ਹੁਸ਼ਿਆਰਪੁਰ, 4 ਸਤੰਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਹੁਸ਼ਿਆਰਪੁਰ ਇਲਾਕੇ ਦੇ ਵਲੰਟੀਅਰਾਂ ਤੇ ਸਮਾਜਿਕ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ | ਮੀਟਿੰਗ 'ਚ ਉਨ੍ਹਾਂ ਸਾਰਿਆਂ ਨੂੰ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਜਲਦੀ ਰਾਹਤ ਪ੍ਰਦਾਨ ਕਰਨ ਲਈ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ | ਵਿਧਾਇਕ ਜਿੰਪਾ ਨੇ ਮੌਕੇ 'ਤੇ ਹੀ ਵਲੰਟੀਅਰਾਂ ਨੂੰ ਰਾਹਤ ਸਮੱਗਰੀ ਸੌਂਪੀ ਤੇ ਉਨ੍ਹਾਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਭੇਜਿਆ | ਉਨ੍ਹਾਂ ਕਿਹਾ ਕਿ ਸਰਕਾਰ ਦੇ ਯਤਨਾਂ ਦੇ ਨਾਲ-ਨਾਲ ਸਮਾਜਿਕ ਸੰਗਠਨਾਂ ਤੇ ਸਥਾਨਕ ਨੌਜਵਾਨਾਂ ਦੀ ਭਾਗੀਦਾਰੀ ਵੀ ਬਹੁਤ ਸ਼ਲਾਘਾਯੋਗ ਹੈ | ਉਨ੍ਹਾਂ ਵਲੰਟੀਅਰਾਂ ਨੂੰ ਸੁਨੇਹਾ ਦਿੱਤਾ ਕਿ ਉਹ ਮਨੁੱਖੀ ਸੰਵੇਦਨਾਵਾਂ ਨੂੰ ਸਭ ਤੋਂ ਉੱਪਰ ਰੱਖ ਕੇ ਹਰ ਪ੍ਰਭਾਵਿਤ ਪਰਿਵਾਰ ਨੂੰ ਮਦਦ ਪ੍ਰਦਾਨ ਕਰਨ ਵਿਚ ਯੋਗਦਾਨ ਪਾਉਣ | ਇਸ ਮੌਕੇ ਬਲਾਕ ਪ੍ਰਧਾਨ ਜਸਪਾਲ ਸੁਮਨ, ਸਰਪੰਚ ਅਮਰਜੀਤ ਬਾਜਵਾ, ਯੂਥ ਕਲੱਬ ਪ੍ਰਧਾਨ ਪਿ੍ਤਪਾਲ, ਸਮਾਜ ਸੇਵਕ ਮਦਨ ਲਾਲ ਮਾਹੀ, ਪਵਨ ਸ਼ਰਮਾ ਤੇ ਬਲਾਕ ਪ੍ਰਧਾਨ ਰਾਜਨ ਸੈਣੀ ਸਮੇਤ ਕਈ ਪਤਵੰਤੇ ਮੌਜੂਦ ਸਨ |