08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ

Ad Position 21
No active advertisement
ਅਜੀਤ ਡੈਸਕ 05-09-2025
ਹੁਸ਼ਿਆਰਪੁਰ, 4 ਸਤੰਬਰ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਲਾਰਸਨ ਸਿੰਗਲਾ ਤਹਿਸੀਲਦਾਰ, ਜੋ ਹੁਸ਼ਿਆਰਪੁਰ ਤਹਿਸੀਲ ਵਿਚ ਆਪਣੀਆ ਸੇਵਾਵਾਂ ਨਿਭਾ ਰਹੇ ਸਨ, ਨੇ 2025 ਵਿਚ ਹੋਈ ਯੂ. ਪੀ. ਐਸ. ਸੀ. ਦੀ ਪ੍ਰੀਖਿਆ ਵਧੀਆ ਰੈਂਕ ਪ੍ਰਾਪਤ ਕਰਕੇ ਪਾਸ ਕੀਤੀ ਸੀ | ਜ਼ਿਲ੍ਹਾ ਪਟਿਆਲਾ ਦੇ ਕਸਬਾ ਪਾਤੜਾਂ ਨਾਲ ਸੰਬੰਧਤ ਲਾਰਸਨ ਸਿੰਗਲਾ ਹੁਣ ਭਾਰਤੀ ਰੇਲਵੇ ਵਿਚ ਬਤੌਰ ਸਹਾਇਕ ਕਮਿਸ਼ਨਰ ਸੇਵਾਵਾਂ ਨਿਭਾਉਣਗੇ | ਵਰਨਣਯੋਗ ਹੈ ਕਿ ਲਾਰਸਨ ਸਿੰਗਲਾ ਹੁਸ਼ਿਆਰਪੁਰ ਤੋਂ ਇਲਾਵਾ ਮਹਿਕਮਾ ਮਾਲ ਵਿਚ ਪੰਜਾਬ ਦੇ ਵੱਖ-ਵੱਖ ਸ਼ਹਿਰਾ ਵਿਚ ਆਪਣੀਆਂ ਸੇਵਾਵਾ ਨਿਭਾ ਚੁੱਕੇ ਹਨ | ਤਹਿਸੀਲ ਦਫ਼ਤਰ ਹੁਸ਼ਿਆਰਪੁਰ ਦੇ ਨਾਇਬ ਤਹਿਸੀਲਦਾਰ ਭੀਮ ਸੈਨ, ਵਾਤਾਵਰਨ ਪ੍ਰੇਮੀ ਤੇ ਸਮਾਜ ਸੇਵੀ ਪਰਸ਼ੋਤਮ ਲਾਲ ਦੜੋਚ ਅਤੇ ਪਿ੍ੰਸੀਪਲ ਰਣਜੀਤ ਸਿੰਘ ਧਨੋਆ ਨੇ ਲਾਰਸਨ ਸਿੰਗਲਾ ਨੂੰ ਨਵੀਂ ਨਿਯੁਕਤੀ ਲਈ ਸ਼ੁੱਭਕਾਮਨਾਵਾਂ ਦਿੱਤੀਆ ਅਤੇ ਹੁਸ਼ਿਆਰਪੁਰ ਵਿਖੇ ਨਿਭਾਈਆ ਸ਼ਾਨਦਾਰ ਸੇਵਾਵਾਂ ਲਈ
Ad Position 22
No active advertisement
ਪਿਛਲੀ ਖ਼ਬਰ ਝੀਰ ਦਾ ਖੂਹ ਤੋਂ ਤਲਵਾੜਾ ਜਾਣ ਵਾਲੀ ਨਵੀਂ ਬਣੀ ਸੜਕ 'ਚ ਪਏ ਟੋਏ, ਰਾਹਗੀਰ ਪ੍ਰੇਸ਼ਾਨ ਅਗਲੀ ਖ਼ਬਰ ਬਲੱਡ ਡੋਨਰਜ਼ ਵੈੱਲਫੇਅਰ ਸੁਸਾਇਟੀ ਨੇ 188ਵਾਂ ਖ਼ੂਨਦਾਨ ਕੈਂਪ ਲਗਾਇਆ
Ad Position 24