08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਰੇਲਵੇ ਰੋਡ ਪੀ. ਐਨ. ਬੀ. ਬੈਂਕ ਮੁਕੇਰੀਆਂ ਸਾਹਮਣੇ ਲੱਗੇ ਗੰਦਗੀ ਦੇ ਢੇਰਾਂ ਕਾਰਨ ਲੋਕ ਪ੍ਰੇਸ਼ਾਨ

Ad Position 21
No active advertisement
ਅਜੀਤ ਡੈਸਕ 05-09-2025
ਮੁਕੇਰੀਆਂ, 4 ਸਤੰਬਰ (ਰਾਮਗੜ੍ਹੀਆ)-ਰੇਲਵੇ ਰੋਡ ਮੁਕੇਰੀਆਂ ਪੀ. ਐਨ. ਬੀ. ਬੈਂਕ ਦੇ ਸਾਹਮਣੇ ਗੰਦਗੀ ਦੇ ਲੱਗੇ ਵੱਡੇ-ਵੱਡੇ ਢੇਰਾਂ ਨੇ ਲੋਕਾਂ ਦਾ ਜਿਊਣਾ ਅÏਖਾ ਕੀਤਾ ਪਿਆ ਹੈ ਤੇ ਇਨ੍ਹਾਂ ਢੇਰਾਂ ਤੋਂ ਉੱਠਦੀ ਭੈੜੀ ਬਦਬੂ ਕਾਰਨ ਲੋਕਾਂ ਦਾ ਇਥੋਂ ਗੁਜ਼ਰਨਾ ਬੇਹੱਦ ਮੁਸ਼ਕਿਲ ਹੋ ਚੁੱਕਾ ਹੈ | ਇਸ ਸੰਬੰਧੀ ਇਲਾਕਾ ਵਾਸੀਆਂ ਨੇ ਦੱਸਿਆ ਕਿ ਗੰਦਗੀ ਦੇ ਢੇਰਾਂ ਕਾਰਨ ਨਜ਼ਦੀਕੀ ਘਰਾਂ 'ਚ ਰਹਿੰਦੇ ਲੋਕਾਂ ਦਾ ਬਹੁਤ ਬੁਰਾ ਹਾਲ ਹੋਇਆ ਪਿਆ ਹੈ | ਉਨ੍ਹਾਂ ਦੱਸਿਆ ਕਿ ਸੰਬੰਧਿਤ ਵਿਭਾਗ ਵਲੋਂ ਇਨ੍ਹਾਂ ਢੇਰਾਂ ਨੂੰ ਚੁੱਕਣ ਲਈ ਕੋਈ ਵੀ ਉਪਰਾਲਾ ਨਹੀਂ ਕੀਤਾ ਜਾਂਦਾ ਅਤੇ ਇਹ ਗੰਦਗੀ ਤੇ ਢੇਰ ਦਿਨ ਪ੍ਰਤੀ ਦਿਨ ਵਧਦੇ ਜਾ ਰਹੇ ਹਨ | ਲੋਕਾਂ ਨੇ ਦੱਸਿਆ ਕਿ ਗੰਦਗੀ ਦੇ ਢੇਰਾਂ ਕਾਰਨ ਭਿਆਨਕ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਇਕ ਪਾਸੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਆਪਣੇ ਆਲੇ ਦੁਆਲੇ ਦੀ ਸਾਫ਼ ਸਫ਼ਾਈ ਰੱਖਣ ਲਈ ਲੋਕਾਂ ਨੂੰ ਕੈਂਪਾਂ ਰਾਹੀਂ ਜਾਗਰੂਕ ਕੀਤਾ ਜਾ ਰਿਹਾ ਹੈ ਦੂਜੇ ਪਾਸੇ ਗੰਦਗੀ ਦੇ ਢੇਰਾਂ ਨੂੰ ਨਾ ਚੁਕਵਾ ਕੇ ਲੋਕਾਂ ਦੀ ਕੀਮਤੀ ਜ਼ਿੰਦਗੀਆਂ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ | ਇਲਾਕਾ ਵਾਸੀਆਂ ਨੇ ਸੰਬੰਧਿਤ ਵਿਭਾਗ ਪਾਸੋਂ ਮੰਗ ਕੀਤੀ ਕਿ ਗੰਦਗੀ ਦੇ ਇਨ੍ਹਾਂ ਢੇਰਾਂ ਨੂੰ ਚੁਕਵਾਇਆ ਜਾਵੇ | ਇਸ ਮੌਕੇ ਧੀਰਜ ਕੁਮਾਰ, ਮੁਨੀਸ਼ ਕੁਮਾਰ, ਰਾਹੁਲ, ਮੋਹਿਤ, ਪਿ੍ੰਸ, ਰਮਨ ਤੇ ਹੋਰ ਇਲਾਕਾ ਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕੇਂਦਰ ਤੇ ਪੰਜਾਬ ਸਰਕਾਰ ਹੜ੍ਹ ਪੀੜਤਾਂ ਦੀ ਸਾਰ ਲੈਣ-ਸ਼ੂਕਾ ਅਗਲੀ ਖ਼ਬਰ ਸਿਵਲ ਹਸਪਤਾਲ 'ਚ ਰਾਸ਼ਟਰੀ ਪੋਸ਼ਣ ਹਫ਼ਤੇ ਤਹਿਤ ਜਾਗਰੂਕਤਾ ਕੈਂਪ ਲਗਾਇਆ
Ad Position 24