08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਸੇਂਟ ਸੋਲਜਰ ਐਜੂਕੇਸ਼ਨ ਕਾਲਜ ਦਾ ਬੀ. ਐੱਡ ਸਮੈਸਟਰ-2 ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 05-09-2025
ਹੁਸ਼ਿਆਰਪੁਰ, 4 ਸਤੰਬਰ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਕਾਲਜ ਆਫ਼ ਐਜੂਕੇਸ਼ਨ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਬੀ. ਐੱਡ ਸਮੈਸਟਰ-2 ਦੇ ਨਤੀਜੇ 'ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸੰਸਥਾ ਦੇ ਨਾਲ-ਨਾਲ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਕਾਲਜ ਪਿ੍ੰਸੀਪਲ ਡਾ. ਅਲਕਾ ਗੁਪਤਾ ਨੇ ਦੱਸਿਆ ਕਿ ਨਤੀਜੇ 'ਚ ਵਿਦਿਆਰਥਣ ਪਲਕ ਨੇ ਯੂਨੀਵਰਸਿਟੀ ਮੈਰਿਟ 'ਚ ਤੀਜਾ ਸਥਾਨ ਪ੍ਰਾਪਤ ਕੀਤਾ ਹੈ ਅਤੇ ਮਨਪ੍ਰੀਤ ਕੌਰ ਤੇ ਖ਼ੁਸ਼ੀ ਸਰੀਨ ਨੇ ਯੂਨੀਵਰਸਿਟੀ ਮੈਰਿਟ 'ਚ ਪਹਿਲੇ ਦਸ 'ਚ ਸਥਾਨ ਬਣਾ ਕੇ ਸਮੂਹ ਸਟਾਫ਼ ਦਾ ਮਾਣ ਵਧਾਇਆ ਹੈ | ਉਨ੍ਹਾਂ ਦੱਸਿਆ ਕਿ ਪਲਕ ਨੇ 8.50 ਐਸ. ਜੀ. ਪੀ. ਏ. ਪ੍ਰਾਪਤ ਕਰਕੇ ਯੂਨੀਵਰਸਿਟੀ 'ਚੋਂ ਤੀਜਾ ਤੇ ਕਾਲਜ 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ, ਪੂਜਾ ਤੇ ਅਨੰਨਿਆ ਭਨੋਟ ਨੇ 8.30 ਐਸ. ਜੀ. ਪੀ. ਏ. ਪ੍ਰਾਪਤ ਕਰਕੇ ਕਾਲਜ 'ਚੋਂ ਦੂਜਾ ਸਥਾਨ ਪ੍ਰਾਪਤ ਕੀਤਾ ਹੈ, ਮਨਜੀਤ ਕੌਰ, ਰੁਪਿੰਦਰ ਕੌਰ ਤੇ ਕਸ਼ਿਸ਼ ਸ਼ਰਮਾ ਨੇ ਸਾਂਝੇ ਤੌਰ 'ਤੇ 8.20 ਐਸ. ਜੀ. ਪੀ. ਏ. ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ | ਇਸ ਤੋਂ ਇਲਾਵਾ ਪਿ੍ਯੰਕਾ ਬਜਾਜ, ਗੁਰਲੀਨ ਕੌਰ, ਸੋਨਿਕਾ, ਰੁਚਿਕਾ ਅਗਰਵਾਲ, ਦੀਕਸ਼ਾ ਤੁਲੀ, ਰਾਧਿਕਾ ਅਗਰਵਾਲ, ਮਨਜੀਤ ਕੌਰ ਤੇ ਦਲਜੀਤ ਕੌਰ ਨੇ 8.10 ਐਸ. ਜੀ. ਪੀ. ਏ., ਸੁਰਭੀ ਕਾਲੜਾ ਤੇ ਕੇਸ਼ਵ ਅਗਰਵਾਲ ਨੇ 8 ਐਸ. ਜੀ. ਪੀ. ਏ. ਅੰਕ ਪ੍ਰਾਪਤ ਕੀਤੇ ਹਨ | ਇਸ ਪ੍ਰਾਪਤੀ 'ਤੇ ਗਰੁੱਪ ਦੇ ਚੇਅਰਮੈਨ ਅਨਿਲ ਚੋਪੜਾ ਤੇ ਵਾਈਸ ਚੇਅਰਪਰਸਨ ਸੰਗੀਤਾ ਚੋਪੜਾ ਨੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਕੇਂਦਰ ਤੇ ਪੰਜਾਬ ਸਰਕਾਰ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ-ਰਾਠਾਂ ਅਗਲੀ ਖ਼ਬਰ ਅਧਿਆਪਕ ਦਿਵਸ ਨੂੰ ਸਮਰਪਿਤ ਟੀਚਰਜ਼ ਟੈਲੇਂਟ ਹੰਟ ਪ੍ਰੋਗਰਾਮ ਕਰਵਾਇਆ
Ad Position 24