08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਲਾਇਨਜ਼ ਕਲੱਬ ਵਲੋਂ ਹੜ੍ਹ ਪੀੜਤਾਂ ਲਈ 21 ਹਜ਼ਾਰ ਦੀ ਰਾਸ਼ੀ ਦਾ ਚੈੱਕ ਭੇਟ

Ad Position 21
No active advertisement
ਅਜੀਤ ਡੈਸਕ 05-09-2025
ਹੁਸ਼ਿਆਰਪੁਰ, 4 ਸਤੰਬਰ (ਬਲਜਿੰਦਰਪਾਲ ਸਿੰਘ)-ਲਾਇਨਜ਼ ਕਲੱਬ ਹੁਸ਼ਿਆਰਪੁਰ ਵਲੋਂ ਹੜ੍ਹ ਪੀੜਤਾਂ ਨੂੰ ਸਿਰ ਢੱਕਣ ਲਈ ਤਰਪਾਲਾਂ ਮੁਹੱਈਆ ਕਰਵਾਉਣ ਲਈ ਹੁਸ਼ਿਆਰਪੁਰ ਪ੍ਰਸ਼ਾਸਨ ਨੂੰ 21 ਹਜ਼ਾਰ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ ਕੀਤਾ ਗਿਆ | ਕਲੱਬ ਦੇ ਵਫ਼ਦ ਵਲੋਂ ਉਕਤ ਰਾਸ਼ੀ ਦਾ ਚੈੱਕ ਤਹਿਸੀਲਦਾਰ ਨੂੰ ਸੌਂਪਿਆ ਗਿਆ | ਇਸ ਮੌਕੇ ਕਲੱਬ ਦੇ ਸੈਕਟਰੀ ਬਰਜਿੰਦਰਜੀਤ ਸਿੰਘ ਨੇ ਦੱਸਿਆ ਕਿ ਕਲੱਬ ਹਮੇਸ਼ਾਂ ਪ੍ਰਸ਼ਾਸਨ ਦੇ ਸੰਪਰਕ 'ਚ ਹੈ ਅਤੇ ਹਰੇਕ ਤਰ੍ਹਾਂ ਦੀ ਮਦਦ ਲਈ ਤਿਆਰ ਹੈ | ਉਨ੍ਹਾਂ ਕਿਹਾ ਕਿ ਕਲੱਬ ਨੇ ਕੋਵਿਡ ਦੌਰਾਨ ਵੀ ਪ੍ਰਸ਼ਾਸਨ ਦਾ ਪੂਰਾ ਸਹਿਯੋਗ ਕੀਤਾ ਸੀ ਅਤੇ ਹੁਣ ਹੜ੍ਹਾਂ ਦੌਰਾਨ ਵੀ ਸਹਿਯੋਗ ਕਰੇਗੀ | ਇਸ ਮੌਕੇ ਲਾਇਨ ਦਵਿੰਦਰਪਾਲ ਅਰੋੜਾ, ਭਾਰਤ ਭੂਸ਼ਨ ਤੁਲੀ, ਅਸ਼ਵਨੀ ਕਟਿਆਲ, ਅਜੇ ਚਾਵਲਾ, ਦੀਪਕ ਮਹਿੰਦੀਰੱਤਾ, ਸੰਜੀਵ ਅਰੋੜਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਵਲੋਂ ਪਿੰਡ ਸ਼ਿਵਾਲਿਕ ਨਗਰ ਢੋਲਵਾਹਾ ਦਾ ਦੌਰਾ ਅਗਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਵਲੋਂ ਹੜ੍ਹ ਪੀੜਤ ਲੋਕਾਂ ਲਈ ਜਨਰੇਟਰ ਦੀ ਸੇਵਾ ਕੀਤੀ
Ad Position 24