29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਲੋਂ ਹੜ੍ਹ ਪੀੜਤਾਂ ਨੂੰ ਰਾਹਤ ਸਮੱਗਰੀ ਭੇਟ

Ad Position 21
No active advertisement
ਅਜੀਤ ਡੈਸਕ 03-09-2025
ਗੜ੍ਹਦੀਵਾਲਾ, 2 ਸਤੰਬਰ (ਚੱਗਰ)-ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਸੇਵਾ ਸਿੰਘ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਵਲੋਂ ਹੜ੍ਹ ਪੀੜਤਾਂ ਨੂੰ ਰਾਹਤ ਸਮੱਗਰੀ ਦੇਣ ਲਈ ਸਹਾਇਤਾ ਮੁਹਿੰਮ ਚਲਾਈ ਗਈ, ਜਿਸ ਦੀ ਸ਼ੁਰੂਆਤ ਬਿਆਸ ਦਰਿਆ ਨਾਲ ਲੱਗਦੇ ਪਿੰਡ ਰੜਾ, ਟਾਹਲੀ, ਧੁੱਸੀ ਬੰਨ੍ਹ 'ਤੇ ਸ੍ਰੀ ਹਰਿਗੋਬਿੰਦਪੁਰ ਸਾਹਿਬ ਰੋਡ 'ਤੇ ਸਥਿਤ ਲੋਕਾਂ, ਸਲੇਮਪੁਰ ਤੇ ਸਕੂਲਾਂ ਵਿਚ ਠਹਿਰੇ ਬੇਘਰ ਪਰਿਵਾਰਾਂ ਨੂੰ ਲੋੜੀਂਦੀ ਸਮੱਗਰੀ ਦੇ ਕੇ ਰਾਹਤ ਪਹੁੰਚਾਈ ਗਈ | ਇਸ ਮੌਕੇ ਭਾਈ ਭੁਪਿੰਦਰ ਸਿੰਘ ਕੈਨੇਡਾ ਤੇ ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਨੇ ਲੋੜਵੰਦ ਅÏਰਤਾਂ, ਬੱਚਿਆਂ ਤੇ ਬਜ਼ੁਰਗਾਂ ਨੂੰ ਲੋੜੀਂਦੀਆਂ ਰਸਤਾਂ-ਵਸਤਾਂ ਤੇ ਪਸ਼ੂਆਂ ਲਈ ਤੂੜੀ ਚਾਰਾ ਆਦਿ ਦਿੱਤਾ | ਇਸ ਮੌਕੇ ਸੰਤ ਸੇਵਾ ਸਿੰਘ ਨੇ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਸਾਨੂੰ ਸਾਰਿਆਂ ਨੂੰ ਗਰਾਊਾਡ ਲੈਵਲ 'ਤੇ ਜਾ ਕੇ ਲੋੜਵੰਦ ਲੋਕਾਂ ਦੀ ਵੱਧ ਤੋਂ ਵੱਧ ਮਦਦ ਕਰਨੀ ਚਾਹੀਦੀ ਹੈ | ਇਸ ਮੌਕੇ ਭਾਈ ਸੁਖਵੀਰ ਸਿੰਘ, ਭਾਈ ਕੁਲਦੀਪ ਸਿੰਘ ਆਦਿ ਸਮੇਤ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹੜ੍ਹ ਦਾ ਪਾਣੀ ਪਿੰਡ ਸਨਿਆਲ ਵਿਚ ਨਹੀਂ ਵੜਿਆ, ਅਸੀਂ ਪੂਰੀ ਤਰ੍ਹਾਂ ਸੁਰੱਖਿਅਤ-ਪਿੰਡ ਵਾਸੀ ਅਗਲੀ ਖ਼ਬਰ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਵਿਖੇ 'ਵਰਲਡ ਇੰਟਰਪ੍ਰੋਨੌਰ ਡੇਅ' ਮਨਾਇਆ
Ad Position 24