20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਸਿੱਖ ਵੈੱਲਫੇਅਰ ਸੁਸਾਇਟੀ ਵਲੋਂ ਗੁਰਮਤਿ ਸਮਾਗਮਾਂ ਦੀ ਲੜੀ ਨਿਰੰਤਰ ਜਾਰੀ - ਗੁਰਪ੍ਰੀਤ ਸਿੰਘ

Ad Position 21
No active advertisement
ਅਜੀਤ ਡੈਸਕ 04-09-2025
ਹੁਸ਼ਿਆਰਪੁਰ, 3 ਸਤੰਬਰ (ਬਲਜਿੰਦਰਪਾਲ ਸਿੰਘ)-ਸੰਤ ਅਨੂਪ ਸਿੰਘ ਊਨਾ ਸਾਹਿਬ ਅਤੇ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਇਲਾਕੇ ਦੀਆਂ ਸਹਿਯੋਗੀ ਸਭਾਵਾਂ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਨੂੰ ਸਮਰਪਿਤ 35ਵਾਂ ਅੰਤਰਰਾਸ਼ਟਰੀ ਮਹਾਨ ਕੀਰਤਨ ਦਰਬਾਰ 11 ਅਕਤੂਬਰ ਦਿਨ ਸ਼ਨੀਵਾਰ ਨੂੰ ਰੌਸ਼ਨ ਗਰਾਊਾਡ ਵਿਚ ਸ਼ਾਮ 5 ਵਜੇ ਤੋਂ ਅੰਮਿ੍ਤ ਵੇਲੇ ਤੱਕ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸਵ: ਅਜਵਿੰਦਰ ਸਿੰਘ ਵਲੋਂ ਕੀਰਤਨ ਦਰਬਾਰ ਕਰਵਾਉਣ ਤੋਂ ਪਹਿਲਾਂ ਪਿੰਡਾਂ ਵਿਚ ਜਾ ਕੇ ਗੁਰਮਤਿ ਸਮਾਗਮ ਕਰਵਾਉਣ ਦੀ ਸ਼ੁਰੂ ਕੀਤੀ ਲੜੀ ਲਗਾਤਾਰ ਜਾਰੀ ਹੈ, ਜਿਸ ਤਹਿਤ 5 ਸਤੰਬਰ ਦਿਨ ਸ਼ੁੱਕਰਵਾਰ ਨੂੰ ਰਾਤ ਦਾ ਪਹਿਲਾ ਸਮਾਗਮ ਪਿੰਡ ਖਨੂਰ (ਜਲੋਵਾਲ) ਵਿਖੇ, ਰਾਤ ਦਾ ਦੂਸਰਾ ਸਮਾਗਮ ਗੁਰ: ਸਿੰਘ ਸਭਾ ਸ਼ਾਮਚੁਰਾਸੀ ਵਿਖੇ, 6 ਸਤੰਬਰ ਸ਼ਨੀਵਾਰ ਰਾਤ ਦਾ ਪਹਿਲਾ ਸਮਾਗਮ ਢੱਕੀ ਨਜ਼ਦੀਕ ਹਰਿਆਣਾ, ਰਾਤ ਦਾ ਦੂਸਰਾ ਸਮਾਗਮ ਹਰਸ਼ੀ ਪਿੰਡ ਨਜ਼ਦੀਕ ਅੱਡਾ ਸਰਾਂ ਵਿਖੇ ਕਰਵਾਇਆ ਜਾਵੇਗਾ ਇਹ ਸਾਰੇ ਸਮਾਗਮ ਸ਼ਾਮ 6:30 ਤੋਂ 8:30 ਵਜੇ ਤੱਕ ਚੱਲਣਗੇ, 7 ਸਤੰਬਰ ਐਤਵਾਰ ਦਾ ਸਮਾਗਮ ਗੁਰਦੁਆਰਾ ਟਾਹਲੀ ਸਾਹਿਬ ਪਿੰਡ ਮੂਨਕਾਂ ਵਿਖੇ ਸ਼ਾਮ 4:30 ਤੋਂ 5:30 ਵਜੇ ਤੱਕ ਕਰਵਾਇਆ ਜਾ ਰਿਹਾ ਹੈ | ਇਸੇ ਦਿਨ ਰਾਤ ਦਾ ਪਹਿਲਾ ਸਮਾਗਮ ਪਿੰਡ ਨੀਲਾ ਨਲੋਆ ਅਤੇ ਦੂਸਰਾ ਸਮਾਗਮ ਪਿੰਡ ਟਿਲੂਵਾਲ ਖੁਣ ਖੁਣ ਕਲਾਂ ਨਜ਼ਦੀਕ ਖੁੱਡਾ ਕੁਰਾਲਾ ਵਿਖੇ ਕਰਵਾਇਆ ਜਾ ਰਿਹਾ ਹੈ ਇਹ ਦੋਨੋਂ ਸਮਾਗਮ ਸ਼ਾਮ 6:30 ਵਜੇ ਤੋਂ 8 :30 ਵਜੇ ਤੱਕ ਚੱਲਣਗੇ | ਇਨ੍ਹਾਂ ਸਮਾਗਮਾਂ ਵਿਚ ਭਾਈ ਹਰਭਜਨ ਸਿੰਘ ਸੋਤਲਾ ਵਾਲੇ, ਭਾਈ ਸਤਿੰਦਰ ਸਿੰਘ ਆਲਮ, ਭਾਈ ਘਰਜੋਤ ਸਿੰਘ ਖ਼ਾਲਸਾ, ਭਾਈ ਕੁਲਵਿੰਦਰ ਸਿੰਘ ਕੰਗਮਾਈ, ਭਾਈ ਵਰਿੰਦਰ ਸਿੰਘ ਖੱਖ ਟਾਂਡਾ, ਢਾਡੀ ਸੁਖਵੀਰ ਸਿੰਘ ਚੌਹਾਨ ਬੁੱਢੀ ਪਿੰਡ ਵਾਲੇ, ਬੀਬੀ ਮਨਦੀਪ ਕੌਰ, ਬੀਬੀ ਹਰਦੀਪ ਕੌਰ ਸ਼ਾਮਚੁਰਾਸੀ ਵਾਲਿਆਂ ਦੇ ਜਥਿਆਂ ਵਲੋਂ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ ਅਤੇ ਗਿਆਨੀ ਜਸਵਿੰਦਰ ਸਿੰਘ ਪਰਮਾਰ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ | ਸੁਸਾਇਟੀ ਵਲੋਂ ਧਾਰਮਿਕ ਲਿਟਰੇਚਰ ਅਤੇ ਕਲੰਡਰ ਵੰਡੇ ਜਾਣਗੇ |
Ad Position 22
No active advertisement
ਪਿਛਲੀ ਖ਼ਬਰ ਸਿੱਖ ਵੈੱਲਫੇਅਰ ਸੁਸਾਇਟੀ ਵਲੋਂ ਗੁਰਮਤਿ ਸਮਾਗਮਾਂ ਦੀ ਲੜੀ ਨਿਰੰਤਰ ਜਾਰੀ - ਗੁਰਪ੍ਰੀਤ ਸਿੰਘ ਅਗਲੀ ਖ਼ਬਰ ਤਲਵਾੜਾ ਸ਼ਹਿਰ ਲਈ ਫਾਇਰ ਸਟੇਸ਼ਨ ਦੀ ਉਸਾਰੀ ਲਈ 1 ਕਰੋੜ 90 ਲੱਖ ਮਨਜ਼ੂਰ-ਐਡ. ਘੁੰਮਣ
Ad Position 24