ਹੁਸ਼ਿਆਰਪੁਰ, 4 ਸਤੰਬਰ (ਹਰਪ੍ਰੀਤ ਕੌਰ)-ਬੀਤੇ ਦਿਨੀ ਪੰਜਾਬ ਸਰਕਾਰ ਵਲੋਂ 8 ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਸਨ, ਜਿਨ੍ਹਾਂ ਵਿਚ ਅੰਜੂ ਬਾਲਾ ਨੂੰ ਨਾਇਬ ਤਹਿਸੀਲਦਾਰ ਸ਼ਾਮਚੁਰਾਸੀ ਲਗਾਇਆ ਗਿਆ ਹੈ | ਉਨ੍ਹਾਂ ਅੱਜ ਆਪਣੇ ਅਹੁਦੇ ਦਾ ਚਾਰਜ ਲਿਆ | ਉਨ੍ਹਾਂ 2020 ਵਿਚ ਮਹਿਕਮਾ ਮਾਲ ਵਿਚ ਬਤੌਰ ਨਾਇਬ ਤਹਿਸੀਲਦਾਰ ਸਬ ਤਹਿਸੀਲ ਲੱਖੇਵਾਲੀ ਜ਼ਿਲ੍ਹਾ ਮੁਕਤਸਰ ਤੋਂ ਪ੍ਰਵੇਸ਼ ਕੀਤਾ | ਉਹ ਫਾਜਿਲਕਾ, ਫਰੀਦਕੋਟ, ਮੋਗਾ, ਫਿਰੋਜ਼ਪੁਰ ਵਿਖੇ ਵੀ ਸੇਵਾਵਾਂ ਨਿਭਾ ਚੁੱਕੇ ਹਨ | ਚਾਰਜ ਲੈਣ ਉਪਰੰਤ ਉਨ੍ਹਾਂ ਸਟਾਫ ਨਾਲ ਮੀਟਿੰਗ ਕੀਤੀ ਤੇ ਕੰਮਾ ਦਾ ਜਾਇਜ਼ਾ ਲਿਆ | ਉਨ੍ਹਾਂ ਕਿਹਾ ਕਿ ਉਹ ਸਰਕਾਰ ਵਲੋਂ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ |