07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਸਰਕਾਰ ਕਿਸਾਨਾਂ ਨੂੰ ਤਬਾਹ ਹੋਈਆਂ ਫ਼ਸਲਾਂ, ਜ਼ਮੀਨਾਂ ਤੇ ਘਰਾਂ ਦਾ ਢੁਕਵਾਂ ਮੁਆਵਜ਼ਾ ਦੇਵੇ-ਸ਼ੰਭੂ ਨਾਥ ਭਾਰਤੀ

Ad Position 21
No active advertisement
ਅਜੀਤ ਡੈਸਕ 05-09-2025
ਭੰਗਾਲਾ, 4 ਸਤੰਬਰ (ਬਲਵਿੰਦਰਜੀਤ ਸਿੰਘ ਸੈਣੀ)-ਬਿਆਸ ਦਰਿਆ ਦੇ ਕੰਢੇ ਸਥਿਤ ਦਰਜਨਾਂ ਪਿੰਡਾਂ ਜਿਵੇਂ ਕਿ ਮੋਤਲਾ, ਹਲੇੜ ਜਨਾਰਦਨ, ਕੋਲੀਆਂ 418, ਸਿੰਬਲੀ, ਮਹਿਤਾਬਪੁਰ, ਮਿਆਣੀ ਮਲਾਹਾਂ ਆਦਿ 'ਚ ਫ਼ਸਲਾਂ, ਜ਼ਮੀਨਾਂ ਤੇ ਘਰਾਂ ਦਾ ਢੁਕਵਾਂ ਮੁਆਵਜ਼ਾ ਸਰਕਾਰ ਤੁਰੰਤ ਦੇਵੇ | ਉਪਰੋਕਤ ਵਿਚਾਰ ਪ੍ਰਗਟ ਕਰਦਿਆਂ ਭਾਜਪਾ ਦੇ ਨੌਜਵਾਨ ਸਮਾਜ ਸੇਵਕ ਤੇ ਸੀਨੀਅਰ ਆਗੂ ਸ਼ੰਭੂ ਨਾਥ ਭਾਰਤੀ ਮੌਜੋਵਾਲ ਨੇ ਕਿਹਾ ਕਿ ਲੋਕਾਂ ਦੇ ਦੁੱਖਾਂ ਤੋਂ ਅਣਜਾਣ ਤੇ ਬੇਪ੍ਰਵਾਹ ਭਗਵੰਤ ਮਾਨ ਸਰਕਾਰ, ਕੇਜਰੀਵਾਲ ਤੇ ਉਨ੍ਹਾਂ ਦੇ ਚਹੇਤਿਆਂ ਨੂੰ ਖ਼ੁਸ਼ ਕਰਨ ਲਈ ਆਪਣੀਆਂ ਸਾਰੀਆਂ ਕੋਸ਼ਿਸ਼ਾਂ ਤੇ ਸਰਕਾਰੀ ਸਾਧਨ ਲਗਾ ਰਹੀ ਹੈ | ਉਨ੍ਹਾਂ ਕਿਹਾ ਇਨ੍ਹਾਂ ਪਿੰਡਾਂ 'ਚ ਹੜ੍ਹ ਆਉਣ ਦਾ ਮੁੱਖ ਕਾਰਨ ਸਰਕਾਰ ਦੀ ਲਾਪ੍ਰਵਾਹੀ ਹੈ | ਭਾਰਤੀ ਨੇ ਕਿਹਾ ਕਿ ਬਰਸਾਤ ਦੇ ਮੌਸਮ ਤੋਂ ਲਗਪਗ ਦੋ ਮਹੀਨੇ ਪਹਿਲਾਂ ਆਪਣੀ ਟੀਮ ਨਾਲ ਧੁੱਸੀ ਬੰਨ੍ਹ ਦਾ ਦੌਰਾ ਕੀਤਾ ਸੀ ਤੇ ਸਰਕਾਰ ਨੂੰ ਧੁੱਸੀ ਦੀ ਖਸਤਾ ਹਾਲਤ 'ਤੇ ਇਸ ਦੇ ਟੁੱਟਣ ਦੀਆਂ ਸੰਭਾਵਿਤ ਥਾਵਾਂ ਬਾਰੇ ਚਿਤਾਵਨੀ ਦਿੱਤੀ ਸੀ ਪਰ ਉਸ ਤੋਂ ਬਾਅਦ ਅਧਿਕਾਰੀਆਂ ਦੇ ਦੌਰੇ ਤੇ ਧੁੱਸੀ ਦੇ ਅਖੌਤੀ ਨਿਰੀਖਣ ਤੋਂ ਇਲਾਵਾ ਜ਼ਮੀਨੀ ਪੱਧਰ 'ਤੇ ਕੁੱਝ ਨਹੀਂ ਹੋਇਆ | ਭਾਰਤੀ ਨੇ ਕਿਹਾ ਕਿ ਮਾਨ ਸਰਕਾਰ ਨੇ 2023 'ਚ ਧੁੱਸੀ ਬੰਨ੍ਹ ਟੁੱਟਣ ਕਾਰਨ ਆਏ ਭਿਆਨਕ ਹੜ੍ਹ ਤੋਂ ਕੋਈ ਸਬਕ ਨਹੀਂ ਸਿੱਖਿਆ, ਜਦ ਕਿ ਉਸ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ ਕੀਤਾ ਸੀ ਅਤੇ ਲੋਕਾਂ ਨਾਲ ਧੁੱਸੀ ਨੂੰ ਪੱਕੀ ਬਣਾਉਣ ਦਾ ਵਾਅਦਾ ਕੀਤਾ ਸੀ, ਜੋ ਕਿ ਇਸ ਵਾਰ ਹੜ੍ਹ ਨੇ ਝੂਠਾ ਸਾਬਤ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਇਸ ਵਾਰ ਕਿਸਾਨਾਂ ਨੂੰ ਢੁਕਵਾਂ ਮੁਆਵਜ਼ਾ ਦੇ ਕੇ ਅਤੇ ਹੜ੍ਹ ਕਾਰਨ ਹੋਏ ਨੁਕਸਾਨ ਦੀ ਪੂਰੀ ਤਰ੍ਹਾਂ ਭਰਪਾਈ ਕਰਕੇ ਕਿਸਾਨ-ਪੱਖੀ ਸਰਕਾਰ ਹੋਣ ਦੇ ਆਪਣੇ ਦਾਅਵੇ ਨੂੰ ਸਾਬਤ ਕਰੋ | ਇਸ ਸਮੇਂ ਨਰਾਇਣ ਸਿੰਘ, ਗੁਰਨਾਮ ਸਿੰਘ ਗਾਮਾ, ਪਵਨ ਸ਼ਰਮਾ ਸਿੰਬਲੀ, ਅਨਵਰ ਮਸੀਹ, ਰਮਨ ਸ਼ਰਮਾ, ਦਿਨੇਸ਼ ਸ਼ਰਮਾ, ਦਰਸ਼ਨ ਸਿੰਘ, ਰਮੇਸ਼ ਕੁਮਾਰ ਹਾਜ਼ਰ ਹੋਏ |
Ad Position 22
No active advertisement
ਪਿਛਲੀ ਖ਼ਬਰ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਵੰਡੀ ਰਾਹਤ ਸਮੱਗਰੀ ਅਗਲੀ ਖ਼ਬਰ ਅਲਾਵਲਪੁਰ 'ਚ ਹੜ੍ਹ ਪੀੜਤਾਂ ਲਈ ਮੈਡੀਕਲ ਕੈਂਪ ਲਗਾਇਆ
Ad Position 24