29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਜਥੇ. ਕਿਰਪਾਲ ਸਿੰਘ ਗੇਰਾ ਵਲੋਂ ਸੁਖਬੀਰ ਨੂੰ ਹੜ੍ਹ ਪੀੜਤਾਂ ਲਈ ਇਕ ਲੱਖ ਰੁਪਇਆ ਕੀਤਾ ਭੇਟ

Ad Position 21
No active advertisement
ਅਜੀਤ ਡੈਸਕ 03-09-2025
ਹਾਜੀਪੁਰ, 2 ਸਤੰਬਰ (ਜੋਗਿੰਦਰ ਸਿੰਘ)-ਗੁਰੂ ਨਾਨਕ ਸੇਵਾ ਸੁਸਾਇਟੀ (ਰਜਿ.) ਗੇਰਾ ਵਲੋਂ ਹਲਕਾ ਮੁਕੇਰੀਆਂ ਦੇ ਹੜ੍ਹ ਪ੍ਰਭਾਵਿਤ ਖੇਤਰ 'ਚ ਪਿਛਲੇ ਦਿਨਾਂ ਤੋਂ ਲਗਾਤਾਰ ਸੇਵਾ ਨਿਭਾਈ ਜਾ ਰਹੀ ਹੈ ਤੇ ਬੀਤੇ ਦਿਨ ਗੁਰੂ ਨਾਨਕ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਕਿਰਪਾਲ ਸਿੰਘ ਗੇਰਾ ਨੇ ਸ੍ਰੀ ਹਰਿਗੋਬਿੰਦਪੁਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੂੰ ਹੜ੍ਹ ਪੀੜਤਾਂ ਦੀ ਸਹਾਇਤਾ ਲਈ 1 ਲੱਖ ਰੁਪਏ ਭੇਟ ਕੀਤੇ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ, ਮੈਂਬਰ ਪੀ. ਏ. ਸੀ. ਲਖਵਿੰਦਰ ਸਿੰਘ ਟਿੰਮੀ, ਯੂਥ ਆਗੂ ਬਲਜੀਤ ਸਿੰਘ ਗਿਫਟਾ ਤੇ ਜਗਤਾਰ ਸਿੰਘ ਹਾਜੀਪੁਰ ਉਨ੍ਹਾਂ ਨਾਲ ਸਨ | ਗੱਲਬਾਤ ਕਰਦਿਆਂ ਜਥੇਦਾਰ ਕਿਰਪਾਲ ਸਿੰਘ ਗੇਰਾ ਨੇ ਕਿਹਾ ਕਿ ਗੁਰੂ ਨਾਨਕ ਸੇਵਾ ਸੁਸਾਇਟੀ ਪਿਛਲੇ 30 ਸਾਲਾਂ ਤੋਂ ਲੋਕ ਭਲਾਈ ਦੇ ਕੰਮ ਕਰ ਰਹੀ ਹੈ ਤੇ ਜਦੋਂ ਵੀ ਕੋਈ ਆਪਦਾ ਆਉਦੀ ਹੈ ਤਾਂ ਸੁਸਾਇਟੀ ਪਹਿਲੀ ਕਤਾਰ 'ਚ ਖੜ੍ਹੀ ਹੋ ਕੇ ਸੇਵਾ ਨਿਭਾਉਂਦੀ ਹੈ |
Ad Position 22
No active advertisement
ਪਿਛਲੀ ਖ਼ਬਰ ਅਵਤਾਰ ਸਿੰਘ ਕੁਰਾਲਾ ਟੈਕਨੀਕਲ ਸਰਵਿਸਜ਼ ਯੂਨੀਅਨ ਮੰਡਲ ਭੋਗਪੁਰ ਦੇ ਬਣੇ ਪ੍ਰਧਾਨ ਅਗਲੀ ਖ਼ਬਰ ਵਾਸਲ ਐਜੂਕੇਸ਼ਨ ਦੇ ਚੇਅਰਮੈਨ ਸੰਜੀਵ ਕੁਮਾਰ ਵਾਸਲਾ ਨੇ ਆਪਣੇ ਗੁਰੂਜਨਾਂ ਨੂੰ ਕੀਤਾ ਸਨਮਾਨ
Ad Position 24