨੀ ਚਾਹੀਦੀ ਹੈ |
Ad Position 22
No active advertisement
ਪਿਛਲੀ ਖ਼ਬਰ ਨੇਤਰਦਾਨ ਪੰਦ੍ਹਰਵਾੜੇ ਤਹਿਤ ਸੈਮੀਨਾਰ ਲਗਾਇਆ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦਿਲ ਖੋਲ੍ਹ ਕੇ ਹੜ੍ਹ ਪੀੜਤਾਂ ਦੀ ਕਰ ਰਿਹਾ ਮਦਦ-ਜ਼ਿਲ੍ਹਾ ਪ੍ਰਧਾਨ ਰਾਜਾ ਲਦੇਹ
Ad Position 24