20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਕਿਰਤੀ ਕਿਸਾਨ ਯੂਨੀਅਨ ਨੇ ਹੜ੍ਹਾਂ ਦੀ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 04-09-2025
ਹੁਸ਼ਿਆਰਪੁਰ, 3 ਸਤੰਬਰ (ਨਰਿੰਦਰ ਸਿੰਘ ਬੱਡਲਾ)-ਕਿਰਤੀ ਕਿਸਾਨ ਯੂਨੀਅਨ ਹੁਸ਼ਿਆਰਪੁਰ ਵਲੋਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਭੇਜਿਆ ਗਿਆ | ਇਹ ਮੰਗ ਪੱਤਰ ਡੀ.ਸੀ. ਦੀ ਗੈਰ-ਮੌਜੂਦਗੀ 'ਚ ਸਹਾਇਕ ਕਮਿਸ਼ਨਰ ਓਇਸ਼ੀ ਮੰਡਲ ਨੇ ਪ੍ਰਾਪਤ ਕੀਤਾ | ਇਸ ਮੌਕੇ ਆਗੂਆਂ ਨੇ ਮੰਗ ਕੀਤੀ ਕਿ ਹੜ੍ਹਾਂ ਦੀ ਮਾਰ ਹੇਠ ਆਏ ਇਲਾਕਿਆਂ 'ਚ ਫੋਰੀ ਤੌਰ 'ਤੇ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਪੀੜਤ ਕਿਸਾਨਾਂ ਨੂੰ ਪੰਜਾਹ ਹਜ਼ਾਰ ਰੁਪਏ ਪ੍ਰਤੀ ਏਕੜ ਅਤੇ ਪ੍ਰਤੀ ਪਸ਼ੂ 1 ਲੱਖ ਤੇ ਜਾਨੀ ਨੁਕਸਾਨ ਦਾ 20 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ | ਇਸ ਤੋਂ ਇਲਾਵਾ ਹੜ੍ਹਾਂ ਦੀ ਰੋਕਥਾਮ ਲਈ ਠੋਸ ਨੀਤੀ ਬਣਾਈ ਜਾਵੇ, ਪੰਜਾਬ ਦੇ ਪਾਣੀਆਂ ਦਾ ਮਸਲਾ ਰਿਪੇਰੀਅਨ ਕਾਨੂੰਨ ਅਨੁਸਾਰ ਹੱਲ ਕੀਤਾ ਜਾਵੇ ਆਦਿ ਮੰਗਾਂ ਦਾ ਹੱਲ ਕੀਤਾ ਜਾਵੇ | ਇਸ ਮੌਕੇ ਆਗੂਆਂ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਦਾ ਇਕ ਖ਼ਿੱਤਾ ਪੂਰੀ ਤਰ੍ਹਾਂ ਹੜ੍ਹਾਂ ਦੀ ਮਾਰ ਕਾਰਨ ਡੁੱਬ ਚੁੱਕਾ ਹੈ, ਇਸ ਦੇ ਬਾਵਜੂਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਾਂ ਹੋਰ ਕਿਸੇ ਵੀ ਕੇਂਦਰ ਦੇ ਮੰਤਰੀ ਦਾ ਨਾ ਕੋਈ ਬਿਆਨ ਆਇਆ ਅਤੇ ਨਾ ਹੀ ਕੋਈ ਰਾਹਤ ਪੈਕੇਜ ਦਾ ਐਲਾਨ ਕੀਤਾ ਗਿਆ | ਉਨ੍ਹਾਂ ਕਿਹਾ ਕਿ ਅੱਜ ਜੋ ਪੰਜਾਬ ਦੇ ਮਾੜੇ ਹਾਲਾਤ ਬਣੇ ਹੋਏ ਹਨ, ਇਸ ਲਈ ਸੂਬਾ ਸਰਕਾਰ ਦੀਆਂ ਗਲਤ ਨੀਤੀਆਂ ਜ਼ਿੰਮੇਵਾਰ ਹਨ | ਇਸ ਮੌਕੇ ਸੂਬਾ ਮੀਤ ਪ੍ਰਧਾਨ ਹਰਮੇਸ਼ ਸਿੰਘ ਢੇਸੀ, ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਭਿੰਡਰ, ਭੁਪਿੰਦਰ ਸਿੰਘ ਭੂੰਗਾ, ਕੁਲਵਿੰਦਰ ਸਿੰਘ ਚਾਹਲ, ਰਾਮਜੀਤ ਸਿੰਘ, ਕੁਲਵੰਤ ਸਿੰਘ, ਸ਼ਮਸ਼ੇਰ ਸਿੰਘ ਚੱਕ ਸਿੰਘਾਂ, ਸਤਨਾਮ ਸਿੰਘ ਮੁੱਖਲਿਆਣਾ, ਹਰਨੇਕ ਸਿੰਘ ਪੰਡੋਰੀ ਬੀਬੀ, ਗੁਰਦੀਪ ਸਿੰਘ ਹਰਖੋਵਾਲ, ਦਵਿੰਦਰ ਸਿੰਘ ਬੱਡਲਾ, ਪ੍ਰਵੀਨ ਕੁਮਾਰ ਭੂੰਗਾ, ਅਮਰੀਕ ਸਿੰਘ ਭੂੰਗਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਘੁੰਮਣ ਨੇ ਖੱੁਲ੍ਹਾ ਦਰਬਾਰ ਲਗਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਗਲੀ ਖ਼ਬਰ ਹੁਸ਼ਿਆਰਪੁਰ ਦੇ ਭੰਗੀ ਚੋਅ 'ਤੇ ਬਣੇ ਪੁਲ ਦੀ ਹਾਲਤ ਹੋਈ ਬੇਹੱਦ ਖਸਤਾ, ਘੰਟਿਆਂਬੱਧੀ ਲੱਗਦੇ ਨੇ ਜਾਮ
Ad Position 24