ਹੁਸ਼ਿਆਰਪੁਰ, 3 ਸਤੰਬਰ (ਬਲਜਿੰਦਰਪਾਲ ਸਿੰਘ)-ਪੁਲਿਸ ਨੇ ਵੱਖ-ਵੱਖ ਜਗ੍ਹਾ ਤੋਂ ਭਾਰੀ ਮਾਤਰਾ 'ਚ ਨਸ਼ੀਲਾ ਪਦਾਰਥ ਬਰਾਮਦ ਕਰਕੇ 5 ਕਥਿਤ ਦੋਸ਼ੀਆਂ ਨੂੰ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਮਾਡਲ ਟਾਊਨ ਪੁਲਿਸ ਨੇ ਇਲਾਕੇ 'ਚ ਗਸ਼ਤ ਦੌਰਾਨ ਮਾਊਾਟ ਐਵਿਨਿਊ ਦੇ ਵਾਸੀ ਨੀਲ ਕਮਲ ਉਰਫ਼ ਸੈਣੀ ਨੂੰ ਕਾਬੂ ਕਰਕੇ ਉਸ ਤੋਂ ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕੀਤੀਆਂ | ਪੁਲਿਸ ਨੇ ਇਕ ਹੋਰ ਮਾਮਲੇ 'ਚ ਰੇਲਵੇ ਮੰਡੀ ਦੇ ਵਾਸੀ ਕੁਲਵੀਰ ਸਿੰਘ ਨੂੰ ਕਾਬੂ ਕਰਕੇ ਉਸ ਤੋਂ 30 ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀਆਂ | ਇਸੇ ਤਰ੍ਹਾਂ ਥਾਣਾ ਹਰਿਆਣਾ ਪੁਲਿਸ ਨੇ ਗਸ਼ਤ ਦੌਰਾਨ ਪਿੰਡ ਭੂੰਗਾ ਦੇ ਵਾਸੀ ਇੰਦਰਜੀਤ ਸਿੰਘ ਉਰਫ਼ ਇੰਦੂ ਅਤੇ ਅਰਗੋਵਾਲ ਦੇ ਵਾਸੀ ਮਨਜਿੰਦਰ ਸਿੰਘ ਨੂੰ ਕਾਬੂ ਕਰਕੇ ਉਨ੍ਹਾਂ ਤੋਂ 78 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ | ਇਕ ਹੋਰ ਮਾਮਲੇ 'ਚ ਰਿਸ਼ੀ ਕੁਮਾਰ ਵਾਸੀ ਠਠਿਆਰਾ ਮੁਹੱਲਾ ਹਰਿਆਣਾ ਨੂੰ ਕਾਬੂ ਕਰਕੇ ਉਸ ਤੋਂ 30 ਹਜ਼ਾਰ ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਪੁਲਿਸ ਨੇ ਸਾਰੇ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲੇ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |