ਹੁਸ਼ਿਆਰਪੁਰ, 4 ਸਤੰਬਰ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਦੋ ਵਿਅਕਤੀਆਂ ਨੂੰ ਨਸ਼ੀਲੇ ਪਦਾਰਥ ਸਮੇਤ ਗਿ੍ਫ਼ਤਾਰ ਕੀਤਾ ਹੈ | ਸਦਰ ਪੁਲਿਸ ਨੇ ਸ਼ਿਵਾਲਿਕ ਇਨਕਲੇਵ ਤੋਂ ਇਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਜਦੋਂ ਤਲਾਸ਼ੀ ਲਈ ਤਾਂ ਉਸ ਕੋਲੋਂ 21 ਗ੍ਰਾਮ ਨਸ਼ੀਲਾ ਪਦਾਰਥ ਬਾਰਮਦ ਹੋਇਆ, ਜਿਸ ਦੀ ਪਛਾਣ ਪ੍ਰਭਜੀਤ ਸਿੰਘ ਵਾਸੀ ਅਕਾਸ਼ ਕਲੋਨੀ ਵਜੋਂ ਹੋਈ | ਇਸ ਦੌਰਾਨ ਸਿਟੀ ਪੁਲਿਸ ਨੇ ਸ਼ਾਸਤਰੀ ਮਾਰਕਿਟ ਤੋਂ ਇਕ ਸ਼ੱਕੀ ਵਿਅਕਤੀ ਨੂੰ ਨਸ਼ੇ ਦਾ ਸੇਵਨ ਕਰਦਿਆਂ ਕਾਬੂ ਕੀਤਾ, ਜਿਸ ਦੀ ਪਛਾਣ ਜਤਿਨ ਕੁਮਾਰ ਬੱਤਰਾ ਵਾਸੀ ਪੁਲਿਸ ਲਾਈਨ ਵਜੋਂ ਹੋਈ | ਦੋਹਾਂ ਖਿਲਾਫ਼ ਕੇਸ ਦਰਜ ਕੀਤਾ ਗਿਆ | ਇਸੇ ਤਰ੍ਹਾਂ ਥਾਣਾ ਹਰਿਆਣਾ ਪੁਲਿਸ ਨੇ ਸੁਖਵਿੰਦਰ ਸਿੰਘ ਉਰਫ ਬੰਟੀ ਵਾਸੀ ਭੂੰਗਾ ਨੂੰ 50 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਪੁਲਿਸ ਨੇ ਦੋਹਾਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |