08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਵੰਡੀ ਰਾਹਤ ਸਮੱਗਰੀ

Ad Position 21
No active advertisement
ਅਜੀਤ ਡੈਸਕ 05-09-2025
ਹੁਸ਼ਿਆਰਪੁਰ, 4 ਸਤੰਬਰ (ਹਰਪ੍ਰੀਤ ਕੌਰ)-ਮੀਂਹ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਪਿੰਡ ਛਾਉਣੀ ਕਲਾਂ ਦਾ ਦੌਰਾ ਕੀਤਾ ਅਤੇ ਲੋੜਵੰਦ ਪਰਿਵਾਰਾਂ ਵਿਚ ਰਾਹਤ ਸਮੱਗਰੀ ਵੰਡੀ | ਇਸ ਸਮੇਂ ਦੌਰਾਨ ਉਨ੍ਹਾਂ ਨੇ ਮੁਸ਼ਕਿਲ ਸਮੇਂ ਵਿਚ ਪ੍ਰਭਾਵਿਤ ਲੋਕਾਂ ਨੂੰ ਰਾਸ਼ਨ ਤੇ ਤਰਪਾਲ ਵੰਡ ਕੇ ਸਹਾਇਤਾ ਪ੍ਰਦਾਨ ਕਰਨ ਦੀ ਕੋਸ਼ਿਸ਼ ਕੀਤੀ | ਵਿਧਾਇਕ ਨੇ ਕਿਹਾ ਕਿ ਸੰਕਟ ਦੇ ਸਮੇਂ ਲੋਕਾਂ ਨਾਲ ਖੜ੍ਹੇ ਹੋਣਾ ਸਿਰਫ਼ ਇਕ ਜ਼ਿੰਮੇਵਾਰੀ ਹੀ ਨਹੀਂ ਹੈ, ਸਗੋਂ ਫਰਜ਼ ਤੇ ਧਰਮ ਵੀ ਹੈ | ਵਿਧਾਇਕ ਨੇ ਭਰੋਸਾ ਦਿੱਤਾ ਕਿ ਨਾ ਸਿਰਫ਼ ਮੀਂਹਅਤੇ ਹੜ੍ਹਾਂ ਤੋਂ ਪ੍ਰਭਾਵਿਤ ਪਰਿਵਾਰਾਂ ਨੂੰ ਤੁਰੰਤ ਰਾਹਤ ਦਿੱਤੀ ਜਾਵੇਗੀ, ਸਗੋਂ ਸਰਕਾਰ ਉਨ੍ਹਾਂ ਦੇ ਨੁਕਸਾਨ ਦਾ ਢੁੱਕਵਾਂ ਮੁਆਵਜ਼ਾ ਦੇਣ ਲਈ ਵੀ ਯਤਨ ਕਰ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਨੀਰਜ ਧੀਮਾਨ ਨੂੰ ਸਿੱਖਿਆ ਵਿਭਾਗ ਤੋਂ ਸੇਵਾ ਮੁਕਤੀ 'ਤੇ ਕੀਤਾ ਸਨਮਾਨਿਤ ਅਗਲੀ ਖ਼ਬਰ ਸਰਕਾਰ ਕਿਸਾਨਾਂ ਨੂੰ ਤਬਾਹ ਹੋਈਆਂ ਫ਼ਸਲਾਂ, ਜ਼ਮੀਨਾਂ ਤੇ ਘਰਾਂ ਦਾ ਢੁਕਵਾਂ ਮੁਆਵਜ਼ਾ ਦੇਵੇ-ਸ਼ੰਭੂ ਨਾਥ ਭਾਰਤੀ
Ad Position 24