ਹੜ੍ਹ ਪੀੜਤਾਂ ਨੂੰ ਰਾਹਤ ਸਮੱਗਰੀ ਵੰਡੀ
ਅਜੀਤ ਡੈਸਕ
03-09-2025
ਭੰਗਾਲਾ, 2 ਸਤੰਬਰ (ਬਲਵਿੰਦਰਜੀਤ ਸਿੰਘ ਸੈਣੀ)- ਵਿਧਾਨ ਸਭਾ ਹਲਕਾ ਮੁਕੇਰੀਆਂ ਦੇ ਵੱਖ-ਵੱਖ ਪਿੰਡਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਈਸ਼ਰ ਸਿੰਘ ਮੰਝਪੁਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਆਦੇਸ਼ਾਂ ਅਨੁਸਾਰ ਅੱਜ ਆਪਣੀ ਟੀਮ ਨਾਲ ਪਿੰਡ ਮਹਿਤਾਬਪੁਰ, ਜਨਾਰਧਨ, ਕੋਲੀਆਂ, ਕੁਲੀਆਂ, ਮਿਆਣੀ ਮਲਾਹਾ ਵਿਚ ਲੋੜਵੰਦ ਹੜ੍ਹ ਪੀੜਤਾਂ ਨੂੰ ਰਾਹਤ ਸਮੱਗਰੀ ਵੰਡੀ ਗਈ | ਜਿਸ ਵਿਚ ਦਵਾਈਆਂ, ਬਿਸਕੁਟ, ਪਾਣੀ, ਚਾਵਲ, ਆਟਾ ਅਤੇ ਹੋਰ ਸਮੱਗਰੀ ਸ਼ਾਮਿਲ ਸੀ | ਲੋਕਾਂ ਦੇ ਦੱਸਣ 'ਤੇ ਸਰਕਾਰ ਵਲੋਂ ਕੋਈ ਵੀ ਸਹਾਇਤਾ ਨਹੀਂ ਦਿੱਤੀ ਗਈ | ਜਥੇਦਾਰ ਮੰਝਪੁਰ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਔਖੀ ਘੜੀ 'ਚ ਹੜ੍ਹ ਪੀੜਤ ਪਰਿਵਾਰਾਂ ਦੀ ਬਾਂਹ ਫੜ੍ਹੀ ਜਾਵੇ ਅਤੇ ਹੋਏ ਨੁਕਸਾਨ ਦਾ ਤੁਰੰਤ ਮੁਆਵਜ਼ਾ ਦਿੱਤਾ ਜਾਵੇ | ਉਨ੍ਹਾਂ ਇਹ ਵੀ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਿਛਲੇ ਕਈ ਦਿਨਾਂ ਤੋਂ ਹੜ੍ਹ ਪੀੜਤਾਂ ਦੀ ਮਦਦ ਵਿਚ ਡਟੇ ਹੋਏ ਹਨ | ਇਸ ਮੌਕੇ ਜਥੇ ਮੰਝਪੁਰ ਤੋਂ ਇਲਾਵਾ ਉਨ੍ਹਾਂ ਨਾਲ ਰਜਤ ਠਾਕੁਰ, ਅਮਿ੍ਤਪਾਲ ਸਿੰਘ ਮੰਝਪੁਰ, ਮਾਸਟਰ ਅਤਰ ਸਿੰਘ, ਪਰਮਿੰਦਰ ਸਿੰਘ, ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ. ਇੰਦਰਜੀਤ ਸਿੰਘ ਕੰਗ, ਬਲਦੇਵ ਸਿੰਘ, ਸਤਨਾਮ ਸਿੰਘ ਆਦਿ ਹਾਜ਼ਰ ਸਨ |