08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਵਲੋਂ ਪਿੰਡ ਸ਼ਿਵਾਲਿਕ ਨਗਰ ਢੋਲਵਾਹਾ ਦਾ ਦੌਰਾ

Ad Position 21
No active advertisement
ਅਜੀਤ ਡੈਸਕ 05-09-2025
ਹੁਸ਼ਿਆਰਪੁਰ, 4 ਸਤੰਬਰ (ਹਰਪ੍ਰੀਤ ਕੌਰ)-ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਪਿੰਡ ਸ਼ਿਵਾਲਿਕ ਨਗਰ ਢੋਲਵਾਹਾ ਦਾ ਦੌਰਾ ਕੀਤਾ ਅਤੇ ਬਰਸਾਤ ਦੇ ਮੌਸਮ ਦੌਰਾਨ ਪਿੰਡ ਵਾਸੀਆਂ ਨੂੰ ਦਰਪੇਸ਼ ਸਮੱਸਿਆਵਾਂ ਦਾ ਜਾਇਜ਼ਾ ਲਿਆ | ਇਸ ਦੌਰਾਨ ਪਿੰਡ ਵਾਸੀਆਂ ਨੇ ਕੈਬਨਿਟ ਮੰਤਰੀ ਨਾਲ ਆਪਣੀਆਂ ਮੁਸ਼ਕਿਲਾਂ ਸਾਂਝੀਆਂ ਕੀਤੀਆਂ, ਜਿਨ੍ਹਾਂ ਵਿਚ ਮੁੱਖ ਤੌਰ 'ਤੇ ਪਾਣੀ ਦੀ ਨਿਕਾਸੀ, ਸੜਕਾਂ ਦੀ ਮਾੜੀ ਹਾਲਤ ਅਤੇ ਹੋਰ ਬੁਨਿਆਦੀ ਸਹੂਲਤਾਂ ਸ਼ਾਮਿਲ ਸਨ | ਡਾ. ਰਵਜੋਤ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਪੂਰੀ ਮੁਸਤੈਦੀ ਨਾਲ ਕੰਮ ਕਰ ਰਿਹਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਮੀਂਹ ਜਾਂ ਕੁਦਰਤੀ ਹਾਲਾਤ ਕਾਰਨ ਕਿਸੇ ਵੀ ਨਾਗਰਿਕ ਨੂੰ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ | ਕੈਬਨਿਟ ਮੰਤਰੀ ਨੇ ਮੌਕੇ 'ਤੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਡਰੇਨੇਜ ਸਿਸਟਮ ਦੀ ਤੁਰੰਤ ਮੁਰੰਮਤ ਕੀਤੀ ਜਾਵੇ, ਪਿੰਡ ਦੀਆਂ ਖ਼ਰਾਬ ਸੜਕਾਂ ਦੀ ਜਲਦੀ ਤੋਂ ਜਲਦੀ ਮੁਰੰਮਤ ਕੀਤੀ ਜਾਵੇ ਅਤੇ ਮੀਂਹ ਨਾਲ ਪ੍ਰਭਾਵਿਤ ਹੋਰ ਸਮੱਸਿਆਵਾਂ ਦਾ ਸਥਾਈ ਹੱਲ ਯਕੀਨੀ ਬਣਾਇਆ ਜਾਵੇ |
Ad Position 22
No active advertisement
ਪਿਛਲੀ ਖ਼ਬਰ ਬਾਬਾ ਸ੍ਰੀਚੰਦ ਜੀ ਦੇ ਜਨਮ ਦਿਹਾੜੇ 'ਤੇ ਮੈਡੀਕਲ ਕੈਂਪ ਲਗਾਇਆ ਅਗਲੀ ਖ਼ਬਰ ਲਾਇਨਜ਼ ਕਲੱਬ ਵਲੋਂ ਹੜ੍ਹ ਪੀੜਤਾਂ ਲਈ 21 ਹਜ਼ਾਰ ਦੀ ਰਾਸ਼ੀ ਦਾ ਚੈੱਕ ਭੇਟ
Ad Position 24