ਅੱਡਾ ਸਰਾਂ, 3 ਸਤੰਬਰ (ਹਰਜਿੰਦਰ ਸਿੰਘ ਮਸੀਤੀ)- ਪਿੰਡ ਮਸੀਤ ਪਲ ਕੋਟ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਤੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਸਮਾਗਮ ਕਰਵਾਇਆ ਗਿਆ | ਨੌਜਵਾਨਾਂ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ਼ਾਮ ਵੇਲੇ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਦੇ ਭੋਗ ਪੈਣ ਉਪਰੰਤ ਪਿੰਡ ਦੇ ਬੱਚਿਆਂ ਨੇ ਕੀਰਤਨ ਦੁਬਾਰਾ ਸੰਗਤਾਂ ਨੂੰ ਨਿਹਾਲ ਕੀਤਾ ਤੇ ਭਾਈ ਜਸਵਿੰਦਰ ਸਿੰਘ ਨੇ ਆਪਣੇ ਪੰਥਕ ਵਿਚਾਰਾਂ ਦੁਆਰਾ ਸੰਗਤਾਂ ਨੂੰ ਇਸ ਦਿਵਸ ਦੀ ਮਹੱਤਤਾ ਤੋਂ ਜਾਣੂ ਕਰਵਾਇਆ | ਇਸ ਤੋਂ ਬਾਅਦ ਪੰਥ ਪ੍ਰਸਿੱਧ ਢਾਡੀ ਹਰਜੀਤ ਸਿੰਘ ਸੋਹਲਪੁਰ ਨੇ ਢਾਡੀ ਵਾਰਾਂ ਨਾਲ ਗੁਰ ਇਤਿਹਾਸ ਨਾਲ ਜੋੜਿਆ | ਭਾਈ ਹਰਜੀਤ ਸਿੰਘ ਨੇ ਕਿਹਾ ਕਿ ਸਾਨੂੰ ਗੁਰਬਾਣੀ ਦੇ ਲੜ ਲੱਗ ਕੇ ਆਪਣਾ ਜੀਵਨ ਸਫਲ ਕਰਨਾ ਚਾਹੀਦਾ ਹੈ | ਇਸ ਮੌਕੇ ਪ੍ਰਧਾਨ ਚੈਂਚਲ ਸਿੰਘ, ਜੀਤ ਸਿੰਘ, ਪ੍ਰੇਮਪਾਲ ਸਿੰਘ, ਬਲਜੀਤ ਸਿੰਘ, ਡਾਕਟਰ ਸਰਵਣ ਸਿੰਘ, ਚੰਨਣ ਸਿੰਘ, ਬਹਾਦਰ ਸਿੰਘ, ਅੰਮਿ੍ਤਪਾਲ ਸਿੰਘ, ਜਸਵਿੰਦਰ ਸਿੰਘ, ਗੁਰਮਿੰਦਰ ਸਿੰਘ ਅਵਤਾਰ ਸਿੰਘ ਗੁਰਮੁਖ ਸਿੰਘ ਪ੍ਰਧਾਨ ਗੁਰੂ ਅਮਰ ਦਾਸ ਸੇਵਾ ਸੰਸਥਾ, ਪਿ੍ਥੀਪਾਲ ਸਿੰਘ, ਹਰਬੰਸ ਸਿੰਘ, ਨੰਬਰਦਾਰ ਸੇਵਾ ਸਿੰਘ, ਪਰਮਜੀਤ ਸਿੰਘ, ਜਸਪ੍ਰੀਤ ਸਿੰਘ ਵਿਰਦੀ, ਸੁਰਜੀਤ ਸਿੰਘ, ਤਲਵਿੰਦਰ ਸਿੰਘ ਦੁਬਈ, ਲਾਈਨਮੈਨ ਸੁਖਵਿੰਦਰ ਸਿੰਘ ਬੱਬੂ, ਜੇ. ਈ. ਮਲਵਿੰਦਰ ਸਿੰਘ, ਮਾਸਟਰ ਸਰਵਣ ਸਿੰਘ, ਦਿਲਜੋਤ ਸਿੰਘ, ਸੁਖਨਿੰਦਰ ਸਿੰਘ ਕਲੋਟੀ, ਹਰਜਿੰਦਰ ਸਿੰਘ ਲਾਲਾ, ਜਸਵਿੰਦਰ ਸਿੰਘ ਲਾਲਾ, ਹਰਪ੍ਰੀਤ ਸਿੰਘ ਹੈਪੀ, ਦਰਸ਼ਨ ਸਿੰਘ ਆਦਿ ਹਾਜ਼ਰ ਸਨ |