ਹੁਸ਼ਿਆਰਪੁਰ, 4 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਭਾਜਪਾ ਜ਼ਿਲ੍ਹਾ ਪ੍ਰਧਾਨ ਨਿਪੰੁਨ ਸ਼ਰਮਾ ਨੇ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਸੰਘ ਦੀ ਚੋਣ 'ਚ ਪ੍ਰਧਾਨ ਪਦ 'ਤੇ ਅਖਿਲ ਭਾਰਤੀ ਵਿਦਿਆਰਥੀ ਪਰਿਸ਼ਦ ਦੇ ਉਮੀਦਵਾਰ ਗੌਰਵਵੀਰ ਸਿੰਘ ਸੋਹਲ ਦੀ ਹੋਈ ਜਿੱਤ ਨੂੰ ਇਤਿਹਾਸਕ ਦੱਸਿਆ ਤੇ ਉਨ੍ਹਾਂ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਦੇਸ਼ ਦਾ ਭਵਿੱਖ ਕਹੇ ਜਾਣ ਵਾਲੇ ਵਿਦਿਆਰਥੀ ਵਰਗ ਲਈ ਕੰਮ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੇ ਇਤਿਹਾਸ 'ਚ ਪਹਿਲੀ ਵਾਰ ਪ੍ਰਧਾਨਗੀ ਪਦ 'ਤੇ ਵਿਦਿਆਰਥੀ ਪ੍ਰੀਸ਼ਦ ਦਾ ਕਾਬਜ਼ ਹੋਣਾ ਮਾਣ ਵਾਲੀ ਗੱਲ ਹੈ | ਉਨ੍ਹਾਂ ਕਿਹਾ ਕਿ ਇਹ ਜਿੱਤ ਪੰਜਾਬ ਦੀ ਰਾਜਨੀਤੀ ਨੂੰ ਨਵੀਂ ਦਿਸ਼ਾ ਪ੍ਰਦਾਨ ਕਰੇਗੀ | ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੀਆਂ ਇਨ੍ਹਾਂ ਚੋਣਾਂ ਨੇ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਜ਼ਾਹਿਰ ਕਰ ਦਿੱਤਾ ਹੈ ਕਿਉਂਕਿ ਵਿਰੋਧੀ ਪਾਰਟੀਆਂ ਦੇ ਸਮਰਥਨ ਵਾਲੇ ਉਮੀਦਵਾਰਾਂ ਨੂੰ ਵਿਦਿਆਰਥੀਆਂ ਨੇ ਨਕਾਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਇਸ ਜਿੱਤ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਵਿਦਿਆਰਥੀਆਂ ਦੇ ਅਧਿਕਾਰਾਂ ਲਈ ਆਵਾਜ਼ ਬੁਲੰਦ ਕਰ ਸਕਦੀ ਹੈ |