20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਡਾ: ਰਾਜ ਕੁਮਾਰ ਨੇ ਮੈਲੀ ਡੈਮ, ਸ਼ੇਰਪੁਰ ਢੱਕੋ ਤੇ ਹਕੂਮਤਪੁਰ 'ਚ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲਿਆ

Ad Position 21
No active advertisement
ਅਜੀਤ ਡੈਸਕ 04-09-2025
ਹੁਸ਼ਿਆਰਪੁਰ, 3 ਸਤੰਬਰ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ ਦੇ ਸੰਸਦ ਮੈਂਬਰ ਡਾ. ਰਾਜ ਕੁਮਾਰ ਨੇ ਚੱਬੇਵਾਲ ਹਲਕੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਪ੍ਰਸ਼ਾਸਨ ਨੂੰ ਜ਼ਰੂਰੀ ਨਿਰਦੇਸ਼ ਦਿੱਤੇ | ਉਹ ਪਹਿਲਾਂ ਪਿੰਡ ਮੈਲੀ ਪਹੁੰਚੇ ਅਤੇ ਮੈਲੀ ਬੰਨ੍ਹ 'ਚ ਵਧੇ ਹੋਏ ਪਾਣੀ ਦੇ ਪੱਧਰ ਦਾ ਜਾਇਜ਼ਾ ਲਿਆ | ਇਸ ਮੌਕੇ ਐਸ.ਡੀ.ਐਮ. ਗੜ੍ਹਸ਼ੰਕਰ ਸੰਜੀਵ ਕੁਮਾਰ ਵੀ ਉਨ੍ਹਾਂ ਨਾਲ ਮੌਜੂਦ ਸਨ | ਇਸ ਤੋਂ ਬਾਅਦ ਸੰਸਦ ਮੈਂਬਰ ਡਾ. ਰਾਜ ਕੁਮਾਰ ਨੇ ਪਿੰਡ ਸ਼ੇਰਪੁਰ ਢੱਕੋਂ ਵਿਖੇ ਸੰਤ ਹਰਮੇਸ਼ ਦਾਸ ਦੇ ਡੇਰੇ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ | ਉਨ੍ਹਾਂ ਮੌਕੇ 'ਤੇ ਮੌਜੂਦ ਅਧਿਕਾਰੀਆਂ ਨੂੰ ਤੁਰੰਤ ਰਾਹਤ ਕਾਰਜ ਤੇਜ਼ੀ ਨਾਲ ਕਰਨ ਦੇ ਨਿਰਦੇਸ਼ ਦਿੱਤੇ | ਸੰਸਦ ਮੈਂਬਰ ਨੇ ਪਿੰਡ ਹਕੂਮਤਪੁਰ 'ਚ ਹੜ੍ਹ ਪ੍ਰਭਾਵਿਤ ਪਰਿਵਾਰਾਂ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ | ਉਨ੍ਹਾਂ ਕਿਹਾ ਕਿ ਪ੍ਰਭਾਵਿਤ ਪਰਿਵਾਰਾਂ ਨੂੰ ਰਾਹਤ ਸਮੱਗਰੀ, ਸਿਹਤ ਸੇਵਾਵਾਂ ਅਤੇ ਹੋਰ ਜ਼ਰੂਰੀ ਚੀਜ਼ਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਹੜ੍ਹ ਦੀ ਸਥਿਤੀ ਨਾਲ ਨਜਿੱਠਣ ਲਈ ਸਰਕਾਰ, ਪ੍ਰਸ਼ਾਸਨ ਅਤੇ ਸਮਾਜਿਕ ਸੰਗਠਨ ਪੂਰੀ ਤਰ੍ਹਾਂ ਸਰਗਰਮ ਹਨ | ਸੰਸਦ ਮੈਂਬਰ ਡਾ. ਰਾਜ ਕੁਮਾਰ ਨੇ ਸਪੱਸ਼ਟ ਕੀਤਾ ਕਿ ਪ੍ਰਸ਼ਾਸਨ ਨੂੰ ਵਿਸ਼ੇਸ਼ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਕਿਸੇ ਵੀ ਪਰਿਵਾਰ ਨੂੰ ਕੋਈ ਅਸੁਵਿਧਾ ਨਾ ਹੋਵੇ | ਉਨ੍ਹਾਂ ਇਹ ਵੀ ਕਿਹਾ ਕਿ ਭਵਿੱਖ ਵਿਚ ਅਜਿਹੀਆਂ ਆਫ਼ਤਾਂ ਨੂੰ ਰੋਕਣ ਲਈ ਠੋਸ ਕਦਮ ਚੁੱਕੇ ਜਾਣਗੇ |
Ad Position 22
No active advertisement
ਪਿਛਲੀ ਖ਼ਬਰ ਕਰੰਟ ਲੱਗਣ ਨਾਲ ਨੌਜਵਾਨ ਦੀ ਹੋਈ ਮੌਤ ਵਾਲੇ ਮਾਮਲੇ 'ਚ ਲਾਇਨਮੈਨ ਨਾਮਜ਼ਦ ਅਗਲੀ ਖ਼ਬਰ ਓਢਰਾ ਤੇ ਸੱਗਲਾਂ ਪਿੰਡਾਂ ਦੇ ਵਾਸੀਆਂ ਨੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੀਆਂ 4 ਟਰਾਲੀਆਂ ਨੂੰ ਰਵਾਨਾ ਕੀਤਾ
Ad Position 24