08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਖ਼ਾਲਸਾ ਕਾਲਜ ਦੇ ਐੱਮ. ਏ. ਪੰਜਾਬੀ ਦੇ ਚੌਥਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 05-09-2025
ਮਾਹਿਲਪੁਰ, 4 ਸਤੰਬਰ (ਰਜਿੰਦਰ ਸਿੰਘ) ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਨਤੀਜੇ 'ਚ ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ ਵਿਚ ਚੱਲਦੇ ਕੋਰਸ ਐੱਮ. ਏ. ਪੰਜਾਬੀ ਦੇ ਚੌਥਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ਬਾਰੇ ਕਾਲਜ ਦੇ ਪਿ੍ੰਸੀਪਲ ਡਾ. ਪਰਵਿੰਦਰ ਸਿੰਘ ਤੇ ਵਿਭਾਗ ਦੇ ਮੁਖੀ ਡਾ. ਜੇ. ਬੀ. ਸੇਖੋਂ ਨੇ ਦੱਸਿਆ ਕਿ ਐੱਮ. ਏ. ਪੰਜਾਬੀ ਦੇ ਚੌਥਾ ਸਮੈਸਟਰ ਦਾ ਨਤੀਜਾ ਸੌ ਫ਼ੀਸਦੀ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਸ ਨਤੀਜੇ 'ਚ ਵਿਦਿਆਰਥਣ ਸਾਧਨਾ ਨੇ 82.7 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਜਸ਼ਨਪ੍ਰੀਤ ਕੌਰ ਤੇ ਹਰਜਿੰਦਰ ਕੌਰ ਨੇ 74-74 ਫ਼ੀਸਦੀ ਅੰਕਾਂ ਨਾਲ ਸਾਂਝੇ ਤੌਰ 'ਤੇ ਦੂਜਾ ਤੇ ਮੋਨਿਕਾ ਰਾਣੀ ਨੇ 71.7 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਪਿ੍ੰਸੀਪਲ ਸਮੇਤ ਵਿਭਾਗ ਦੇ ਸਮੂਹ ਅਧਿਆਪਕਾਂ ਨੇ ਵਿਦਿਆਰਥਣਾਂ ਨੂੰ ਸ਼ਾਨਦਾਰ ਨਤੀਜੇ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਮੇਹਟੀਆਣਾ 'ਚ ਕਈ ਦਿਨਾਂ ਤੋਂ ਡਿਗੇ ਭਾਰੀ ਦਰੱਖ਼ਤ ਨਾਲ ਵਾਪਰ ਸਕਦੈ ਵੱਡਾ ਹਾਦਸਾ ਅਗਲੀ ਖ਼ਬਰ ਇੰਤਜ਼ਾਮੀਆ ਜਾਮਾ ਮਸਜਿਦ ਈਦਗਾਹ ਕਮੇਟੀ ਵਲੋਂ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਭੇਟ
Ad Position 24