ਹੁਸ਼ਿਆਰਪੁਰ, 4 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਇੰਤਜ਼ਾਮੀਆ ਜਾਮਾ ਮਸਜਿਦ ਈਦਗਾਹ ਕਮੇਟੀ ਵਲੋਂ ਰੈੱਡ ਕਰਾਸ ਸੁਸਾਇਟੀ ਹੁਸ਼ਿਆਰਪੁਰ ਦੇ ਸਕੱਤਰ ਮੰਗੇਸ਼ ਸੂਦ ਤੇ ਆਲ ਇੰਡੀਆ ਰੈੱਡ ਕਰਾਸ ਸੁਸਾਇਟੀ ਦੇ ਸਾਬਕਾ ਚੇਅਰਮੈਨ ਅਵਿਨਾਸ਼ ਰਾਏ ਖੰਨਾ ਦੀ ਮੌਜੂਦਗੀ 'ਚ ਰੈੱਡ ਕਰਾਸ ਸੁਸਾਇਟੀ ਹੁਸ਼ਿਆਰਪੁਰ ਨੂੰ ਰਾਸ਼ਨ, ਤਰਪਾਲ, ਪਾਣੀ ਆਦਿ ਦੀ ਰਾਹਤ ਸਮੱਗਰੀ ਭੇਟ ਕੀਤੀ ਗਈ | ਇਸ ਮੌਕੇ ਇੰਤਜ਼ਾਮੀਆ ਕਮੇਟੀ ਦੇ ਪ੍ਰਧਾਨ ਖ਼ੁਰਸ਼ੀਦ ਅਹਿਮਦ ਨੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਪਰਿਵਾਰਾਂ ਲਈ ਰਾਸ਼ਨ, ਤਰਪਾਲ ਤੇ ਪੀਣ ਵਾਲਾ ਪਾਣੀ ਉਪਲਬਧ ਕਰਵਾਇਆ ਗਿਆ | ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਰਪ੍ਰਸਤ ਡਾ. ਐਮ. ਜਮੀਲ ਬਾਲੀ ਨੇ ਭਰੋਸਾ ਦਿੱਤਾ ਕਿ ਕਿਸੇ ਵੀ ਜ਼ਰੂਰਤਮੰਦ ਨੂੰ ਬੇਸਹਾਰਾ ਨਹੀਂ ਛੱਡਿਆ ਜਾਵੇਗਾ | ਇਸ ਮੌਕੇ ਗ਼ੁਲਾਮ ਹੁਸੈਨ, ਰਿਆਜ਼ ਅੰਸਾਰੀ, ਚਾਂਦ ਮੁਹੰਮਦ, ਸਲੀਮ, ਜੁਨੈਦ ਮਲਿਕ, ਪਿ੍ੰਸ, ਹਸਨ, ਸਾਦਿਕ ਆਦਿ ਵੀ ਮੌਜੂਦ ਸਨ |