29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਵਿਖੇ 'ਵਰਲਡ ਇੰਟਰਪ੍ਰੋਨੌਰ ਡੇਅ' ਮਨਾਇਆ

Ad Position 21
No active advertisement
ਅਜੀਤ ਡੈਸਕ 03-09-2025
ਦਸੂਹਾ, 2 ਸਤੰਬਰ (ਕੌਸ਼ਲ)-ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਵਿਖੇ ਪਿ੍ੰਸੀਪਲ ਡਾ. ਵਰਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਧੀਨ, ਕਾਲਜ ਦੇ ਕਾਮਰਸ ਵਿਭਾਗ ਦੇ ਮੁਖੀ ਸਕਿਲ ਡਿਵੈਲਪਮੈਂਟ ਕੌਂਸਲ ਦੇ ਕੋਆਰਡੀਨੇਟਰ ਡਾ. ਰਮਨੀਕ ਕੌਰ, ਕੋ-ਕੋਆਡੀਨੇਟਰ ਅਸਿਸਟੈਂਟ ਪ੍ਰੋਫੈਸਰ ਸੁਦੇਸ਼ ਵਰਮਾ ਦੀ ਅਗਵਾਈ ਹੇਠ ਅਤੇ ਨੈਸ਼ਨਲ ਐਜੂਟਰੱਸਟ ਆਫ਼ ਇੰਡੀਆ ਦੇ ਸੀ. ਈ. ਓ. ਸਮਰੱਥ ਸ਼ਰਮਾ ਸਹਿਯੋਗ ਨਾਲ 'ਵਰਲਡ ਇੰਟਰਪਨਿਓਰਸ਼ਿਪ ਡੇਅ' ਅਧੀਨ 'ਮਾਰਕੀਟ ਡੇਅ' ਮਨਾਇਆ | ਕਾਮਰਸ ਵਿਭਾਗ ਤੇ ਆਰਟਸ ਵਿਭਾਗ ਦੇ ਵਿਦਿਆਰਥੀਆਂ ਵਲੋਂ ਉਦਯੋਗਿਕ ਸਕਿਲ ਸਿੱਖਣ ਲਈ ਵੱਖ-ਵੱਖ ਖਾਣ-ਪੀਣ ਵਾਲੀਆਂ ਵਸਤੂਆਂ ਦੇ ਸਟਾਲ ਲਗਾਏ ਗਏ ਜਦ ਕਿ ਫ਼ੈਸ਼ਨ ਡਿਜ਼ਾਇਨਿੰਗ ਵਿਸ਼ੇ ਦੇ ਵਿਦਿਆਰਥੀਆਂ ਨੇ ਆਪਣੇ ਹੱਥੀ ਬਣਾਈਆਂ ਹੋਈਆਂ ਆਰਟ ਤੇ ਕਰਾਫ਼ਟ ਨਾਲ ਸੰਬੰਧਿਤ ਵਸਤੂਆਂ ਦੇ ਸਟਾਲ ਲਗਾਏ | ਕਾਲਜ ਦੇ ਕੰਪਿਊਟਰ ਸਾਇੰਸ ਡਿਪਾਰਟਮੈਂਟ ਵਲੋਂ ਬਣਾਈਆਂ ਗਈਆਂ ਵੱਖ-ਵੱਖ ਫੋਟੋਗ੍ਰਾਫ਼ਸ ਦੇ ਸਟਾਲ ਲਗਾਏ | ਕਾਲਜ ਦੇ ਪਿ੍ੰਸੀਪਲ ਡਾ. ਵਰਿੰਦਰ ਕੌਰ ਨੇ ਦੱਸਿਆ ਕਿ ਅਜੋਕੇ ਸਮੇਂ ਵਿਚ ਇਹ ਲੋੜ ਹੈ ਕਿ ਅਸੀਂ ਆਪਣੇ ਵਿਦਿਆਰਥੀਆਂ ਨੂੰ ਕਿੱਤਾ ਮੁਖੀ ਬਣਾਉਂਦੇ ਹੋਏ ਉਨ੍ਹਾਂ ਨੂੰ ਉਦਯੋਗੀ ਕਰਨ ਵੱਲ ਵਧਾਈਏ | ਇਸ ਮੌਕੇ ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਜਸਵੀਰ ਸਿੰਘ ਰੰਧਾਵਾ, ਉਪ ਪ੍ਰਧਾਨ ਅਜਮੇਰ ਪਾਲ ਸਿੰਘ ਘੁੰਮਣ, ਮੈਨੇਜਰ ਗੁਰਪ੍ਰੀਤ ਸਿੰਘ ਚੀਮਾ, ਉਪ ਮੈਨੇਜਰ ਦੀਪ ਗਗਨ ਸਿੰਘ ਗਿੱਲ, ਸਕੱਤਰ ਭੁਪਿੰਦਰ ਸਿੰਘ ਰੰਧਾਵਾ ਤੇ ਉਪ ਸਕੱਤਰ ਮਹਿੰਦਰ ਸਿੰਘ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਜੀ. ਟੀ. ਬੀ. ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦੇ ਪਿ੍ੰਸੀਪਲ ਸੰਦੀਪ ਕੌਰ ਬੋਸਕੀ ਤੋਂ ਇਲਾਵਾ ਕਾਲਜ ਦੇ ਵਾਈਸ ਪਿ੍ੰਸੀਪਲ ਜੋਤੀ ਸੈਣੀ ਤੋਂ ਇਲਾਵਾ ਸਮੂਹ ਸਟਾਫ਼ ਵੀ ਹਾਜ਼ਰ ਸੀ, ਜਿਨ੍ਹਾਂ ਨੇ ਵੱਖ-ਵੱਖ ਸਟਾਲਾਂ 'ਤੇ ਜਾ ਕੇ ਖ਼ਰੀਦਦਾਰੀ ਵੀ ਕੀਤੀ ਵਿਦਿਆਰਥੀਆਂ ਦੇ ਪ੍ਰਤਿਭਾ ਦੀ ਪ੍ਰਸ਼ੰਸਾ ਵੀ ਕੀਤੀ | ਇਸ ਮੌਕੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ, ਜਿਸ 'ਚ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਇਨ੍ਹਾਂ ਮੁਕਾਬਲਿਆਂ ਵਿਚੋਂ ਬੀ. ਏ. ਦੀ ਤਿ੍ਸ਼ਟੀ ਨੇ ਪਹਿਲਾ ਸਥਾਨ, ਬੀ ਐਸ. ਸੀ. ਦੀ ਰੋਜ਼ਪ੍ਰੀਤ ਕੌਰ ਨੇ ਦੂਸਰਾ ਸਥਾਨ ਜਦਕਿ ਬੀ. ਸੀ. ਏ. ਦੀ ਵਿਦਿਆਰਥਣ ਕਾਮਨੀ ਨੇ ਅਤੇ ਬੀ.ਕਾਮ ਦੀ ਵਿਦਿਆਰਥਣ ਮਾਨਵੀਰ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ | ਪ੍ਰਸਿੱਧ ਮਹਿਲਾ ਉਦਯੋਗਪਤੀ ਕਨਿਕਾ ਟੇਕਰੀਵਾਲ ਦੀਆਂ ਉਦਯੋਗਿਕ ਖੇਤਰ ਵਿਚ ਪ੍ਰਾਪਤੀਆਂ ਤੇ ਉਸ ਦੀ ਦਿ੍ੜ੍ਹ ਇੱਛਾ ਸ਼ਕਤੀ ਰਾਹੀਂ ਪ੍ਰਸਿੱਧ ਉਦਯੋਗਪਤੀਆਂ ਵਿਚ ਆਪਣਾ ਨਾਂਅ ਦਰਜ ਕਰਾਉਣ ਦੀ ਸੰਘਰਸ਼ਮਈ ਕਹਾਣੀ ਨੂੰ ਬੀ. ਕਾਮ ਦੇ ਵਿਦਿਆਰਥੀਆਂ ਦੁਆਰਾ ਇਕ ਪੀ. ਪੀ. ਟੀ./ਐਕਟ ਰਾਹੀਂ ਪੇਸ਼ ਕੀਤਾ ਗਿਆ | ਜੀ. ਟੀ. ਬੀ. ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦੇ ਬੀ. ਐੱਡ ਦੇ ਤੀਜੇ ਸਮੈਸਟਰ ਦੇ ਵਿਦਿਆਰਥੀਆਂ ਦੁਆਰਾ ਵੀ ਇਕ ਪੀ. ਪੀ. ਟੀ. ਰਾਹੀਂ ਇੰਟਰਪਨਿਓਰਸ਼ਿਪ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਪ੍ਰੋਗਰਾਮ ਦੌਰਾਨ ਮੰਚ ਸੰਚਾਲਨ ਦੀ ਭੂਮਿਕਾ ਅਸਿਸਟੈਂਟ ਪ੍ਰੋਫੈਸਰ ਜਸਵਿੰਦਰ ਕੌਰ ਨੇ ਨਿਭਾਈ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਲੋਂ ਹੜ੍ਹ ਪੀੜਤਾਂ ਨੂੰ ਰਾਹਤ ਸਮੱਗਰੀ ਭੇਟ ਅਗਲੀ ਖ਼ਬਰ ਸੰਤ ਬਾਬਾ ਮਾਨ ਸਿੰਘ ਭੇਵੇ ਵਾਲਿਆਂ ਦੇ ਸੇਵਾਦਾਰਾਂ ਵਲੋਂ ਹੜ੍ਹ ਪੀੜਤਾਂ ਲਈ ਲੰਗਰ ਦੀ ਸੇਵਾ ਆਰੰਭ
Ad Position 24